ਪੰਜਾਬ ''ਚ ਬਿਜਲੀ ਵਿਭਾਗ ਨੂੰ ਰੋਜ਼ਾਨਾ ਪੈ ਰਿਹਾ ਲੱਖਾਂ ਰੁਪਏ ਦਾ ਘਾਟਾ
Tuesday, Jul 22, 2025 - 06:54 PM (IST)

ਤਰਨਤਾਰਨ(ਰਮਨ ਚਾਵਲਾ)-ਪੰਜਾਬ ਸਰਕਾਰ ਵੱਲੋਂ ਸੂਬੇ ਦੇ ਬਿਜਲੀ ਖਪਤਕਾਰਾਂ ਨੂੰ ਮੁਫਤ ਬਿਜਲੀ ਯੂਨਿਟ ਦੇਣ ਦੀ ਸਕੀਮ ਲਾਗੂ ਕੀਤੀ ਗਈ ਸੀ, ਜਿਸ ਦਾ ਵੱਡੀ ਗਿਣਤੀ ਵਿਚ ਖਪਤਕਾਰਾਂ ਵੱਲੋਂ ਲਾਭ ਲੈਂਦੇ ਹੋਏ ਸਰਕਾਰ ਦੀ ਤਾਰੀਫ ਕੀਤੀ ਜਾ ਰਹੀ ਹੈ ਪ੍ਰੰਤੂ ਸਥਾਨਕ ਸ਼ਹਿਰ ਦੇ ਅੰਮ੍ਰਿਤਸਰ ਰੋਡ ਉਪਰ ਮੌਜੂਦ ਕਈ ਲੋਕ ਅਤੇ ਫੁੱਟਪਾਥਾਂ ਉਪਰ ਮੌਜੂਦ ਵੱਖ-ਵੱਖ ਕਾਰੋਬਾਰੀਆਂ ਵੱਲੋਂ ਸ਼ਰੇਆਮ ਬਿਜਲੀ ਦੀਆਂ ਕੁੰਡੀਆਂ ਪਾਉਂਦੇ ਹੋਏ ਬਿਜਲੀ ਚੋਰੀ ਕਰਨ ਵਿਚ ਕੋਈ ਕਸਰ ਨਹੀਂ ਛੱਡੀ ਜਾ ਰਹੀ ਹੈ। ਜਿਸ ਨਾਲ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਨੂੰ ਰੋਜ਼ਾਨਾ ਮੋਟਾ ਚੂਨਾ ਲੱਗ ਰਿਹਾ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ ਤੋਂ ਵੱਡੀ ਖ਼ਬਰ, 72 ਲੋਕਾਂ ਨੂੰ ਸੱਪ ਨੇ ਡੰਗਿਆ
ਗੱਲਬਾਤ ਕਰਦੇ ਹੋਏ ਯੂਨਾਈਟਡ ਸਟੇਟ ਯੂਨੀਅਨ ਦੇ ਸੂਬਾ ਸਕੱਤਰ ਕਾਮਰੇਡ ਹਰਜਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਸਥਾਨਕ ਸ਼ਹਿਰ ਦੇ ਅੰਮ੍ਰਿਤਸਰ ਰੋਡ, ਨਜ਼ਦੀਕ ਸਰਕਾਰੀ ਹਸਪਤਾਲ ਅਤੇ ਹੋਰ ਥਾਵਾਂ ਉਪਰ ਵੱਖ-ਵੱਖ ਲੋਕਾਂ ਅਤੇ ਕਾਰੋਬਾਰੀਆਂ ਵੱਲੋਂ ਪਾਵਰ ਕਾਰਪੋਰੇਸ਼ਨ ਨੂੰ ਚੂਨਾ ਲਗਾਉਂਦੇ ਹੋਏ ਸ਼ਰੇਆਮ ਕੁੰਡੀਆਂ ਪਾਈਆਂ ਜਾ ਰਹੀਆਂ ਹਨ। ਇਨ੍ਹਾਂ ਤੋਂ ਇਲਾਵਾ ਹੋਰ ਆਸ-ਪਾਸ ਦੇ ਇਲਾਕਿਆਂ ਵਿਚ ਸੜਕਾਂ ਕਿਨਾਰੇ ਵੱਖ-ਵੱਖ ਕਾਰੋਬਾਰ ਕਰਨ ਵਾਲੇ ਰੇਹੜੀ, ਫੜ੍ਹੀ ਵਾਲਿਆਂ ਵੱਲੋਂ ਦਿਨ-ਦਿਹਾੜੇ ਬਿਜਲੀ ਚੋਰੀ ਕੀਤੀ ਜਾ ਰਹੀ ਹੈ। ਗਿੱਲ ਨੇ ਦੱਸਿਆ ਕਿ ਇਨ੍ਹਾਂ ਵਿਚ ਕਈ ਅਜਿਹੇ ਲੋਕ ਵੀ ਮੌਜੂਦ ਹਨ, ਜਿਨ੍ਹਾਂ ਵੱਲੋਂ ਕਦੇ ਵੀ ਬਿਜਲੀ ਮੀਟਰ ਤੱਕ ਅਪਲਾਈ ਨਹੀਂ ਕੀਤਾ ਗਿਆ ਅਤੇ ਸ਼ਰੇਆਮ ਬਿਜਲੀ ਚੋਰੀ ਕਰਦੇ ਹੋਏ ਆਪਣਾ ਕਾਰੋਬਾਰ ਚਲਾ ਰਹੇ ਹਨ।
ਇਹ ਵੀ ਪੜ੍ਹੋ-ਅੱਜ ਤੋਂ ਪੰਜਾਬ 'ਚ ਸ਼ੁਰੂ ਹੋਈ ਮੀਂਹ ਦੀ ਝੜੀ, ਜਾਣੋ ਅਗਲੇ 5 ਦਿਨਾਂ ਲਈ ਆਪਣੇ ਜ਼ਿਲ੍ਹੇ ਦੀ ਰਿਪੋਰਟ
ਓਧਰ ਪਾਵਰ ਕਾਰਪੋਰੇਸ਼ਨ ਵੱਲੋਂ ਲੋਕਾਂ ਨੂੰ ਲਗਾਤਾਰ ਘੱਟ ਤੋਂ ਘੱਟ ਬਿਜਲੀ ਦੀ ਖਪਤ ਕਰਨ ਸਬੰਧੀ ਜਾਗਰੂਕ ਕਰਦੇ ਹੋਏ ਸੁਨੇਹੇ ਭੇਜੇ ਜਾ ਰਹੇ ਹਨ ਅਤੇ ਦੂਜੇ ਪਾਸੇ ਬਿਜਲੀ ਦੀ ਇਸ ਹੋ ਰਹੀ ਚੋਰੀ ਨਾਲ ਪਾਵਰ ਕਾਰਪੋਰੇਸ਼ਨ ਨੂੰ ਵੱਡਾ ਘਾਟਾ ਪੈ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਕਸੀਅਨ ਸ਼ਹਿਰੀ ਤਰਸੇਮ ਕੁਮਾਰ ਨੇ ਦੱਸਿਆ ਕਿ ਬਿਜਲੀ ਚੋਰੀ ਦਾ ਮਾਮਲਾ ਉਨ੍ਹਾਂ ਦੇ ਧਿਆਨ ਵਿਚ ਨਹੀਂ ਹੈ ਪ੍ਰੰਤੂ ਉਹ ਐੱਸ.ਡੀ.ਓ ਨੂੰ ਜਲਦ ਐਕਸ਼ਨ ਲੈਣ ਸਬੰਧੀ ਆਦੇਸ਼ ਜਾਰੀ ਕਰਨਗੇ। ਉਨ੍ਹਾਂ ਕਿਹਾ ਕਿ ਬਿਜਲੀ ਚੋਰੀ ਕਰਨਾ ਗੈਰ ਕਾਨੂੰਨੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਇਕ ਹੋਰ ਅੰਤਰਰਾਸ਼ਟਰੀ ਹਵਾਈ ਅੱਡਾ ਤਿਆਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8