ਤਿੰਨ ਸਾਲ ਪਹਿਲਾਂ ਪੂਰੇ ਹੋ ਚੁੱਕੇ ਮੁਲਾਜ਼ਮ ਨੂੰ ਭੇਜ ਦਿੱਤਾ ਗੈਰਹਾਜ਼ਰੀ ਦਾ ਨੋਟਿਸ, ਹੈਰਾਨ ਕਰਨ ਵਾਲਾ ਹੈ ਪੂਰਾ ਮਾਮਲਾ

Thursday, May 09, 2024 - 06:32 PM (IST)

ਤਿੰਨ ਸਾਲ ਪਹਿਲਾਂ ਪੂਰੇ ਹੋ ਚੁੱਕੇ ਮੁਲਾਜ਼ਮ ਨੂੰ ਭੇਜ ਦਿੱਤਾ ਗੈਰਹਾਜ਼ਰੀ ਦਾ ਨੋਟਿਸ, ਹੈਰਾਨ ਕਰਨ ਵਾਲਾ ਹੈ ਪੂਰਾ ਮਾਮਲਾ

ਅੰਮ੍ਰਿਤਸਰ(ਰਮਨ)-ਜ਼ਿਲ੍ਹਾ ਪ੍ਰਸ਼ਾਸਨ ਚੋਣਾਂ ਵਿਚ ਕਈ ਵਾਰ ਇਸ ਤਰ੍ਹਾਂ ਦੀਆਂ ਕੁਤਾਹੀਆਂ ਕਰ ਦਿੰਦਾ ਹੈ ਕਿ  ਬਿਨ੍ਹਾਂ ਦੇਖੇ ਕੰਮ ਕੀਤਾ ਜਾਂਦਾ ਹੈ ਜੋ ਮਨ ਵਿਚ ਆਏ ਜਿਸ ਦੀ ਮਰਜ਼ੀ ਡਿਊਟੀ ਲਗਾ ਦਿੱਤੀ ਜਾਂਦੀ ਹੈ। ਹੁਣ ਇੱਕ ਮਾਮਲਾ ਅਜਿਹਾ ਸਾਹਮਣੇ ਆਇਆ ਹੈ ਕਿ ਇਕ ਨਗਰ ਨਿਗਮ ਦੇ ਮੁਲਾਜ਼ਮ ਦੀ ਸਾਲ 2021 ਵਿਚ ਤਿੰਨ ਸਾਲ ਪਹਿਲਾਂ ਮੌਤ ਹੋ ਚੁੱਕੀ ਸੀ ਪਰ ਜ਼ਿਲ੍ਹਾ ਪ੍ਰਸ਼ਾਸਨ ਨੇ ਮੈਟ੍ਰਿਕ ਮੁਲਾਜ਼ਮ ਕੁਲਬੀਰ ਸਿੰਘ ਜੋ ਕਿ ਨਿਗਮ ਵਿੱਚ ਟਿਊਬਵੈੱਲ ਅਪਰੇਟਰ ਵਜੋਂ ਕੰਮ ਕਰਦਾ ਸੀ, ਦੀ ਡਿਊਟੀ ਲੋਕ ਸਭਾ ਚੋਣਾਂ ਦੌਰਾਨ ਲਗਾ ਦਿੱਤੀ ਪਰ ਵੱਡੀ ਗੱਲ ਇਹ ਹੈ ਕਿ ਉਸ ਦੇ ਪਰਿਵਾਰਿਕ ਮੈਂਬਰਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਦਫ਼ਤਰ ਵਿੱਚ ਇਹ ਕਹਿ ਕੇ ਉਸ ਦੀ ਡਿਊਟੀ ਕੱਟ ਦਿੱਤੀ ਕਿ ਉਸ ਦੀ ਮੌਤ ਹੋ ਗਈ ਹੈ, ਡਿਊਟੀ ਕਿਵੇਂ ਲਗਾਈ ਗਈ, ਜਿਸ ਬਾਰੇ ਉਥੇ ਮੌਜੂਦ ਅਧਿਕਾਰੀਆਂ ਨੇ ਕਿਹਾ ਕਿ ਇਹ ਗਲਤੀ ਸੀ ਅਤੇ ਡਿਊਟੀ ਕੱਟ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ- ਖੁੱਲ੍ਹੇ ਬੋਰਵੈੱਲ ਕਾਰਨ ਵਾਪਰਨ ਵਾਲੇ ਹਾਦਸੇ ਲਈ DC ਘਣਸ਼ਿਆਮ ਸਖ਼ਤ, ਜ਼ਮੀਨ ਮਾਲਕਾਂ ਨੂੰ ਦਿੱਤੀ ਹਦਾਇਤ

ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਉਕਤ ਮ੍ਰਿਤਕ ਮੁਲਾਜ਼ਮ ਦੇ ਨਾਂ ’ਤੇ ਧਾਰਾ 134 ਤਹਿਤ ਗ਼ੈਰਹਾਜ਼ਰ ਰਹਿਣ ਦਾ ਨੋਟਿਸ ਜਾਰੀ ਕੀਤਾ ਗਿਆ ਹੈ, ਜਿਸ ਵਿਚ ਲਿਖਿਆ ਗਿਆ ਹੈ ਕਿ ਉਸ ਨੇ ਆਪਣੀ ਡਿਊਟੀ ਤੋਂ ਗੈਰਹਾਜ਼ਰੀ ਦਿਖਾਈ ਹੈ, ਜਿਸ ਦਾ ਜਵਾਬ ਮੰਗਿਆ ਗਿਆ ਹੈ, ਜਦਕਿ ਉਸ ਨੂੰ ਚੋਣਾਂ ਵਿਚ ਡਿਊਟੀ ਕਰਨ ਲਈ ਕਿਹਾ ਗਿਆ ਹੈ ਅਤੇ ਜੇਕਰ ਉਹ ਡਿਊਟੀ ਨਹੀਂ ਕਰਦਾ ਤਾਂ ਲਿਖਤੀ ਰੂਪ ਵਿਚ ਕਿਹਾ ਗਿਆ ਹੈ ਕਿ ਉਸ ਦੇ ਖਿਲਾਫ ਐੱਫ. ਆਈ. ਆਰ ਦਰਜ ਕੀਤੀ ਜਾਵੇਗੀ। ਇਸ ਪੱਤਰ ਨੂੰ ਲੈ ਕੇ ਉਸ ਦਾ ਮੁੰਡਾ ਨਿਗਮ ਦੇ ਚੋਣ ਸੈੱਲ ਵਿੱਚ ਅਧਿਕਾਰੀਆਂ ਨੂੰ ਦਿਖਾ ਰਿਹਾ ਸੀ ਕਿ ਡਿਊਟੀ ਤੋਂ ਕੱਟੇ ਜਾਣ ਦੇ ਬਾਵਜੂਦ ਅਜਿਹੇ ਪੱਤਰ ਆ ਰਹੇ ਹਨ।

ਇਹ ਵੀ ਪੜ੍ਹੋ- ਜਲੰਧਰ 'ਚ ਵੱਡੀ ਵਾਰਦਾਤ, ਬੋਰੀ 'ਚੋਂ ਮਿਲੀ ਖੂਨ ਨਾਲ ਲੱਥਪੱਥ ਲਾਸ਼

ਚੋਣਾਂ ਵਿਚ ਡਿਊਟੀ ਲਗਾਉਣ ਵਾਲੇ ਵੀ ਨਹੀਂ ਦੇ ਰਹੇ ਧਿਆਨ 

ਚੋਣਾਂ ਵਿਚ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਡਿਊਟੀ ਲਗਾਉਣ ਵਾਲੇ ਅਧਿਕਾਰੀ, ਕਰਮਚਾਰੀ ਵੀ ਬਿਨ੍ਹਾਂ ਦੇਖੇ ਡਿਊਟੀਆਂ ਲਗਾ ਰਹੇ ਹਨ ਅਤੇ ਲੋਕ ਪ੍ਰੇਸ਼ਾਨ ਹੋ ਰਹੇ ਹਨ। ਮ੍ਰਿਤਕ ਮੁਲਾਜ਼ਮ ਦੀ ਡਿਊਟੀ  ਲਗਾਉਣਾ ਵੱਡੀ ਗੱਲ ਹੈ। ਪਰਿਵਾਰਿਕ ਮੈਂਬਰਾਂ ਨੇ ਡਿਊਟੀ  ਨੂੰ ਕਟਵਾਉਣਾ ਫਿਰ ਤੋਂ ਨੋਟਿਸ ਜਾਰੀ ਕਰ ਕੇ ਉਨ੍ਹਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ- ਪਿਆਰ ਦੀਆਂ ਪੀਂਘਾਂ ਪਾ ਕੀਤਾ ਪ੍ਰੇਮ ਵਿਆਹ, ਗਰਭਵਤੀ ਪਤਨੀ ਨਾਲ ਜੋ ਕੀਤਾ ਸੁਣ ਨਹੀਂ ਹੋਵੇਗਾ ਯਕੀਨ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Shivani Bassan

Content Editor

Related News