ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਦੇ ਮੁਲਾਜ਼ਮਾਂ ਵੱਲੋਂ ਅਾਪਣੀਆਂ ਮੰਗਾਂ ਸਬੰਧੀ ਸਰਕਾਰ ਵਿਰੁੱਧ ਨਾਅਰੇਬਾਜ਼ੀ
Tuesday, Jul 31, 2018 - 03:27 AM (IST)

ਦਸੂਹਾ, (ਝਾਵਰ)- ਪੰਜਾਬ ਸੁਬਾਰਟੀਨੇਟ ਸਰਵਿਸਿਜ਼ ਫੈੱਡਰੇਸ਼ਨ ਦੇ ਮੁਲਾਜ਼ਮਾਂ ਦੀ ਮੀਟਿੰਗ ਪ੍ਰਾਚੀਨ ਪਾਂਡਵ ਸਰੋਵਰ ਦਸੂਹਾ ਵਿਖੇ ਬਲਾਕ ਪ੍ਰਧਾਨ ਸ਼ਾਂਤੀ ਸਰੂਪ ਦੀ ਅਗਵਾਈ ਵਿਚ ਹੋਈ।
ਜਾਣਕਾਰੀ ਦਿੰਦਿਆਂ ਇੰਦਰ ਸੁਖਦੀਪ ਸਿੰਘ ਅਤੇ ਕੁਲਵੰਤ ਸਿੰਘ ਜਲੋਟਾ ਨੇ ਦੱਸਿਆ ਕਿ ਇਸ ਮੀਟਿੰਗ ਵਿਚ ਪੁਰਾਣੀ ਪੈਨਸ਼ਨ ਬਹਾਲ ਕਰਨ, ਕੱਚੇ ਮੁਲਾਜ਼ਮ ਪੱਕੇ ਕਰਨ, 6ਵੇਂ ਪੇ-ਕਮਿਸ਼ਨ ਦੀ ਰਿਪੋਰਟ ਲਾਗੂ ਕਰਨ ਅਤੇ ਮਹਿੰਗਾਈ ਭੱਤੇ ਦੀਆਂ ਬਾਕੀ ਕਿਸ਼ਤਾਂ ਜਾਰੀ ਕਰਨ ਤੋਂ ਇਲਾਵਾ ਮੁਲਾਜ਼ਮਾਂ ਦੀਆਂ ਤਨਖਾਹਾਂ ਵਿਚੋਂ ਕੀਤੀ ਜਾ ਰਹੀ ਕਟੌਤੀ, ਜੋ 200 ਰੁਪਏ ਹੋ ਰਹੀ ਹੈ, ਨੂੰ ਬੰਦ ਕੀਤਾ ਜਾਵੇ। ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਇਹ ਮੰਗਾਂ ਤੁਰੰਤ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਹੋਵੇਗਾ।
ਇਸ ਸਬੰਧੀ ਮੁਲਾਜ਼ਮਾਂ ਨੇ ਆਪਣੀ ਭਡ਼ਾਸ ਕੱਢਦਿਆਂ ਰੋਸ ਵਜੋਂ ਸਰਕਾਰ ਵਿਰੁੱਧ ਨਾਅਰੇਬਾਜ਼ੀ ਵੀ ਕੀਤੀ। ਇਸ ਮੌਕੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਜ਼ਿਲਾ ਸਕੱਤਰ ਇੰਦਰ ਸੁਖਦੀਪ ਸਿੰਘ ਓਡਰਾਂ, ਮਨਜੀਤ ਸਿੰਘ, ਮੋਹਨ ਲਾਲ, ਸੁਰਿੰਦਰ ਸੈਣੀ, ਰਾਜ ਰਾਣੀ, ਜੋਗਾ ਸਿੰਘ, ਹੁਸ਼ਿਆਰ ਸਿੰਘ, ਭਾਗ ਮੱਲ, ਆਸ਼ਾ ਰਾਣੀ, ਚਰਨਜੀਤ ਕੌਰ, ਸੁਮਿੱਤਰ ਕੌਰ, ਜਸਵੀਰ ਕੌਰ ਅਤੇ ਹੋਰ ਮੁਲਾਜ਼ਮ ਹਾਜ਼ਰ ਸਨ।