ਚੜ੍ਹਦੀ ਸਵੇਰ ਜਲੰਧਰ ’ਚ ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਗੈਂਗਸਟਰਾਂ ਦਾ ਪੁਲਸ ਨੇ ਕੀਤਾ ਐਨਕਾਊਂਟਰ
Sunday, Jan 21, 2024 - 06:21 PM (IST)

ਜਲੰਧਰ (ਵਰੁਣ ਸ਼ਰਮਾ) : ਜਲੰਧਰ ਕਮਿਸ਼ਨਰੇਟ ਪੁਲਸ ਅਤੇ ਗੈਂਗਸਟਰਾਂ ਵਿਚਾਲੇ ਸਵੇਰੇ ਤੜਕੇ ਜ਼ਬਰਦਸਤ ਮੁੱਠਭੇੜ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਜਲੰਧਰ ਕਮਿਸ਼ਨਰੇਟ ਪੁਲਸ ਅਤੇ ਲਾਰੈਂਸ ਬਿਸ਼ਨੋਈ ਗੈਂਗ ਦੇ ਗੈਂਗਸਟਰਾਂ ਵਿਚਾਲੇ ਭਾਰੀ ਗੋਲੀਬਾਰੀ ਹੋਈ ਹੈ। ਪੁਲਸ ਨੇ ਐਨਕਾਊਂਟਰ ਤੋਂ ਬਾਅਦ ਦੋ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਲੰਧਰ ਦੇ ਪੁਲਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਵਿਚ ਹੋਏ ਇਸ ਆਪ੍ਰੇਸ਼ਨ ਦੌਰਾਨ ਦੋਵੇਂ ਗੈਂਗਸਟਰ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ ਹਨ, ਜਿਨ੍ਹਾਂ ਨੂੰ ਗੰਭੀਰ ਹਾਲਤ ਵਿਚ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ : ਅੰਮ੍ਰਿਤਸਰ ਤੋਂ ਬਠਿੰਡਾ ਆ ਰਹੀ ਪੀ. ਆਰ. ਟੀ. ਸੀ. ਦੀ ਬੱਸ ਲੁੱਟੀ
ਪੁਲਸ ਸੂਤਰਾਂ ਮੁਤਾਬਕ ਦੋਵੇਂ ਗੈਂਗਸਟਰ ਕਤਲ, ਸੁਪਾਰੀ ਕਿਲਿੰਗ ਅਤੇ ਨਸ਼ੇ ਦੀ ਤਸਕਰੀ ਵਿਚ ਸ਼ਾਮਲ ਸਨ। ਪੁਲਸ ਕਮਿਸ਼ਨਰ ਸਵਪਨ ਸ਼ਰਮਾ ਨੇ ਆਪ੍ਰੇਸ਼ਨ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਦੋਵੇਂ ਗੈਂਗਸਟਰ ਕਈ ਅਪਰਾਧਕ ਤੇ ਗੰਭੀਰ ਮਾਮਲਿਆਂ ਵਿਚ ਸ਼ਾਮਲ ਸਨ। ਪੁਲਸ ਨੇ ਜਦੋਂ ਇਨ੍ਹਾਂ ਨੂੰ ਘੇਰਾ ਪਾਇਆ ਤਾਂ ਇਨ੍ਹਾਂ ਨੇ ਪੁਲਸ ’ਤੇ ਗੋਲੀ ਚਲਾ ਦਿੱਤੀ ਜਿਸ ਤੋਂ ਬਾਅਦ ਪੁਲਸ ਦੀ ਜਵਾਬੀ ਕਾਰਵਾਈ ਵਿਚ ਦੋਵੇਂ ਮੁਲਜ਼ਮ ਜ਼ਖਮੀ ਹੋ ਗਏ।
ਇਹ ਵੀ ਪੜ੍ਹੋ : ਪੰਜਾਬ ਵਿਚ ਠੰਡ ਨੇ ਤੋੜੇ ਰਿਕਾਰਡ, ਮੌਸਮ ਵਿਭਾਗ ਨੇ ਸੂਬੇ ਭਰ ਲਈ ਜਾਰੀ ਕੀਤਾ ਰੈੱਡ ਅਲਰਟ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8