ਦੁਖਦਾਈ ਖ਼ਬਰ: ਵਿਦੇਸ਼ ''ਚ ਵਾਪਰੇ ਹਾਦਸੇ ਨੇ ਬੁੱਝਾ''ਤਾ ਘਰ ਦਾ ਇਕਲੌਤਾ ਚਿਰਾਗ
Tuesday, Sep 16, 2025 - 02:17 PM (IST)

ਤਰਨਤਾਰਨ(ਰਾਜੂ)- ਜ਼ਿਲ੍ਹਾ ਤਰਨਤਾਰਨ ਦੇ ਪਿੰਡ ਬਨਵਾਲੀਪੁਰ ਨਿਵਾਸੀ ਕਿਸਾਨ ਦੇ ਇਕਲੌਤੇ ਪੁੱਤ ਦੀ ਇੰਗਲੈਂਡ ਵਿਚ ਸੜਕ ਹਾਦਸੇ ਦੌਰਾਨ ਮੌਤ ਹੋ ਜਾਣ ਦਾ ਦੁੱਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਇਹ ਨੌਜਵਾਨ ਅਜੇ ਦੋ ਸਾਲ ਪਹਿਲਾਂ ਹੀ ਰੋਜ਼ੀ ਰੋਟੀ ਕਮਾਉਣ ਲਈ ਇੰਗਲੈਂਡ ਗਿਆ ਸੀ। ਲੋਕਾਂ ਨੇ ਦੱਸਿਆ ਕਿ ਕਰੀਬ ਦੋ ਸਾਲ ਪਹਿਲਾਂ ਪਰਿਵਾਰ ਨੇ ਆਪਣੇ ਇਕਲੌਤੇ 22 ਸਾਲਾ ਪੁੱਤ ਸੁਖਮਨਪ੍ਰੀਤ ਸਿੰਘ ਨੂੰ ਇੰਗਲੈਂਡ ਭੇਜਿਆ ਸੀ।
ਇਹ ਵੀ ਪੜ੍ਹੋ- ਕਹਿਰ ਓ ਰੱਬਾ: ਪਤਨੀ ਨਾਲ ਵਿਦੇਸ਼ ਗਏ ਨੌਜਵਾਨ ਦੀ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤ
ਅਜੇ ਚਾਰ ਦਿਨ ਪਹਿਲਾਂ ਹੀ ਸੁਖਮਨਪ੍ਰੀਤ ਨੇ ਫੋਨ ਕਰਕੇ ਆਪਣੇ ਮਾਤਾ ਪਿਤਾ ਨੂੰ ਦੱਸਿਆ ਕਿ ਉਹ ਪੜ੍ਹਾਈ ਦੇ ਨਾਲ-ਨਾਲ ਮੌਲ ਵਿਚ ਕੰਮ ਕਰਨ ਲੱਗ ਪਿਆ ਹੈ ਅਤੇ ਜਲਦੀ ਹੀ ਉਹ ਮਿਹਨਤ ਕਰਕੇ ਆਪਣੇ ਸਿਰ ਚੜ੍ਹੇ ਕਰਜ਼ੇ ਜੋ ਉਸ ਨੂੰ ਇੰਗਲੈਂਡ ਭੇਜਣ ਲਈ ਚੁੱਕਿਆ ਸੀ, ਨੂੰ ਚੁਕਾ ਦੇਵੇਗਾ। ਲੇਕਿਨ ਲੰਘੀ ਸ਼ਾਮ ਜਦ ਸੁਖਮਨਪ੍ਰੀਤ ਸਿੰਘ ਆਪਣੇ ਸਾਥੀ ਨਾਲ ਡਿਊਟੀ ’ਤੇ ਜਾ ਰਿਹਾ ਸੀ ਤਾਂ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ, ਜਿਸ ਕਰਕੇ ਸੁਖਮਨਪ੍ਰੀਤ ਦੀ ਹਸਪਤਾਲ ਵਿਚ ਇਲਾਜ ਦੌਰਾਨ ਮੌਤ ਹੋ ਗਈ।
ਇਹ ਵੀ ਪੜ੍ਹੋ- ਨਸ਼ੇ ਦੇ ਦੈਂਤ ਨੇ ਉਜਾੜਿਆ ਪਰਿਵਾਰ, ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ
ਇਹ ਖ਼ਬਰ ਜਦੋਂ ਪਰਿਵਾਰ ਨੂੰ ਪਤਾ ਲੱਗਾ ਤਾਂ ਸਾਰਾ ਪਰਿਵਾਰ ਸਦਮੇ ਵਿਚ ਚਲਾ ਗਿਆ ਹੈ ਅਤੇ ਸਾਰੇ ਪਿੰਡ ਤੇ ਇਲਾਕੇ ਵਿਚ ਸੋਗ ਦਾ ਮਾਹੌਲ ਪਾਇਆ ਜਾ ਰਿਹਾ ਹੈ। ਓਧਰ ਸੁਖਮਨਪ੍ਰੀਤ ਸਿੰਘ ਦੀ ਮ੍ਰਿਤਕ ਦੇਹ ਭਾਰਤ ਲਿਆਉਣ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਅਤੇ ਉਮੀਦ ਹੈ ਕਿ ਜਲਦੀ ਹੀ ਸੁਖਮਨਪ੍ਰੀਤ ਦੀ ਮ੍ਰਿਤਕ ਦੇਹ ਭਾਰਤ ਪੁੱਜ ਜਾਵੇਗੀ।
ਇਹ ਵੀ ਪੜ੍ਹੋ- ਪੰਜਾਬ 'ਚ ਆਉਣ ਵਾਲੇ 5 ਦਿਨਾਂ ਲਈ ਪੜ੍ਹੋ ਮੌਸਮ ਦੀ ਖ਼ਬਰ, ਜਾਣੋ ਵਿਭਾਗ ਦੀ Latest Update
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8