ਸੱਟਾਂ ਮਾਰਨ ਦੇ ਦੋਸ਼ ''ਚ 6 ਖਿਲਾਫ ਪਰਚਾ ਦਰਜ

Tuesday, Apr 17, 2018 - 05:58 AM (IST)

ਸੱਟਾਂ ਮਾਰਨ ਦੇ ਦੋਸ਼ ''ਚ 6 ਖਿਲਾਫ ਪਰਚਾ ਦਰਜ

ਫਿਰੋਜ਼ਪੁਰ, (ਕੁਮਾਰ, ਮਲਹੋਤਰਾ)— ਕਥਿਤ ਰੂਪ ਵਿਚ ਸਲਾਹ ਕਰ ਕੇ ਇਕ ਵਿਅਕਤੀ ਨੂੰ ਕਾਪੇ/ਕਿਰਪਾਨਾਂ ਨਾਲ ਸੱਟਾਂ ਮਾਰਨ ਦੇ ਦੋਸ਼ ਵਿਚ ਥਾਣਾ ਜ਼ੀਰਾ ਦੀ ਪੁਲਸ ਨੇ 3 ਵਿਅਕਤੀਆਂ ਦੇ ਖਿਲਾਫ ਪਰਚਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਗੁਰਦੀਪ ਸਿੰਘ ਨੇ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਕੁਲਵਿੰਦਰ ਸਿੰਘ ਪੁੱਤਰ ਜੀਤ ਸਿੰਘ ਵਾਸੀ ਬਸਤੀ ਮਾਛੀਆਂ ਜ਼ੀਰਾ ਨੇ ਦੋਸ਼ ਲਾਇਆ ਕਿ ਪੁਰਾਣੇ ਝਗੜੇ ਨੂੰ ਲੈ ਕੇ ਬਲਜਿੰਦਰ ਸਿੰਘ, ਸਨੇਹਦੀਪ ਸਿੰਘ, ਗੁਰਪ੍ਰੀਤ ਸਿੰਘ ਨੇ ਸਲਾਹ ਕਰ ਕੇ ਉਸਦੇ ਭਤੀਜੇ ਅਜੇ ਪੁੱਤਰ ਖਜਾਨ ਸਿੰਘ ਨੂੰ ਕਾਪੇ/ਕਿਰਪਾਨਾਂ ਨਾਲ ਸੱਟਾਂ ਮਾਰ ਕੇ ਜ਼ਖਮੀ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਨਾਮਜ਼ਦ ਲੋਕਾਂ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ। 
ਦੂਸਰੇ ਪਾਸੇ ਥਾਣਾ ਸਦਰ ਫਿਰੋਜ਼ਪੁਰ ਦੇ ਏ. ਐੱਸ. ਆਈ. ਬਲਵੰਤ ਸਿੰਘ ਨੇ ਦੱਸਿਆ ਕਿ ਪਰਮਜੀਤ ਕੌਰ ਪਤਨੀ ਸੁਰਜੀਤ ਸਿੰਘ ਵਾਸੀ ਸੈਦੇ ਕੇ ਦੇ ਬਿਆਨਾਂ ਦੇ ਆਧਾਰ 'ਤੇ ਪੁਲਸ ਨੇ ਜੋਗਿੰਦਰ  ਕੌਰ, ਸਿਮਰਨਜੀਤ ਕੌਰ ਅਤੇ ਹਰਜਿੰਦਰ  ਸਿੰਘ ਦੇ ਖਿਲਾਫ ਕੁੱਟ-ਮਾਰ ਕਰਨ ਦੇ ਦੋਸ਼ ਵਿਚ ਪਰਚਾ ਦਰਜ ਕੀਤਾ ਹੈ। 


Related News