2 ਧਿਰਾਂ ਵਿਚਾਲੇ ਚੱਲੀਆਂ ਤਾਬੜਤੋੜ ਗੋਲ਼ੀਆਂ, 1 ਦੀ ਮੌਤ

Sunday, Jan 15, 2023 - 02:02 AM (IST)

2 ਧਿਰਾਂ ਵਿਚਾਲੇ ਚੱਲੀਆਂ ਤਾਬੜਤੋੜ ਗੋਲ਼ੀਆਂ, 1 ਦੀ ਮੌਤ

ਫਰੀਦਕੋਟ (ਰਾਜਨ)-ਬੀਤੀ ਰਾਤ 2 ਧਿਰਾਂ ਵਿਚਾਲੇ ਹੋਈ ਫਾਇਰਿੰਗ ਦੌਰਾਨ ਇਕ ਵਿਅਕਤੀ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ’ਤੇ ਪੁਲਸ ਵੱਲੋਂ 7 ਵਿਅਕਤੀਆਂ ਵਿਰੁੱਧ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਪ੍ਰਾਪਤ ਵੇਰਵੇ ਅਨੁਸਾਰ ਸਥਾਨਕ ਬਲਬੀਰ ਬਸਤੀ ਦੀ ਗਲੀ ਨੰਬਰ 9 ਦੇ ਮੋੜ ’ਤੇ ਕਿਸੇ ਪੁਰਾਣੀ ਰੰਜਿਸ਼ ਨੂੰ ਲੈ ਕੇ 2 ਧਿਰਾਂ ਵਿਚਾਲੇ ਫਾਇਰਿੰਗ ਹੋਈ, ਜਿਸ ’ਚ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ 3 ਵਿਅਕਤੀ ਜ਼ਖ਼ਮੀ ਹੋ ਗਏ।

ਇਹ ਖ਼ਬਰ ਵੀ ਪੜ੍ਹੋ : ਮੰਦਭਾਗੀ ਖ਼ਬਰ : ਕੈਨੇਡਾ ਤੋਂ ਆਏ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ

ਡੀ. ਐੱਸ. ਪੀ. ਜਸਮੀਤ ਸਿੰਘ ਨੇ ਦੱਸਿਆ ਕਿ ਇਸ ਝਗੜੇ ’ਚ ਪਰਮਜੀਤ ਸਿੰਘ ਦੀ ਮੌਤ ਹੋ ਚੁੱਕੀ ਹੈ, ਜਦਕਿ ਜ਼ਖ਼ਮੀ ਹੋਏ 3 ਵਿਅਕਤੀ, ਜੋ ਸਥਾਨਕ ਮੈਡੀਕਲ ਹਸਪਤਾਲ ’ਚ ਦਾਖ਼ਲ ਹਨ, ਵਿਚੋਂ ਗੁਰਕੀਰਤ ਸਿੰਘ ਦੇ ਬਿਆਨਾਂ ’ਤੇ 7 ਵਿਅਕਤੀਆਂ ’ਤੇ ਮੁਕੱਦਮਾ ਦਰਜ ਕਰ ਕੇ ਇਨ੍ਹਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ’ਚ ਪੁਲਸ ਵੱਲੋਂ ਪੁੱਛ-ਪੜਤਾਲ ਕਰ ਕੇ ਝਗੜੇ ਦੇ ਕਾਰਨਾਂ ਦਾ ਪਤਾ ਲਾਇਆ ਜਾ ਰਿਹਾ ਹੈ।

ਇਹ ਖ਼ਬਰ ਵੀ ਪੜ੍ਹੋ : ਭੈਣ ਨੂੰ ਲੋਹੜੀ ਦੇ ਕੇ ਆ ਰਹੇ ਭਰਾਵਾਂ ਨਾਲ ਵਾਪਰਿਆ ਭਿਆਨਕ ਹਾਦਸਾ, ਹੋਈ ਦਰਦਨਾਕ ਮੌਤ 


author

Manoj

Content Editor

Related News