ਘਰੇਲੂ ਕਲੇਸ਼ ਨੇ ਉਜਾੜਿਆ ਪਰਿਵਾਰ, ਦੋ ਧੀਆਂ ਦੇ ਪਿਓ ਨੇ ਗਲ ਲਾਈ ਮੌਤ
Monday, Oct 28, 2024 - 12:58 PM (IST)
ਤਰਨਤਾਰਨ (ਰਮਨ)-ਘਰੇਲੂ ਕਲੇਸ਼ ਦੇ ਚੱਲਦਿਆਂ ਇਕ ਨੌਜਵਾਨ ਵੱਲੋਂ ਫਾਹਾ ਲੈ ਕੇ ਆਤਮ ਹੱਤਿਆ ਕਰਨ ਦਾ ਦੁੱਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਥਾਣਾ ਸਿਟੀ ਤਰਨਤਾਰਨ ਦੀ ਪੁਲਸ ਨੇ ਮ੍ਰਿਤਕ ਦੇ ਭਰਾ ਦੇ ਬਿਆਨਾਂ ਹੇਠ ਪਤਨੀ, ਸੱਸ, ਸਹੁਰੇ ਅਤੇ ਦੋ ਸਾਲਿਆਂ ਖਿਲਾਫ ਪਰਚਾ ਦਰਜ ਕਰਦੇ ਹੋਏ ਗ੍ਰਿਫਤਾਰੀ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- SGPC ਦੀ ਚੋਣ ਨੂੰ ਲੈ ਕੇ SAD ਵੱਲੋਂ ਮੰਥਨ, ਡਾ. ਦਲਜੀਤ ਚੀਮਾ ਦਾ ਵੱਡਾ ਬਿਆਨ
ਪ੍ਰਾਪਤ ਜਾਣਕਾਰੀ ਦੇ ਅਨੁਸਾਰ ਨਿਤਿਨ ਉਰਫ ਮੋਨੂੰ (38) ਪੁੱਤਰ ਸਾਵਣ ਕੁਮਾਰ ਨਿਵਾਸੀ ਤਰਨਤਾਰਨ ਦਾ ਵਿਆਹ ਗੁਰਵਿੰਦਰ ਕੌਰ ਨਾਲ ਹੋਇਆ ਸੀ। ਵਿਆਹ ਤੋਂ ਬਾਅਦ ਦੋਵਾਂ ਦਾ ਆਪਸੀ ਘਰੇਲੂ ਝਗੜਾ ਹੋਣਾ ਸ਼ੁਰੂ ਹੋ ਗਿਆ। ਦੋਵਾਂ ਜੀਆਂ ਦੇ ਆਪਸੀ ਝਗੜੇ ਦੌਰਾਨ ਨਿਤਿਨ ਕਾਫੀ ਜ਼ਿਆਦਾ ਪ੍ਰੇਸ਼ਾਨ ਰਹਿਣ ਲੱਗ ਪਿਆ। ਬੀਤੇ ਦਿਨੀਂ ਨਿਤਿਨ ਦੀ ਪਤਨੀ ਵੱਲੋਂ ਥਾਣੇ ਵਿਚ ਘਰੇਲੂ ਝਗੜੇ ਸਬੰਧੀ ਸ਼ਿਕਾਇਤ ਦਰਜ ਕਰਵਾਈ ਗਈ, ਜਿਸ ਦੀ ਸੁਣਵਾਈ ਲਈ ਪੁਲਸ ਵੱਲੋਂ ਦੋਵਾਂ ਪਾਰਟੀਆਂ ਨੂੰ ਪਹਿਲਾਂ ਬੁਲਾਇਆ ਗਿਆ ਸੀ ਅਤੇ ਹੁਣ ਸੋਮਵਾਰ ਫਿਰ ਬੁਲਾਇਆ ਗਿਆ ਸੀ ਪਰ ਐਤਵਾਰ ਨਿਤਿਨ ਨੇ ਆਪਣੇ ਘਰ ਵਿਚ ਫਾਹਾ ਲੈ ਕੇ ਆਤਮਹੱਤਿਆ ਕਰ ਲਈ। ਮ੍ਰਿਤਕ ਨਿਤਿਨ ਦੀਆਂ ਦੋ ਧੀਆਂ ਹਨ।
ਇਹ ਵੀ ਪੜ੍ਹੋ- ਪੰਜਾਬ 'ਚ ਕਦੋਂ ਹੋਵੇਗੀ ਦੀਵਾਲੀ ਦੀ ਛੁੱਟੀ, 31 ਅਕਤੂਬਰ ਜਾਂ 1 ਨਵੰਬਰ?
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਤਰਨਤਾਰਨ ਦੇ ਮੁਖੀ ਇੰਸਪੈਕਟਰ ਹਰਜਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਵੱਲੋਂ ਮ੍ਰਿਤਕ ਦੇ ਭਰਾ ਗੌਤਮ ਦੇ ਬਿਆਨਾਂ ਹੇਠ ਪਤਨੀ ਗੁਰਵਿੰਦਰ ਕੌਰ ਸੱਸ ਰਜਨੀ, ਸਹੁਰਾ ਬਿਕਰਮਜੀਤ ਅਤੇ ਸਾਲੇ ਦੀਪਕ ਅਤੇ ਵਿਸ਼ਾਲ ਖਿਲਾਫ਼ ਮਾਮਲਾ ਦਰਜ ਕਰਦੇ ਹੋਏ ਗ੍ਰਿਫ਼ਤਾਰੀ ਲਈ ਟੀਮਾਂ ਰਵਾਨਾ ਕਰ ਦਿੱਤੀਆਂ ਹਨ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦਾ ਸੋਮਵਾਰ ਪੋਸਟਮਾਰਟਮ ਕਰਵਾਇਆ ਜਾਵੇਗਾ।
ਇਹ ਵੀ ਪੜ੍ਹੋ- CM ਭਗਵੰਤ ਮਾਨ ਨੇ ਔਰਤਾਂ ਲਈ ਕਰ'ਤਾ ਇਹ ਐਲਾਨ, ਤੁਸੀਂ ਵੀ ਪੜ੍ਹੋ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8