ਪਰਿਵਾਰ ਗਿਆ ਸੀ ਬਾਹਰ, ਚੋਰਾਂ ਨੇ ਤਾਲੇ ਭੰਨ ਕੇ ਦਿੱਤਾ ਵਾਰਦਾਤ ਨੂੰ ਅੰਜਾਮ
Wednesday, Nov 13, 2024 - 06:13 AM (IST)
ਲੁਧਿਆਣਾ (ਗੌਤਮ) : ਸਿਵਲ ਸਿਟੀ ਦੇ ਚੰਦਰ ਨਗਰ ’ਚ ਚੋਰਾਂ ਨੇ ਇਕ ਘਰ ਦੇ ਤਾਲੇ ਤੋੜ ਕੇ ਲੱਖਾਂ ਰੁਪਏ ਦੇ ਸੋਨੇ-ਚਾਂਦੀ ਦੇ ਗਹਿਣੇ ਅਤੇ ਨਕਦੀ ਚੋਰੀ ਕਰ ਲਈ। ਵਾਰਦਾਤ ਦੌਰਾਨ ਪਰਿਵਾਰ ਆਪਣੇ ਰਿਸ਼ਤੇਦਾਰ ਨੂੰ ਮਿਲਣ ਲਈ ਹਰਿਆਣਾ ਗਿਆ ਹੋਇਆ ਸੀ, ਜਦੋਂ ਵਾਪਸ ਆਏ ਤਾਂ ਉਨ੍ਹਾਂ ਨੂੰ ਚੋਰੀ ਦੀ ਵਾਰਦਾਤ ਦਾ ਪਤਾ ਲੱਗਾ, ਜਿਸ ’ਤੇ ਉਨ੍ਹਾਂ ਨੇ ਪੁਲਸ ਕੰਟਰੋਲ ’ਤੇ ਸੂਚਨਾ ਦਿੱਤੀ।
ਜਾਂਚ ਤੋਂ ਬਾਅਦ ਥਾਣਾ ਹੈਬੋਵਾਲ ਦੀ ਪੁਲਸ ਨੇ ਚੰਦਰ ਨਗਰ ਦੇ ਰਹਿਣ ਵਾਲੇ ਸੰਜੀਵ ਕੁਮਾਰ ਦੇ ਬਿਆਨਾਂ ’ਤੇ ਅਣਪਛਾਤੇ ਚੋਰਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਸੰਜੀਵ ਨੇ ਪੁਲਸ ਨੂੰ ਦਿੱਤੇ ਬਿਆਨਾਂ ’ਚ ਦੱਸਿਆ ਕਿ ਉਹ 5 ਨਵੰਬਰ ਨੂੰ ਆਪਣੇ ਪਰਿਵਾਰ ਨਾਲ ਹਰਿਆਣਾ ਗਿਆ ਹੋਇਆ ਸੀ, ਜਦੋਂ 3 ਦਿਨ ਬਾਅਦ ਵਾਪਸ ਆਏ ਤਾਂ ਦੇਖਿਆ ਕਿ ਘਰ ਦੇ ਮੇਨ ਗੇਟ ਦਾ ਤਾਲਾ ਟੁੱਟਾ ਹੋਇਆ ਸੀ।
ਅੰਦਰ ਜਾ ਕੇ ਦੇਖਿਆ ਤਾਂ ਕਮਰੇ ਦੇ ਤਾਲੇ ਵੀ ਟੁੱਟੇ ਹੋਏ ਸਨ। ਅਲਮਾਰੀਆਂ ’ਚ ਪਿਆ ਸਾਮਾਨ ਖਿੱਲਰਿਆ ਹੋਇਆ ਸੀ। ਜਾਂਚ ਅਧਿਕਾਰੀ ਨੇ ਦੱਸਿਆ ਕਿ ਮਾਮਲੇ ਨੂੰ ਲੈ ਕੇ ਕਾਰਵਾਈ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8