ਲਾੜੇ ਨੂੰ ਵਿਆਹੁਣ ਗਿਆ ਸੀ ਪਰਿਵਾਰ, ਪਿੱਛੋਂ ਉਹ ਹੋਇਆ ਜੋ ਸੋਚਿਆ ਨਾ ਸੀ

Sunday, Dec 08, 2024 - 05:49 PM (IST)

ਅੰਮ੍ਰਿਤਸਰ- ਅੰਮ੍ਰਿਤਸਰ 'ਚ ਲਗਾਤਾਰ ਲੁੱਟਾਂ-ਖੋਹਾਂ ਤੇ ਚੋਰੀ ਦੀਆਂ ਵਾਰਦਾਤਾਂ ਦੇ ਮਾਮਲੇ ਸਾਹਮਣੇ ਆ ਰਹੇ ਹਨ। ਚੋਰ ਆਪਣੇ ਮਨਸੂਬਿਆਂ ਵਿੱਚ ਕਾਮਯਾਬ ਹੋ ਜਾਂਦੇ ਹਨ ਤੇ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਕਰਕੇ ਫਰਾਰ ਹੋ ਜਾਂਦੇ ਹਨ। ਉੱਥੇ ਹੀ ਇੱਕ ਵਿਆਹ ਵਾਲੇ ਘਰ 'ਚ ਚੋਰਾਂ ਵਲੋਂ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਪਰਿਵਾਰ ਆਪਣੇ ਮੁੰਡੇ ਦੀ ਬਰਾਤ ਲੈ ਕੇ ਗਿਆ ਹੋਇਆ ਸੀ ਜਦੋਂ ਸ਼ਾਮ ਨੂੰ ਡੋਲੀ ਲੈ ਕੇ ਘਰ ਪੁੱਜਾ ਤਾਂ ਉਨ੍ਹਾਂ ਦੇ ਹੋਸ਼ ਉੱਡ ਗਏ।

ਇਹ ਵੀ ਪੜ੍ਹੋ- ਨਰਾਇਣ ਸਿੰਘ ਚੌੜਾ ਨੂੰ ਮਾਨਯੋਗ ਅਦਾਲਤ 'ਚ ਕੀਤਾ ਪੇਸ਼, ਫਿਰ ਮਿਲਿਆ 3 ਦਿਨ ਦਾ ਰਿਮਾਂਡ

ਉਨ੍ਹਾਂ ਦੇ ਘਰ 'ਚ ਜਿਹੜਾ ਸਾਰਾ ਸਾਮਾਨ ਤੇ ਨਕਦੀ ਸੀ ਚੋਰਾਂ ਵੱਲੋਂ ਚੋਰੀ ਕਰ ਲਈ ਗਈ। ਪੀੜਤ ਪਰਿਵਾਰ ਵੱਲੋਂ ਇਸ ਦੀ ਸੂਚਨਾ ਪੁਲਸ ਪ੍ਰਸ਼ਾਸਨ ਨੂੰ ਦਿੱਤੀ ਗਈ। ਪੁਲਸ ਅਧਿਕਾਰੀ ਮੌਕੇ 'ਤੇ ਪੁੱਜੇ ਪੁਲਸ ਨੇ ਦੱਸਿਆ ਕਿ ਪੀੜਤ ਪਰਿਵਾਰ ਝਬਾਲ ਰੋਡ 'ਤੇ ਡਰੀਮ ਸਿਟੀ ਇਲਾਕੇ ਵਿੱਚ ਰਹਿੰਦੇ ਹਨ ਹਨ। ਉਨ੍ਹਾਂ ਦੇ ਪੁੱਤਰ ਦਾ ਵਿਆਹ ਸੀ ਤੇ  ਉਸਨੂੰ ਵਿਆਉਣ ਲਈ ਗਏ ਹੋਏ ਸੀ। ਇਸ ਦੌਰਾਨ ਪਰਿਵਾਰ ਜਦੋਂ ਸ਼ਾਮ ਨੂੰ ਘਰ ਡੋਲੀ ਲੈ ਕੇ ਵਾਪਸ ਪੁੱਜਿਆ ਤਾਂ ਉਨ੍ਹਾਂ ਦੇ ਘਰ ਦੇ ਸਾਰੇ ਤਾਲੇ ਟੁੱਟੇ ਪਏ ਸਨ, ਇੱਥੋਂ ਤੱਕ ਕੇ ਅਲਮਾਰੀਆਂ ਤੱਕ ਦੇ ਤਾਲੇ ਟੁੱਟੇ ਹੋਏ ਸਨ। ਜਦੋਂ ਉਨ੍ਹਾਂ ਨੇ ਆਪਣੇ ਘਰ ਅੰਦਰ ਜਾਂਚ ਕੀਤੀ ਤਾਂ ਘਰ 'ਚ ਪਈ ਨਕਦੀ ਤੇ ਗਹਿਣੇ ਚੋਰਾਂ ਵੱਲੋਂ ਚੋਰੀ ਕਰ ਲਏ ਗਏ ਸਨ।  ਉਨ੍ਹਾਂ ਕਿਹਾ ਕਿ ਇਨ੍ਹਾਂ ਦੇ ਘਰ 'ਚ ਪਹਿਲਾਂ ਵੀ ਇੱਕ ਵਾਰ ਚੋਰੀ ਹੋਈ ਸੀ ਤੇ ਇਸ ਵਾਰ ਫਿਰ ਚੋਰਾਂ ਵੱਲੋਂ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ।

PunjabKesari

ਇਹ ਵੀ ਪੜ੍ਹੋ- ਸੁਖਬੀਰ ਬਾਦਲ ਦੇ ਅਸਤੀਫੇ 'ਤੇ ਜਥੇਦਾਰ ਦਾ ਨਵਾਂ ਫ਼ੈਸਲਾ

ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਦਾ ਸੁਨਿਆਰੇ ਦਾ ਕੰਮ ਹੈ ਤੇ ਕਾਫ਼ੀ ਸਾਮਾਨ ਤੇ ਨਕਦੀ ਚੋਰ ਚੋਰੀ ਕਰਕੇ ਫ਼ਰਾਰ ਹੋ ਗਏ। ਉਨ੍ਹਾਂ ਕਿਹਾ ਕਿ ਕਰੀਬ 35 ਲੱਖ ਰੁਪਏ ਦੇ ਕਰੀਬ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਪੁਲਸ ਅਧਿਕਾਰੀ ਵੱਲੋਂ ਮੌਕੇ 'ਤੇ  ਪਹੁੰਚ ਕੇ ਜਾਂਚ ਕੀਤੀ ਜਾ ਰਹੀ ਹੈ। ਉੱਥੇ ਪੀੜਤ ਪਰਿਵਾਰ ਨੇ ਪੁਲਸ ਪ੍ਰਸ਼ਾਸਨ ਕੋਲੋਂ ਇਨਸਾਫ਼ ਦੀ ਗੁਹਾਰ ਲਗਾਈ ਹੈ। ਪੁਲਸ ਵਲੋਂ ਆਲੇ-ਦੁਆਲੇ ਦੇ ਸੀਸੀਟੀਵੀ ਕੈਮਰੇ ਵੀ ਖੰਗਾਲੇ ਜਾ ਰਹੇ ਹਨ। ਜਲਦ ਹੀ ਚੋਰਾਂ ਨੂੰ ਕਾਬੂ ਕਰ ਲਿਆ ਜਾਵੇਗਾ।

PunjabKesari

ਇਹ ਵੀ ਪੜ੍ਹੋ- ਪੰਜਾਬ ਵਾਸੀਆਂ ਲਈ ਅਹਿਮ ਖ਼ਬਰ, ਸਾਰਿਆਂ ਲਈ ਫਰੀ ਹੋਈਆਂ ਇਹ ਬੱਸਾਂ, ਹੋ ਗਿਆ ਵੱਡਾ ਐਲਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News