ਨਵਜੰਮੀ ਬੱਚੀ ਦੀ ਮੌਤ ਤੋਂ ਭੜਕੇ ਪਰਿਵਾਰਕ ਮੈਂਬਰਾਂ ਨੇ ਹਸਪਤਾਲ ਦੇ ਬਾਹਰ ਲਾਇਆ ਧਰਨਾ, ਥਾਣਾ ਮੁਖੀ ’ਤੇ ਲਾਏ ਦੋਸ਼

06/23/2024 6:35:43 PM

ਅੰਮ੍ਰਿਤਸਰ (ਅਰੁਣ)-ਇਕ ਨਿੱਜੀ ਹਸਪਤਾਲ ਵਿਚ ਜਣੇਪੇ ਤੋਂ ਪਹਿਲਾਂ ਹਸਪਤਾਲ ਪ੍ਰਬੰਧਕਾਂ ਵੱਲੋਂ ਔਰਤ ਦੇ ਅਲਟ੍ਰਾਸਾਊਂਡ ਸਬੰਧੀ ਸਹੀ ਇਤਲਾਹ ਨਾ ਦੇਣ ਅਤੇ ਵੱਖ-ਵੱਖ ਸ਼ਹਿਰਾਂ ਦੇ ਹਸਪਤਾਲਾਂ ’ਚ ਇਸ ਨਵਜੰਮੀ ਬੱਚੀ ਦੇ ਇਲਾਜ ਕਰਵਾਉਣ ਦੇ ਬਾਵਜੂਦ ਉਸ ਦੀ ਮੌਤ ਹੋ ਜਾਣ ਤੋਂ ਭੜਕੇ ਪਰਿਵਾਰਕ ਮੈਂਬਰਾਂ ਵੱਲੋਂ ਹਸਪਤਾਲ ਦੇ ਬਾਹਰ ਇਨਸਾਫ਼ ਦੀ ਖਾਤਰ ਧਰਨਾ ਲਾਇਆ ਗਿਆ। ਸ਼ਾਂਤੀ ਪ੍ਰਭਾਵਿਤ ਹੋਣ ਦੀ ਸੂਚਨਾ ਮਿਲਦਿਆਂ ਹੀ ਮੌਕੇ ’ਤੇ ਪੁੱਜੀ ਥਾਣਾ ਮਜੀਠਾ ਰੋਡ ਦੀ ਪੁਲਸ ਵੱਲੋਂ ਮਾਹੌਲ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ ਗਈ, ਜਦਕਿ ਪਰਿਵਾਰਕ ਮੈਂਬਰਾਂ ਵੱਲੋਂ ਥਾਣਾ ਮਜੀਠਾ ਰੋਡ ਮੁਖੀ ਇੰਸਪੈਕਟਰ ਰਣਜੀਤ ਸਿੰਘ ’ਤੇ ਦੋਸ਼ ਲਾਉਂਦਿਆ ਪਰਿਵਾਰ ਦੀਆਂ ਔਰਤਾਂ ਸਮੇਤ ਹੋਰ ਪਰਿਵਾਰਕ ਮੈਂਬਰਾਂ ਨਾਲ ਧੱਕਾ-ਮੁੱਕੀ ਕਰਦਿਆਂ ਥੱਪੜ ਮਾਰਨ ਦਾ ਦੋਸ਼ ਲਾਇਆ ਗਿਆ।

ਇਹ ਵੀ ਪੜ੍ਹੋ-  ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ’ਚ ਯੋਗਾ ਕਰਨ ਵਾਲੀ ਕੁੜੀ ਦੇ ਮੁਆਫ਼ੀ ਮੰਗਣ ਮਗਰੋਂ SGPC ਦੀ ਵੱਡੀ ਕਾਰਵਾਈ

ਪਰਿਵਾਰਕ ਮੈਂਬਰ ਆਰ. ਕੇ. ਸੇਠ ਨੇ ਦੱਸਿਆ ਕਿ ਛੋਟੀ ਬੱਚੀ ਦੇ ਜਨਮ ਤੋਂ ਪਹਿਲਾਂ ਇਸ ਹਸਪਤਾਲ ਵੱਲੋਂ ਵਾਰ-ਵਾਰ ਅਲਟ੍ਰਾਸਾਊਂਡ ਕਰਵਾਉਣ ਦੇ ਬਾਵਜੂਦ ਪਰਿਵਾਰਕ ਮੈਂਬਰਾਂ ਨੂੰ ਬੱਚੀ ਦੇ ਸਹੀ ਹਾਲਤ ਵਿਚ ਹੋਣ ਬਾਰੇ ਗੁੰਮਰਾਹ ਕੀਤਾ ਗਿਆ ਸੀ। ਬੱਚੀ ਦੇ ਜਨਮ ਮਗਰੋਂ ਬੱਚੀ ਦੇ ਦਿਲ ਵਿਚ ਛੇਕ ਤੋਂ ਇਲਾਵਾ ਹੋਰ ਵੀ ਕੁਝ ਰੋਗ ਨਿਕਲ ਕੇ ਸਾਹਮਣੇ ਆਏ। ਉਨ੍ਹਾਂ ਦੇ ਪਰਿਵਾਰ ਵੱਲੋਂ ਅੰਮ੍ਰਿਤਸਰ , ਲੁਧਿਆਣਾ, ਦਿੱਲੀ ਮੋਹਾਲੀ ਸਮੇਤ ਵੱਖ-ਵੱਖ ਨਿੱਜੀ ਹਸਪਤਾਲਾਂ ’ਚ ਬੱਚੀ ਦਾ ਇਲਾਜ ਕਰਵਾਇਆ ਗਿਆ, ਜਿਸ ’ਤੇ ਉਨ੍ਹਾਂ ਦਾ 40 ਲੱਖ ਰੁਪਏ ਦੇ ਕਰੀਬ ਖਰਚਾ ਆਇਆ ਹੈ।

ਇਹ ਵੀ ਪੜ੍ਹੋ-  ਪੰਜਾਬ ਦੇ ਨੇਵੀ ਅਫ਼ਸਰ ਨਾਲ ਵੱਡਾ ਹਾਦਸਾ, ਹਫ਼ਤੇ ਤੋਂ ਨਹੀਂ ਲੱਗਾ ਕੋਈ ਸੁਰਾਗ, ਪਿਓ ਨੇ ਰੋ-ਰੋ ਦੱਸੀ ਇਹ ਗੱਲ (ਵੀਡੀਓ)

ਇਸ ਸਭ ਦੇ ਬਾਵਜੂਦ ਵੀ ਉਨ੍ਹਾਂ ਦੀ ਬੱਚੀ ਦੀ ਜਾਨ ਨਹੀਂ ਬਚ ਸਕੀ ਅਤੇ ਕਰੀਬ ਇਕ ਮਹੀਨੇ ਪਹਿਲਾਂ ਉਨ੍ਹਾਂ ਦੀ ਬੱਚੀ ਦੀ ਮੌਤ ਹੋ ਗਈ ਸੀ। ਅੱਜ ਜਦੋਂ ਉਨ੍ਹਾਂ ਦਾ ਪਰਿਵਾਰ ਆਪਣੀ ਹੱਕੀ ਇਨਸਾਫ਼ ਲਈ ਹਸਪਤਾਲ ਪ੍ਰਬੰਧਕਾਂ ਕੋਲ ਪੁੱਜਾ ਤਾਂ ਦੋਵਾਂ ਧਿਰਾਂ ਵਿਚ ਕਿਹਾ-ਸੁਣੀ ਹੋਈ। ਇਸੇ ਦੌਰਾਨ ਥਾਣਾ ਮਜੀਠਾ ਰੋਡ ਮੁਖੀ ਇੰਸਪੈਕਟਰ ਰਣਜੀਤ ਸਿੰਘ ਵੱਲੋਂ ਮ੍ਰਿਤਕ ਬੱਚੀ ਦੇ ਪਿਓ ਨਾਲ ਹੱਥੋਪਾਈ ਕਰਦਿਆਂ ਪਰਿਵਾਰ ਦੀ ਔਰਤਾਂ ਨੂੰ ਧੱਕੇ ਮਾਰਨ ਦੇ ਦੋਸ਼ ਲਾਏ ਗਏ।

ਇਹ ਵੀ ਪੜ੍ਹੋ- ਵਿਦੇਸ਼ ਗਏ ਵਿਧਵਾ ਮਾਂ ਦੇ ਇਕਲੌਤੇ ਪੁੱਤ ਨਾਲ ਵਾਪਰਿਆ ਭਾਣਾ, ਅਦਾਲਤ ਨੇ ਸੁਣਾਈ 2 ਸਾਲ ਦੀ ਕੈਦ, ਜਾਣੋ ਪੂਰਾ ਮਾਮਲਾ

ਕੀ ਕਹਿਣਾ ਹੈ ਥਾਣਾ ਮੁਖੀ ਦਾ

ਇਸ ਸਬੰਧੀ ਸੰਪਰਕ ਕਰਨ ’ਤੇ ਥਾਣਾ ਮਜੀਠਾ ਰੋਡ ਮੁਖੀ ਇੰਸਪੈਕਟਰ ਰਣਜੀਤ ਸਿੰਘ ਨੇ ਆਪਣੇ ’ਤੇ ਲਾਏ ਗਏ ਦੋਸ਼ਾਂ ਨੂੰ ਝੂਠ ਦੱਸਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਸਿਰਫ ਦੋਵਾਂ ਧਿਰਾਂ ਵਿਚ ਸ਼ਾਂਤੀ ਬਣਾਏ ਰੱਖਣ ਲਈ ਪਰਿਵਾਰਕ ਮੈਂਬਰਾਂ ਨੂੰ ਬਾਹਰ ਕੱਢਿਆ ਗਿਆ ਸੀ। ਮੌਕੇ ’ਤੇ ਪੁੱਜੇ ਪੁਲਸ ਅਧਿਕਾਰੀ ਨੇ ਦੱਸਿਆ ਕਿ ਇਸ ਮਾਮਲੇ ਸਬੰਧੀ ਜਲਦ ਹੀ ਸਿਵਲ ਸਰਜਨ ਨਾਲ ਸੰਪਰਕ ਕਰਕੇ ਡਾਕਟਰਾਂ ਦੇ ਪੈਨਲ ਨੂੰ ਬਣਾਇਆ ਜਾਵੇਗਾ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Shivani Bassan

Content Editor

Related News