ਚੰਡੀਗੜ੍ਹ ਬਲਾਸਟ ਮਾਮਲੇ 'ਚ ਗ੍ਰਿਫ਼ਤਾਰ ਹੋਏ ਵਿਸ਼ਾਲ ਮਸੀਹ ਦਾ ਪਰਿਵਾਰ ਆਇਆ ਸਾਹਮਣੇ

Sunday, Sep 15, 2024 - 02:05 PM (IST)

ਚੰਡੀਗੜ੍ਹ ਬਲਾਸਟ ਮਾਮਲੇ 'ਚ ਗ੍ਰਿਫ਼ਤਾਰ ਹੋਏ ਵਿਸ਼ਾਲ ਮਸੀਹ ਦਾ ਪਰਿਵਾਰ ਆਇਆ ਸਾਹਮਣੇ

ਗੁਰਦਾਸਪੁਰ (ਗੁਰਪ੍ਰੀਤ)- ਚੰਡੀਗੜ੍ਹ ਬਲਾਸਟ ਮਾਮਲੇ 'ਚ ਇਕ ਹੋਰ ਦੋਸ਼ੀ ਵਿਸ਼ਾਲ ਨੂੰ ਦਿੱਲੀ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਜਦਕਿ ਗ੍ਰਿਫ਼ਤਾਰ ਨੌਜਵਾਨ ਡੇਰਾ ਬਾਬਾ ਨਾਨਕ ਦੇ ਪਿੰਡ ਰਾਏ ਮੱਲ ਦਾ ਰਹਿਣ ਵਾਲਾ ਹੈ ਅਤੇ ਪਰਿਵਾਰ 'ਚ ਉਸ ਦਾ ਇੱਕ ਭਰਾ ਅਤੇ ਮਾਤਾ-ਪਿਤਾ ਹਨ। ਵਿਸ਼ਾਲ ਦੇ ਪਿਤਾ ਹੈਡੀਕੈਪ ਹੈ ਅਤੇ ਮਿਹਨਤ ਮਜ਼ਦੂਰੀ ਕਰਦਾ ਹੈ ਅਤੇ ਮਾਤਾ ਲੋਕਾਂ ਦੇ ਘਰਾਂ 'ਚ ਕੰਮ ਕਰਕੇ ਗੁਜ਼ਾਰਾ ਕਰਦੀ ਹੈ। ਘਰ ਦੇ ਵੀ ਤਰਸਯੋਗ ਹਾਲਾਤ ਹਨ।

ਇਹ ਵੀ ਪੜ੍ਹੋ- 13 ਸਾਲਾ ਕੁੜੀ ਨਾਲ ਗੁਆਂਢ 'ਚ ਰਹਿੰਦੇ 2 ਮੁੰਡਿਆਂ ਨੇ ਕੀਤਾ ਜਬਰ-ਜ਼ਿਨਾਹ, ਵੀਡੀਓ ਬਣਾ ਕੇ ਕਰ 'ਤੀ ਵਾਇਰਲ

ਉਥੇ ਹੀ ਪਰਿਵਾਰ ਦਾ ਕਹਿਣਾ ਹੈ ਕਿ ਵਿਸ਼ਾਲ ਹਿਮਾਚਲ 'ਚ ਕਾਰਪੇਂਟਰ ਦਾ ਕੰਮ ਕਰਦਾ ਹੈ ਅਤੇ ਰੋਹਨ ਮਸੀਹ ਨਾਲ ਕੰਮ ਦੌਰਾਨ ਹੀ ਦੋਵਾਂ ਦੀ ਆਪਸ ਵਿਚ ਦੋਸਤੀ ਹੋਈ ਸੀ। ਵਿਸ਼ਾਲ ਮਸੀਹ ਦੇ ਪਰਿਵਾਰ ਦਾ ਕਹਿਣਾ ਹੈ ਕਿ ਪਹਿਲਾਂ ਕਦੇ ਵੀ ਵਿਸ਼ਾਲ ਦਾ ਕਦੇ ਕੋਈ ਅਪਰਾਧਿਕ ਰਿਕਾਰਡ ਨਹੀਂ ਰਿਹਾ ਅਤੇ ਪਿੰਡ ਵਿਚ ਵੀ ਕੋਈ ਲੜਾਈ ਝਗੜਾ ਨਹੀਂ ਹੋਇਆ। ਇਸ ਦੌਰਾਨ ਜਦੋਂ ਪਿੰਡ ਦੇ ਸਰਪੰਚ ਪਾਲ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਨੇ ਦੱਸਿਆ ਕਿ ਆਮ ਬੱਚਿਆਂ ਵਾਂਗ ਪਿੰਡ ਵਿੱਚ ਰਹਿੰਦਾ ਸੀ ਤੇ ਕਦੇ ਕਿਸੇ ਨੂੰ  ਇਸ 'ਤੇ ਸ਼ੱਕ ਹੀ ਨਹੀਂ ਹੋਇਆ ਕਿ ਵਿਸ਼ਾਲ ਕੋਈ ਗਲਤ ਕੰਮ ਕਰੇਗਾ ਕਿਉਂਕਿ ਉਹ ਕੋਈ ਨਸ਼ਾ ਵੀ ਨਹੀਂ  ਕਰਦਾ ਸੀ ਪਰ ਉਸਨੇ ਜੋ ਕੰਮ ਕੀਤਾ ਉਹ ਗਲਤ ਕੀਤਾ ਅਸੀਂ ਇਸ ਨੂੰ ਠੀਕ ਨਹੀਂ ਕਹਾਂਗੇ।

ਇਹ ਵੀ ਪੜ੍ਹੋ- ਪੰਜਾਬ ਦੇ ਬੱਚਿਆਂ ਨੂੰ ਲੈ ਕੇ ਵੱਡਾ ਖੁਲਾਸਾ, ਹੋਸ਼ ਉੱਡਾ ਦੇਵੇਗੀ ਇਹ ਰਿਪੋਰਟ

ਦੱਸ ਦੇਈਏ ਕਿ ਵਿਸ਼ਾਲ ਮਸੀਹ ਨੂੰ  ਦਿੱਲੀ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਬਾਰੇ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਕਿ ਚੰਡੀਗੜ੍ਹ ਗ੍ਰਨੇਡ ਧਮਾਕੇ ਦੇ 72 ਘੰਟਿਆਂ ਅੰਦਰ ਪੰਜਾਬ ਪੁਲਸ ਨੇ ਕੇਂਦਰੀ ਏਜੰਸੀਆਂ ਨਾਲ ਤਾਲਮੇਲ ਕਰਕੇ ਧਮਾਕੇ ਦੇ ਦੂਜੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ ਹਵਾਈ ਅੱਡੇ 'ਤੇੇ ਪਿਆ ਭੜਥੂ, ਅਮਰੀਕਾ ਜਾ ਰਹੇ ਵਿਅਕਤੀ ਕੋਲੋਂ ਵੱਡੀ ਗਿਣਤੀ 'ਚ ਗੋਲੀਆਂ ਬਰਾਮਦ

ਜ਼ਿਕਰਯੋਗ ਹੈ ਕਿ 11 ਸਤੰਬਰ ਨੂੰ 2 ਸ਼ੱਕੀਆਂ ਨੇ ਸੈਕਟਰ-10 ਚੰਡੀਗੜ੍ਹ 'ਚ ਗ੍ਰਨੇਡ ਧਮਾਕਾ ਕੀਤਾ ਸੀ। ਪੰਜਾਬ ਪੁਲਸ ਨੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ 13 ਸਤੰਬਰ ਨੂੰ ਇਕ ਦੋਸ਼ੀ ਰੋਹਨ ਮਸੀਹ ਨੂੰ ਕਾਬੂ ਕਰ ਲਿਆ ਸੀ। ਵੱਖ-ਵੱਖ ਸਰੋਤਾਂ ਤੋਂ ਮਿਲੇ ਸੁਰਾਗਾਂ ਦੇ ਆਧਾਰ 'ਤੇ ਦੂਜੇ ਦੋਸ਼ੀ ਵਿਸ਼ਾਲ ਨੂੰ ਵੀ ਦਿੱਲੀ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਡੀ. ਜੀ. ਪੀ. ਨੇ ਕਿਹਾ ਕਿ ਸਾਰੀ ਸਾਜ਼ਿਸ਼ ਦਾ ਪਰਦਾਫਾਸ਼ ਕਰਨ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News