ਭਿਆਨਕ ਹਾਦਸੇ ਨੇ ਉਜਾੜਿਆ ਪਰਿਵਾਰ, ਛੁੱਟੀ ਲੈ ਕੇ ਘਰ ਆ ਰਹੇ ਫੌਜੀ ਦੀ ਮੌਤ

Saturday, Oct 12, 2024 - 05:22 AM (IST)

ਭਿਆਨਕ ਹਾਦਸੇ ਨੇ ਉਜਾੜਿਆ ਪਰਿਵਾਰ, ਛੁੱਟੀ ਲੈ ਕੇ ਘਰ ਆ ਰਹੇ ਫੌਜੀ ਦੀ ਮੌਤ

ਜਲਾਲਾਬਾਦ (ਸੁਨੀਲ)- ਜਲਾਲਾਬਾਦ ਵਿਖੇ ਭਾਰਤੀ ਫੌਜ 'ਚ ਤਾਇਨਾਤ ਜਵਾਨ ਦੀ ਭਿਆਨਕ ਹਾਦਸੇ 'ਚ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਫੌਜੀ ਦੀ ਪਛਾਣ  ਪਿੰਡ ਢਾਬ ਖੁਸ਼ਹਾਲ ਜੋਈਆ ਦੇ ਸੁਨੀਲ ਸਿੰਘ ਵਜੋਂ ਹੋਈ ਹੈ। ਫੌਜੀ ਸੁਨੀਲ ਚਾਰ ਸਾਲਾਂ ਤੋਂ ਭਾਰਤੀ ਫੌਜ 'ਚ ਤਾਇਨਾਤ ਸੀ, ਬੀਤੇ ਦਿਨ ਛੁੱਟੀ ਲੈ ਕੇ ਜਲਾਲਾਬਾਦ ਤੋਂ ਆਪਣੇ ਘਰ ਵੱਲ ਜਾ ਰਿਹਾ ਸੀ ਤਾਂ ਉਸਦਾ ਬੁਲਟ ਮੋਟਰਸਾਈਕਲ ਇੱਕ ਮੋੜ 'ਤੇ ਹਾਦਸਾ ਗ੍ਰਸਤ ਹੋ ਗਿਆ। ਜਿਸ 'ਚ ਫੌਜੀ ਜਵਾਨ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ। 

ਇਹ ਵੀ ਪੜ੍ਹੋ- ਪੰਜਾਬ 'ਚ ਸਵੇਰੇ-ਸ਼ਾਮ ਸੀਤ ਲਹਿਰ ਸ਼ੁਰੂ, ਜਾਣੋ ਮੌਸਮ ਵਿਭਾਗ ਦੀ ਤਾਜ਼ਾ ਅਪਡੇਟ

ਇਸ ਦੌਰਾਨ ਉਸ ਨੂੰ ਸ੍ਰੀ ਮੁਕਤਸਰ ਸਾਹਿਬ ਹਸਪਤਾਲ 'ਚ ਇਲਾਜ ਲਈ ਲਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਹੈ। ਫੌਜੀ ਆਪਣੇ ਪਿੱਛੇ 10 ਮਹੀਨਿਆਂ ਦਾ ਬੱਚਾ ਛੱਡ ਗਿਆ ਅਤੇ ਪੂਰੇ ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ। 

ਇਹ ਵੀ ਪੜ੍ਹੋ-  ਸੋਸ਼ਲ ਮੀਡੀਆ ਇਨਫਲੂਏਂਸਰ ਹਨੀ ਸੇਠੀ ਗ੍ਰਿਫ਼ਤਾਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News