ਘਰਵਾਲੇ ਕਰ ਰਹੇ ਸੀ ਨੌਜਵਾਨ ਦਾ ਅੰਤਿਮ ਸੰਸਕਾਰ, ਪੁਲਸ ਨੇ ਸ਼ਮਸ਼ਾਨਘਾਟ ''ਚੋਂ ਚੁੱਕ ਕਬਜ਼ੇ ''ਚ ਲੈ ਲਈ ਅੱਧਸੜੀ ਲਾਸ਼
Monday, Mar 02, 2026 - 03:59 AM (IST)
ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ) : ਦੀਨਾਨਗਰ ਦੇ ਨੇੜਲੇ ਪਿੰਡ ਨਵੀਂ ਆਬਾਦੀ ਅਵਾਂਖਾ ਵਿਖੇ ਅੱਜ ਇੱਕ ਨੌਜਵਾਨ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਜਾਣ ਦੇ ਮਾਮਲੇ ਵਿੱਚ ਪਰਿਵਾਰ ਵੱਲੋਂ ਜਲਦਬਾਜ਼ੀ ਵਿੱਚ ਕੀਤੇ ਜਾ ਰਹੇ ਮ੍ਰਿਤਕ ਦੇਹ ਦੇ ਅੰਤਿਮ ਸੰਸਕਾਰ ਨੂੰ ਪੁਲਸ ਵੱਲੋਂ ਰੋਕ ਦਿੱਤਾ ਗਿਆ ਅਤੇ ਲਾਸ਼ ਨੂੰ ਕਬਜ਼ੇ 'ਚ ਲੈ ਲਿਆ ਗਿਆ।
ਇਹ ਵੀ ਪੜ੍ਹੋ : ਵਿਧਾਨ ਸਭਾ ਚੋਣਾਂ ਲਈ ਸਮਰਾਲਾ ਹਲਕੇ ਤੋਂ ਅਕਾਲੀ ਦਲ ਨੇ ਐਲਾਨਿਆ ਉਮੀਦਵਾਰ
ਜਾਣਕਾਰੀ ਅਨੁਸਾਰ ਅੱਜ ਪਿੰਡ ਅਵਾਂਖਾ ਵਿਖੇ ਇੱਕ 40-42 ਸਾਲਾਂ ਦੇ ਨੌਜਵਾਨ ਸਤਵੰਤ ਸਿੰਘ ਉਰਫ ਹੈਪੀ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਜਾਣ ਦੀ ਘਟਨਾ ਵਾਪਰੀ ਸੀ ਜਿਸ ਮਗਰੋਂ ਪਰਿਵਾਰ ਨੇ ਬਿਨਾਂ ਪੁਲਸ ਨੂੰ ਸੂਚਨਾ ਦਿੱਤਿਆਂ ਹੀ ਜਲਦੀ ਵਿੱਚ ਮ੍ਰਿਤਕ ਦੇ ਅੰਤਿਮ ਸਸਕਾਰ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਪਰ ਜਿਵੇਂ ਹੀ ਘਟਨਾ ਬਾਰੇ ਦੀਨਾਨਗਰ ਪੁਲਸ ਨੂੰ ਸੂਚਨਾ ਮਿਲੀ ਤਾਂ ਦੀਨਾਨਗਰ ਪੁਲਸ ਵੀ ਮੌਕੇ 'ਤੇ ਪਹੁੰਚ ਗਈ ਅਤੇ ਮ੍ਰਿਤਕ ਨੌਜਵਾਨ ਦੇ ਹੋ ਰਹੇ ਸਸਕਾਰ ਨੂੰ ਰੋਕ ਦਿੱਤਾ ਗਿਆ ਅਤੇ ਚਿਖਾ 'ਚੋਂ ਅੱਧਸੜੀ ਲਾਸ਼ ਨੂੰ ਕਬਜ਼ੇ 'ਚ ਲੈਣ ਮਗਰੋਂ ਪੋਸਟਮਾਰਟਮ ਲਈ ਗੁਰਦਾਸਪੁਰ ਸਿਵਲ ਹਸਪਤਾਲ ਵਿਖੇ ਭੇਜ ਦਿੱਤਾ ਗਿਆ। ਬਾਕੀ ਫਿਲਹਾਲ ਪਰਿਵਾਰ ਦੇ ਮੈਂਬਰ ਕੁਝ ਵੀ ਕਹਿਣ ਨੂੰ ਤਿਆਰ ਨਹੀਂ ਹਨ ਅਤੇ ਇਸ ਘਟਨਾ ਨੂੰ ਸਿਰਫ ਆਤਮਹੱਤਿਆ ਹੀ ਕਹਿ ਰਹੇ ਹਨ।

ਦੂਜੇ ਪਾਸੇ, ਜਦੋਂ ਇਸ ਸਬੰਧੀ ਡੀਐੱਸਪੀ ਦੀਨਾਨਗਰ ਰਜਿੰਦਰ ਮਿਹਨਾਸ ਨਾਲ ਗੱਲਬਾਤ ਕੀਤੀ ਗਈ ਤਾਂ ਉਹਨਾਂ ਕਿਹਾ ਕਿ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਇੱਕ ਨੌਜਵਾਨ ਦੀ ਮੌਤ ਹੋਣ ਤੋਂ ਬਾਆਦ ਉਸ ਦਾ ਅੰਤਿਮ ਸੰਸਕਾਰ ਕੀਤਾ ਜਾ ਰਿਹਾ ਹੈ। ਜਿਸ ਮਗਰੋਂ ਥਾਣਾ ਮੁਖੀ ਦੀਨਾਨਗਰ ਵੱਲੋਂ ਪੁਲਸ ਪਾਰਟੀ ਨਾਲ ਘਟਨਾ ਸਥਾਨ 'ਤੇ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਬਾਕੀ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਅਸਲੀ ਕਾਰਨਾਂ ਬਾਰੇ ਪਤਾ ਲੱਗ ਸਕਦਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
