ਪੰਜਾਬ ਦੇ ਲੋਕਾਂ ਨੂੰ ਇਕ ਹੋਰ ਵੱਡੀ ਰਾਹਤ, ਇਹ ਮਸ਼ਹੂਰ ਟੋਲ ਪਲਾਜ਼ਾ ਅੱਜ ਤੋਂ ਹੋਇਆ ਬੰਦ
Wednesday, Jul 05, 2023 - 06:31 PM (IST)
ਬਾਘਾਪੁਰਾਣਾ (ਅਜੇ ਗਰਗ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੋਗਾ-ਕੋਟਕਪੂਰਾ ਰੋਡ ’ਤੇ ਸਥਿਤ ਚੰਦ ਪੁਰਾਣਾ ਵਿਖੇ ਲੱਗਿਆ ਪੀ. ਡੀ. ਅਗਰਵਾਲ ਟੋਲ ਪਲਾਜ਼ਾ ਬੰਦ ਕਰਵਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਪਹਿਲਾਂ 9 ਟੋਲ ਪਲਾਜ਼ੇ ਬੰਦ ਕੀਤੇ ਜਾ ਚੁੱਕੇ ਹਨ, ਹੁਣ ਇਹ 10ਵਾਂ ਟੋਲ ਪਲਾਜ਼ਾ ਹੈ ਜਿਸ ਨੂੰ ਬੰਦ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਟੋਲ ਪਲਾਜ਼ਾ ਬੰਦ ਹੋਣ ਨਾਲ ਵਹੀਕਲ ਚਾਲਕਾਂ ਦਾ ਰੋਜ਼ਾਨਾ ਲੱਖਾਂ ਰੁਪਏ ਦਾ ਫਾਇਦਾ ਹੋਵੇਗਾ। ਚੰਦ ਪੁਰਾਣਾ ਟੋਲ ਪਲਾਜ਼ਾ ਬੰਦ ਕਰਵਾਉਣ ਲਈ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਵੱਲੋਂ ਲੰਮੇ ਸਮੇਂ ਤੋਂ ਯਤਨ ਕੀਤੇ ਜਾ ਰਹੇ ਹਨ ਜਿਨ੍ਹਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਪੂਰਾ ਕੀਤਾ।
ਇਹ ਵੀ ਪੜ੍ਹੋ : ਪੰਜਾਬ ਦੇ ਸਿੱਖਿਆ ਵਿਭਾਗ ਦਾ ਵੱਡਾ ਫ਼ੈਸਲਾ, ਸਕੂਲਾਂ ਲਈ ਜਾਰੀ ਕੀਤੇ ਇਹ ਹੁਕਮ
ਇਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ, ਸਾਧੂ ਸਿੰਘ ਸਾਬਕਾ ਐੱਮ ਪੀ, ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ, ਧਰਮਕੋਟ ਦੇ ਵਿਧਾਇਕ ਦਵਿੰਦਰ ਸਿੰਘ ਲਾਡੀ ਢੋਸ, ਅਮਨਦੀਪ ਕੌਰ ਅਰੋੜਾ ਵਿਧਾਇਕ ਮੋਗਾ, ਮਨਜੀਤ ਸਿੰਘ ਬਿਲਾਸਪੁਰ ਵਿਧਾਇਕ ਨਿਹਾਲ ਸਿੰਘ ਵਾਲਾ, ਜ਼ਿਲ੍ਹਾ ਪ੍ਰਧਾਨ ਹਰਮਨਦੀਪ ਸਿੰਘ ਦਿਦਾਰੇ ਵਾਲਾ, ਦੀਪਕ ਅਰੋੜਾ ਚੇਅਰਮੈਨ ਅਤੇ ਹੋਰ ਵੱਡੀ ਗਿਣਤੀ ਵਿਚ ਲੀਡਰ ਹਾਜਰ ਹਨ ।
ਇਹ ਵੀ ਪੜ੍ਹੋ : ਪੰਜਾਬ ਦੇ ਪਿੰਡਾਂ ’ਚ ਰਹਿਣ ਵਾਲੇ ਲੋਕਾਂ ਲਈ ਖ਼ੁਸ਼ਖ਼ਬਰੀ, ਪੰਜਾਬ ਸਰਕਾਰ ਨੇ ਲਿਆ ਵੱਡਾ ਫ਼ੈਸਲਾ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani