3 ਏਕੜ ਦੇ ਮਾਲਕ ਨੇ ਗਲ ਲਾਈ ਮੌਤ, 3 ਭੈਣਾਂ ਦਾ ਸੀ ਇਕਲੌਤਾ ਭਰਾ, ਮੰਦਬੁੱਧੀ ਹਨ ਪਤਨੀ ਤੇ ਪੁੱਤ

Tuesday, Aug 08, 2023 - 06:26 PM (IST)

3 ਏਕੜ ਦੇ ਮਾਲਕ ਨੇ ਗਲ ਲਾਈ ਮੌਤ, 3 ਭੈਣਾਂ ਦਾ ਸੀ ਇਕਲੌਤਾ ਭਰਾ, ਮੰਦਬੁੱਧੀ ਹਨ ਪਤਨੀ ਤੇ ਪੁੱਤ

ਲਹਿਰਾਗਾਗਾ (ਗਰਗ)– ਸਬ-ਡਵੀਜ਼ਨ ਲਹਿਰਾਗਾਗਾ ਅਧੀਨ ਪੈਂਦੇ ਪਿੰਡ ਭੁਟਾਲ ਕਲਾਂ ਵਿਖੇ ਕਰਜ਼ੇ ਤੋਂ ਤੰਗ ਇਕ ਕਿਸਾਨ ਨੇ ਜ਼ਹਿਰੀਲੀ ਵਸਤੂ ਨਿਗਲ ਕੇ ਖੁਦਕੁਸ਼ੀ ਕਰ ਲਈ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਸੁਖਪਾਲ ਸਿੰਘ (27) ਪੁੱਤਰ ਕਰਨੈਲ ਸਿੰਘ ਜੋ 3 ਏਕੜ ਜ਼ਮੀਨ ਦਾ ਮਾਲਕ ਦੱਸਿਆ ਜਾਂਦਾ ਹੈ, ਕਰਜ਼ਾ ਜ਼ਿਆਦਾ ਹੋਣ ਕਾਰਨ ਉਸਨੇ ਕੋਈ ਜ਼ਹਿਰੀਲੀ ਵਸਤੂ ਨਿਗਲ ਲਈ, ਉਸ ਨੂੰ ਗੰਭੀਰ ਹਾਲਤ ’ਚ ਟੋਹਾਣਾ (ਹਰਿਆਣਾ) ਦੇ ਇਕ ਨਿੱਜੀ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸਦੀ ਇਲਾਜ ਦੌਰਾਨ ਮੌਤ ਹੋ ਗਈ।

ਇਹ ਵੀ ਪੜ੍ਹੋ- ASI ਦੇ ਰਿਵਾਲਵਰ 'ਚੋਂ ਗੋਲੀ ਚੱਲਣ ਕਾਰਨ ਇਕਲੌਤੇ ਪੁੱਤ ਦੀ ਮੌਤ, ਵਿਦੇਸ਼ ਜਾਣ ਦੀ ਕਰ ਰਿਹਾ ਸੀ ਤਿਆਰੀ

ਮ੍ਰਿਤਕ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ ਅਤੇ ਪਿਤਾ ਦੀ ਮੌਤ ਕੁੱਝ ਸਮਾਂ ਪਹਿਲਾਂ ਹੋ ਗਈ ਸੀ। ਮ੍ਰਿਤਕ ਦੀ ਪਤਨੀ ਸੰਦੀਪ ਕੌਰ ਅਤੇ 7 ਸਾਲਾਂ ਪੁੱਤਰ ਕਰਨਪ੍ਰੀਤ ਸਿੰਘ ਦੋਵੇਂ ਮੰਦਬੁੱਧੀ ਹਨ। ਪੁਲਸ ਨੇ 174 ਦੀ ਕਾਰਵਾਈ ਕਰਦਿਆਂ ਲਾਸ਼ ਪੋਸਟਮਾਰਟਮ ਕਰਵਾਉਣ ਮਗਰੋਂ ਵਾਰਸਾਂ ਨੂੰ ਸੌਂਪ ਦਿੱਤੀ ਹੈ।

ਇਹ ਵੀ ਪੜ੍ਹੋ- ਗਦਈਪੁਰ ਨਹਿਰ 'ਚ ਨਹਾਉਣ ਉਤਰੇ 11 ਸਾਲ ਦੇ ਬੱਚੇ ਦੀ ਡੁੱਬਣ ਨਾਲ ਮੌਤ, 1 ਦਿਨ ਪਹਿਲਾਂ ਹੋਇਆ ਸੀ ਲਾਪਤਾ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News