ਕਰਜੇ ਤੋਂ ਪ੍ਰੇਸ਼ਾਨ ਨੌਜਵਾਨ ਕਿਸਾਨ ਨੇ ਕੀਤੀ ਆਤਮਹੱਤਿਆ
Monday, Mar 12, 2018 - 03:40 PM (IST)

ਸਰਦੂਲਗੜ੍ਹ (ਚੋਪੜਾ) — ਕਰਜੇ ਤੋਂ ਪ੍ਰੇਸ਼ਾਨ ਨੌਜਵਾਨ ਕਿਸਾਨ ਸੁਖਪ੍ਰੀਤ ਸਿੰਘ (27) ਪੁੱਤਰ ਸੁਦਾਗਰ ਸਿੰਘ ਵਾਸੀ ਪਿੰਡ ਰਾਏਪੁਰ ਵਲੋਂ ਜ਼ਹਿਰੀਲੀ ਦਵਾਈ ਪੀ ਕੇ ਆਤਮਹੱਤਿਆ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੇ ਭਰਾ ਮਨਪ੍ਰੀਤ ਸਿੰਘ ਨੇ ਪੁਲਸ ਨੂੰ ਦਿੱਤੇ ਬਿਆਨ 'ਚ ਦੱਸਿਆ ਕਿ ਉਨ੍ਹਾਂ ਕੋਲ ਚਾਰ ਏਕੜ ਜ਼ਮੀਨ ਹੈ ਅਤੇ ਪਿੱਛਲੇ ਸਾਲਾਂ ਤੋਂ ਖੇਤ 'ਚ ਫਸਲ ਨਾ ਹੋਣ ਕਾਰਨ ਸਾਡੇ ਸਿਰ ਤਕਰੀਬਨ ਸੱਤ ਲੱਖ ਰੁਪਏ ਕਰਜਾ ਹੋ ਗਿਆ ਸੀ,ਜਿਸ ਕਾਰਨ ਮੇਰਾ ਭਰਾ ਸੁਖਪ੍ਰੀਤ ਸਿੰਘ ਪ੍ਰੇਸ਼ਾਨ ਰਹਿੰਦਾ ਸੀ ਅਤੇ ਇਸੇ ਪ੍ਰਸ਼ਾਨੀ 'ਚ ਉਸ ਨੇ ਜ਼ਹਿਰੀਲੀ ਦਵਾਈ ਪੀ ਕੇ ਆਤਮਹੱਤਿਆ ਕਰ ਲਈ ਹੈ। ਇਸ ਸਬੰਧੀ ਥਾਣਾ ਜੋੜਕੀਆਂ ਦੇ ਸਹਾਇਕ ਥਾਣੇਦਾਰ ਅਜੈਬ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਭਰਾ ਦੇ ਬਿਆਨ ਦੇ ਆਧਾਰ 'ਤੇ 174 ਦੀ ਕਾਰਵਾਈ ਕਰਕੇ ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ।