ਜ਼ਮੀਨ ਦਾ ਮੁਆਵਜ਼ਾ ਨਾ ਮਿਲਣ ਕਾਰਨ ਕਿਸਾਨਾਂ ਨੇ ਕੀਤਾ ਪ੍ਰਦਰਸ਼ਨ

05/24/2017 9:51:49 PM

ਬਰਨਾਲਾ — ਜਲੰਧਰ ਤੋਂ ਮੋਗਾ ਦੇ ਰਾਸਤੇ ਬਰਨਾਲਾ ਨੂੰ ਜਾਂਦੇ ਨੈਸ਼ਨਲ ਹਾਈ-ਵੇਅ 71 ਨੂੰ 4-ਲੇਨ ਬਣਾਇਆ ਜਾ ਰਿਹਾ ਹੈ। ਜਿਸ ਦੇ ਲਈ ਜ਼ਿਲਾ ਮੋਗਾ ਦੇ ਪਿੰਡ ਦੋਸਾਂਝ 'ਚ ਕਰੀਬ 80 ਕਿਸਾਨਾਂ ਅਤੇ ਕਮਰਸ਼ੀਅਲ ਪਲਾਟਾਂ ਦੀ ਜ਼ਮੀਨ ਨੂੰ ਇਕਾਵੈਰ ਕੀਤਾ ਗਿਆ ਸੀ ਪਰ ਸਰਕਾਰ ਵੱਲੋਂ ਇਨ੍ਹਾਂ ਲੋਕਾਂ ਨੂੰ ਬਣਦਾ ਮੁਆਵਜ਼ਾ ਨਹੀਂ ਦਿੱਤਾ ਗਿਆ। ਜਿਸ ਦੇ ਰੋਸ ਸਵਰੂਪ ਬੁੱਧਵਾਰ ਨੂੰ ਪਿੰਡ ਵਾਸੀਆਂ ਨੇ ਰੋਡ 'ਤੇ ਜਮ ਕੇ ਆਪਣਾ ਰੋਸ ਪ੍ਰਦਰਸ਼ਨ ਜਾਰੀ ਕੀਤਾ ਅਤੇ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਉਨ੍ਹਾਂ ਨੂੰ ਉਨ੍ਹਾਂ ਦੀ ਜ਼ਮਾਨਤ ਦਾ ਮੁਆਵਜ਼ਾ ਜਲਦੀ ਨਹੀਂ ਦਿੱਤਾ ਗਿਆ ਤਾਂ ਇਹ ਲੋਕ ਸੜਕ 'ਤੇ ਚੱਲ ਰਹੇ ਕੰਮ ਨੂੰ ਬੰਦ ਕਰਾਉਣਗੇ, ਉਥੇ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਕਾਨੂੰਨ ਮੁਤਾਬਕ ਇਨ੍ਹਾਂ ਨੂੰ ਉਨ੍ਹਾਂ ਦੀ ਜ਼ਮੀਨ ਦੀ ਪੈਸਾ ਦਿੱਤਾ ਜਾ ਰਿਹਾ ਹੈ, ਪਰ ਇਹ ਲੋਕ ਜ਼ਿਆਦਾ ਮੁਆਵਜ਼ਾ ਮੰਗਦੇ ਹਨ। 
ਇਸ ਮੌਕੇ ਪਿੰਡ ਵਾਸੀ ਚਮਕੋਰ ਸਿੰਘ ਅਤੇ ਗੁਰਤੇਜ ਸਿੰਘ ਨੇ ਰੋਸ ਜ਼ਾਹਰ ਕਰਦੇ ਹੋਏ ਦੱਸਿਆ ਕਿ ਜੇਕਰ ਪਿੰਡ ਵਾਸੀਆਂ ਨੂੰ ਉਨ੍ਹਾਂ ਦਾ ਬਣਦਾ ਜ਼ਮੀਨ ਦਾ ਮੁਆਵਜ਼ਾ ਨਹੀਂ ਦਿੱਤਾ ਗਿਆ ਤਾਂ ਉਹ ਲੋਕ ਆਰਾਮ ਨਾਲ ਨਹੀਂ ਬੈਠਣਗੇ, ਉਨ੍ਹਾਂ ਨੇ ਕਿਹਾ ਕਿ ਪ੍ਰਸ਼ਾਸਨ ਪਿੰਡ ਵਾਸੀਆਂ ਦੀ ਇਸ ਸਮੱਸਿਆ ਨੂੰ ਨਹੀਂ ਦੇਖ ਰਿਹਾ। ਜੇਕਰ ਸਾਡਾ ਮੁਆਵਜ਼ਾ ਨਹੀਂ ਮਿਲਿਆ ਤਾਂ ਆਉਣ ਵਾਲੇ ਸਮੇਂ 'ਚ ਸੜਕ ਨਿਰਮਾਣ ਦਾ ਕੰਮ ਰੋਕ ਦਿੱਤਾ ਜਾਵੇਗਾ। ਉਥੇ ਗੁਰਤੇਜ ਸਿੰਘ ਨੇ ਕਿਹਾ ਇਹ ਪੈਸੇ ਸਾਨੂੰ 13 ਅਕਤੂਬਰ 2016 ਤੱਕ ਮਿਲ ਜਾਣੇ ਚਾਹੀਦੇ ਸਨ, ਪਰ ਨਹੀਂ ਮਿਲੇ ਜੇਕਰ ਸਰਕਾਰ ਨੇ ਸਾਨੂੰ ਪੈਸੇ ਨਾ ਦਿੱਤੇ ਤਾਂ ਇਹ ਮਾਮਲਾ ਹੋਰ ਵੀ ਭੜਕ ਸਕਦਾ ਹੈ। 
ਮੌਕੇ 'ਤੇ ਪਹੁੰਚੇ ਤਹਿਸੀਲਦਾਰ ਪਵਨ ਕੁਮਾਰ ਨੇ ਦੱਸਿਆ ਕਿ ਪ੍ਰਸ਼ਾਸਨ ਪਹਿਲਾਂ ਨਿਯਮਾਂ ਮੁਤਾਬਕ ਪੈਸੇ ਦੇਣ ਨੂੰ ਤਿਆਰ ਹੈ, ਉਨ੍ਹਾਂ ਨੇ ਕਿਹਾ ਕਿ ਪਿੰਡ ਵਾਸੀਆਂ ਤੋਂ ਕਈ ਵਾਰ ਇਸ ਬਾਰੇ 'ਚ ਗੱਲ ਵੀ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਪਿੰਡ ਵਾਸੀ ਮੁਆਵਜ਼ਾ ਲੈਣ ਤੋਂ ਬਾਅਦ ਕਮਿਸ਼ਨਰ ਕੋਲ ਅਪੀਲ ਵੀ ਕਰ ਸਕਦੇ ਹਨ।


Related News