ਬਿਜਲੀ ਨਾ ਮਿਲਣ ਕਰਕੇ ਕਿਸਾਨਾਂ ਨੇ ਕੀਤੀ ਨਾਅਰੇਬਾਜ਼ੀ, ਦਿੱਤੀ ਚਿਤਾਵਨੀ

Wednesday, Jun 23, 2021 - 06:25 PM (IST)

ਜ਼ੀਰਾ (ਅਕਾਲੀਆਂ ਵਾਲਾ) : ਜ਼ੀਰਾ ਦੇ ਪਿੰਡ ਫੇਰੋਕੇ ਗਾਦੜੀ ਵਾਲਾ ਤੋਂ ਇਲਾਵਾ ਹੋਰ ਨਜ਼ਦੀਕੀ ਪਿੰਡਾਂ ਦੇ ਵਸਨੀਕਾਂ ਵੱਲੋਂ ਅੱਜ ਜ਼ੀਰਾ ਫ਼ਿਰੋਜ਼ਪੁਰ ਰੋਡ 'ਤੇ ਜਾਮ ਲਗਾ ਕੇ ਬਿਜਲੀ ਬੋਰਡ ਦੇ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਧਰਨੇ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਵਾਸੀਆਂ ਨੇ ਦੱਸਿਆ ਕਿ ਬਿਜਲੀ ਮਹਿਕਮੇ ਵੱਲੋਂ ਉਨ੍ਹਾਂ ਨੂੰ ਨਿਰਵਿਘਨ ਬਿਜਲੀ ਨਹੀਂ ਦਿੱਤੀ ਜਾ ਰਹੀ ਜਿਸ ਦੇ ਚਲਦਿਆਂ ਉਨ੍ਹਾਂ ਨੂੰ ਝੋਨਾ ਲਗਾਉਣ ਦੇ ਲਈ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਉਨ੍ਹਾਂ ਦੱਸਿਆ ਕਿ ਬਿਜਲੀ ਵਿਭਾਗ ਵੱਲੋਂ ਉਨ੍ਹਾਂ ਨੂੰ ਲਗਾਤਾਰ ਅੱਠ ਘੰਟੇ ਬਿਜਲੀ ਸਪਲਾਈ ਦੇਣ ਦੀ ਬਜਾਏ ਦੋ ਤਿੰਨ ਘੰਟੇ ਦੀ ਬਿਜਲੀ  ਸਪਲਾਈ ਦਿੱਤੀ ਜਾ ਰਹੀ ਹੈ। ਇਸ ਮੌਕੇ ਗੱਲਬਾਤ ਕਰਦਿਆਂ ਪਿੰਡ ਵਾਸੀਆਂ ਨੇ ਦੱਸਿਆ ਕਿ ਪਿਛਲੇ 16 ਘੰਟੇ ਤੋਂ ਉਨ੍ਹਾਂ ਨੂੰ ਬਿਜਲੀ ਸਪਲਾਈ ਨਹੀਂ ਦਿੱਤੀ ਗਈ।

ਇਹ ਵੀ ਪੜ੍ਹੋ : ਗੁਰਦੁਆਰਾ ਚੋਣਾਂ ਦੌਰਾਨ ਫੜੀ ਗਈ ਨਕਦੀ ਸਮੱਗਲਿੰਗ ਮਾਮਲੇ ’ਚ ਗੁਰਦੁਆਰਾ ਚੋਣ ਬੋਰਡ ਹੋਇਆ ਸਖ਼ਤ

ਉਨ੍ਹਾਂ ਨੇ ਕਿਹਾ ਕਿ ਜੇਕਰ ਜਲਦ ਉਨ੍ਹਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਨਾ ਦਿੱਤੀ ਗਈ ਤਾਂ ਉਹ ਅਣਮਿੱਥੇ ਸਮੇਂ ਲਈ ਜ਼ੀਰਾ ਫਿਰੋਜ਼ਪੁਰ ਨੈਸ਼ਨਲ ਹਾਈਵੇ ’ਤੇ ਜਾਮ ਲਗਾ ਦੇਣਗੇ । ਇਸ ਸਬੰਧੀ ਬਿਜਲੀ ਬੋਰਡ ਜ਼ੀਰਾ ਦੇ ਐਕਸੀਅਨ ਅਮਰਜੀਤ ਸਿੰਘ ਨੇ ਪਿੰਡ ਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਜਲਦੀ ਹੀ ਖੇਤਾਂ ਅੰਦਰ ਬਿਜਲੀ ਸਪਲਾਈ ਬਹਾਲ ਕਰ ਦਿੱਤੀ ਜਾਵੇਗੀ।  

ਇਹ ਵੀ ਪੜ੍ਹੋ : ਚੰਡੀਗੜ੍ਹ ਪੁਲਸ ਦਾ ਕਾਰਨਾਮਾ : ਲਾਵਾਰਿਸ ਲਾਸ਼ ਦੇ ਸਸਕਾਰ ਤੋਂ ਬਾਅਦ ਦਿੱਤੇ ਮ੍ਰਿਤਕ ਦੀ ਪਛਾਣ ਲਈ ਇਸ਼ਤਿਹਾਰ

ਨੋਟ — ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
 


Anuradha

Content Editor

Related News