ਕਿਸਾਨਾਂ ਨੂੰ ਮੰਡੀਆਂ ''ਚ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ : ਕਿੱਕੀ ਢਿੱਲੋਂ
Monday, Sep 25, 2017 - 09:41 AM (IST)
ਸਾਦਿਕ (ਪਰਮਜੀਤ) - ਇਥੋ ਥੋੜੀ ਦੂਰ ਪਿੰਡ ਦੀਪ ਸਿੰਘ ਵਾਲਾ ਵਿਖੇ ਭਾਈ ਲਖੀਆ ਜੀ ਦੀ ਯਾਦ 'ਚ 15ਵੇਂ ਮੇਲੇ ਦੀ ਸ਼ੁਰੂਆਤ ਕਰਨ ਤੋਂ ਬਾਅਦ ਜੋਗਿੰਦਰ ਸਿੰਘ ਮਨਾਵਾਂ ਦੇ ਗ੍ਰਹਿ ਵਿਖੇ ਪੱਤਰਕਾਰਾਂ ਨਾਲ ਗਲਬਾਤ ਕਰਦਿਆਂ ਹਲਕਾ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਨੇ ਕਿਹਾ ਕਿ ਕਾਂਗਰਸ ਨੇ ਹਮੇਸ਼ਾਂ ਫਸਲਾਂ ਦੀ ਸਾਂਭ ਸੰਭਾਲ ਲਈ ਅਗਾਊ ਪ੍ਰਬੰਧ ਤੇ ਉਪਰਾਲੇ ਕੀਤੇ ਹਨ। ਉਨਾਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ 'ਚ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਪਹਿਲੀ ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਦਾ ਕੰਮ ਵਧੀਆ ਢੰਗ ਨਾਲ ਚੱਲੇਗਾ। ਇਸ ਮੌਕੇ 'ਤੇ ਅਮਰਜੀਤ ਸਿੰਘ ਔਲਖ, ਜੋਗਿੰਦਰ ਸਿੰਘ ਮਨਾਵਾਂ,ਚਾਨਣ ਸਿੰਘ, ਗੁਰਦੀਪ ਸਿੰਘ, ਗੁਰਪ੍ਰੀਤ ਸਿੰਘ, ਸ਼ਾਮ ਲਾਲ ਬਜਾਜ, ਹੀਰਾ ਸਿੰਘ ਸੰਧੂ, ਰੂਪ ਸ਼ਰਮਾ, ਗੁਰਜੰਟ ਸਿੰਘ ਮਨਾਵਾਂ, ਬੋਹੜ ਸਿੰਘ ਬੁੱਟਰ, ਮੰਦਰ ਬਰਾੜ ਤੇ ਜਸਕਰਨ ਸਿੰਘ ਬਰਾੜ ਹਾਜ਼ਰ ਸਨ।
