ਤੇਜ਼ ਰਫਤਾਰ ਕਾਰ ਨੇ ਬੱਚਾ ਕੁਚਲਿਆ, ਮੌਤ

02/19/2018 7:37:03 AM

ਲੁਧਿਆਣਾ, (ਮਹੇਸ਼)- ਸ਼ਿਮਲਾਪੁਰੀ ਦੇ ਨਿਊ ਅੰਗਦ ਦੇਵ ਇਲਾਕੇ 'ਚ ਤੇਜ਼ ਰਫਤਾਰ ਕਾਰ ਨੇ ਇਕ ਸਾਲ ਦੇ ਬੱਚੇ ਨੂੰ ਕੁਚਲ ਦਿੱਤਾ। ਬੱਚੇ ਦੀ ਮੌਕੇ 'ਤੇ ਹੀ ਮੌਤ ਹੋ ਗਈ।  ਸੂਚਨਾ ਮਿਲਣ 'ਤੇ ਪੁਲਸ ਘਟਨਾ ਸਥਾਨ 'ਤੇ ਪਹੁੰਚੀ। ਬੱਚੇ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਟਰਮ ਲਈ ਭੇਜ ਦਿੱਤਾ ਗਿਆ ਹੈ। ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੀ ਪਛਾਣ ਰੋਹਿਤ ਕੁਮਾਰ ਦੇ ਰੂਪ ਵਿਚ ਹੋਈ ਹੈ। ਉਹ 4 ਭੈਣਾਂ ਦਾ ਇਕਲੌਤਾ ਭਰਾ ਸੀ। ਉਸ ਦਾ ਪਿਤਾ ਇੰਜੀਨੀਅਰਿੰਗ ਕਾਲਜ ਕੋਲ ਫਲਾਂ ਦੀ ਰੇਹੜੀ ਲਾਉਂਦਾ ਹੈ। ਘਟਨਾ ਅੱਜ ਸ਼ਾਮ ਲਗਭਗ 4 ਵਜੇ ਦੀ ਹੈ। ਰੋਹਿਤ ਆਪਣੇ ਘਰ ਦੇ ਬਾਹਰ ਗਲੀ 'ਚ ਖੇਡ ਰਿਹਾ ਸੀ। ਇਕ ਤੇਜ਼ ਰਫਤਾਰ ਕਾਰ ਉਸ ਨੂੰ ਕੁਚਲਦੀ ਹੋਈ ਨਿਕਲ ਗਈ। ਸੱਟਾਂ ਦੀ ਪੀੜ ਨਾ ਸਹਾਰਦੇ ਹੋਏ ਰੋਹਿਤ ਨੇ ਦਮ ਤੋੜ ਦਿੱਤਾ। ਇਸ ਤੋਂ ਬਾਅਦ ਉਸ ਦੇ ਪਰਿਵਾਰ ਵਾਲੇ ਪੁਲਸ ਨੂੰ ਸੂਚਿਤ ਕੀਤੇ ਬਿਨਾਂ ਹੀ ਉਸ ਦੀ ਲਾਸ਼ ਘਰ ਲੈ ਆਏ। ਇਲਾਕੇ ਦੇ ਕੁੱਝ ਲੋਕਾਂ ਨੇ ਦੇਰ ਰਾਤ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ। ਪੁਲਸ ਨੇ ਘਟਨਾ ਸਥਾਨ 'ਤੇ ਪਹੁੰਚ ਕੇ ਉਸ ਦੀ ਲਾਸ਼ ਕਬਜ਼ੇ 'ਚ ਲੈ ਲਈ। ਪੁਲਸ ਨੇ ਦੱਸਿਆ ਕਿ ਸੀ. ਸੀ. ਟੀ. ਵੀ. ਫੁਟੇਜ 'ਚ ਕਾਰ ਦੀ ਪਛਾਣ ਹੋ ਗਈ ਹੈ। ਜਲਦ ਹੀ ਉਸ ਦੇ ਚਾਲਕ ਨੂੰ ਕਾਬੂ ਕਰ ਲਿਆ ਜਾਵੇਗਾ।