ਲੁਧਿਆਣਾ ''ਚ ਦਿਲ ਵਲੂੰਧਰਣ ਵਾਲੀ ਘਟਨਾ, ਪੁੱਤਾਂ ਨੂੰ ਲੜਦਿਆਂ ਦੇਖ ਬਰਦਾਸ਼ਤ ਨਾ ਕਰ ਸਕਿਆ ਪਿਓ ਹੋਈ ਮੌਤ

Friday, May 24, 2024 - 07:16 PM (IST)

ਲੁਧਿਆਣਾ ''ਚ ਦਿਲ ਵਲੂੰਧਰਣ ਵਾਲੀ ਘਟਨਾ, ਪੁੱਤਾਂ ਨੂੰ ਲੜਦਿਆਂ ਦੇਖ ਬਰਦਾਸ਼ਤ ਨਾ ਕਰ ਸਕਿਆ ਪਿਓ ਹੋਈ ਮੌਤ

ਲੁਧਿਆਣਾ (ਅਨਿਲ) : ਲੁਧਿਆਣਾ ਦੀ ਇਕ ਦਰਦਨਾਕ ਘਟਨਾ ਸਾਹਮਣੇ ਆਇਆ ਹੈ, ਜਿਸ ਵਿਚ ਦੋ ਸਕੇ ਭਰਾਵਾਂ ਦੀ ਆਪਸ ਵਿਚ ਲੜਾਈ ਹੋ ਗਈ। ਇਸ ਮੌਕੇ ਜਦੋਂ ਪਿਓ ਨੇ ਪੁੱਤਰਾਂ ਨੂੰ ਲੜਦਿਆਂ ਵੇਖਿਆ ਤਾਂ ਉਨ੍ਹਾਂ ਨੂੰ ਦਿਲ ਦਾ ਦੌਰਾ ਪੈ ਗਿਆ ਅਤੇ ਉਨ੍ਹਾਂ ਦੀ ਮੌਤ ਹੋ ਗਈ। ਘਟਨਾ ਕੈਲਾਸ਼ ਨਗਰ ਰੋਡ ਦੀ ਹੈ, ਜਿੱਥੇ ਦੋ ਭਰਾਵਾਂ ਵਿਚਾਲੇ ਕਿਸੇ ਗੱਲ ਨੂੰ ਲੈ ਕੇ ਲੜਾਈ ਹੋ ਗਈ। ਇਹ ਸਦਮਾ ਪਿਤਾ ਬਰਦਾਸ਼ਤ ਨਹੀਂ ਕਰ ਸਕਿਆ। 

ਇਹ ਵੀ ਪੜ੍ਹੋ : ਦਰਦਨਾਕ ਘਟਨਾ, ਪਿਤਾ ਦੀ ਅੰਤਿਮ ਅਰਦਾਸ ਵਾਲੇ ਦਿਨ ਨੌਜਵਾਨ ਪੁੱਤ ਦੀ ਮੌਤ

ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਗੁਰਦਿਆਲ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ ਕੈਲਾਸ਼ ਨਗਰ ਰੋਡ 'ਤੇ ਦੋ ਸਕੇ ਭਰਾ ਆਪਸ ਵਿਚ ਲੜ ਪਏ, ਜਿਸ ਦੇ ਚੱਲਦੇ ਜਦੋਂ ਪਿਤਾ ਨੇ ਭਰਾਵਾਂ ਦੀ ਲੜਾਈ ਦੇਖੀ ਤਾਂ ਉਨ੍ਹਾਂ ਨੂੰ ਦੌਰਾ ਪੈ ਗਿਆ, ਜਿਸ ਤੋਂ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਥਾਣਾ ਇੰਚਾਰਜ ਨੇ ਦੱਸਿਆ ਕਿ ਹੁਣ ਤਕ ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਬਾਕੀ ਜਾਂਚ ਤੋਂ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ। 

ਇਹ ਵੀ ਪੜ੍ਹੋ : ਸ਼ੇਅਰ ਬਾਜ਼ਾਰ ਨੇ ਉਜਾੜ ਕੇ ਰੱਖ ਦਿੱਤਾ ਟੱਬਰ, ਪੂਰੇ ਪਰਿਵਾਰ ਨੇ ਖਾਧਾ ਜ਼ਹਿਰ, ਘਰ 'ਚੋਂ ਉਠੀਆਂ ਚਾਰ ਲਾਸ਼ਾਂ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News