ਕਸਾਈ ਬਣਿਆ ਪਿਓ, ਪਹਿਲਾਂ ਧੀ ਤੇ ਫਿਰ ਪੁੱਤ ’ਤੇ ਚਲਾਈ ਕਿਰਪਾਨ
Tuesday, Aug 29, 2023 - 06:26 PM (IST)
![ਕਸਾਈ ਬਣਿਆ ਪਿਓ, ਪਹਿਲਾਂ ਧੀ ਤੇ ਫਿਰ ਪੁੱਤ ’ਤੇ ਚਲਾਈ ਕਿਰਪਾਨ](https://static.jagbani.com/multimedia/2023_8image_12_22_134245467attack.jpg)
ਲਾਲੜੂ : ਇਥੋਂ ਦੇ ਨੇੜਲੇ ਪਿੰਡ ਹੰਡੇਸਰਾ ਵਿਚ ਇਕ ਪਿਤਾ ਨੇ ਕਿਰਪਾਨ ਨਾਲ ਆਪਣੇ ਦੋ ਨਾਬਾਲਗ ਬੱਚਿਆਂ ’ਤੇ ਹਮਲਾ ਕਰ ਦਿੱਤਾ ਜਿਸ ਕਾਰਨ ਬੱਚੇ ਜ਼ਖ਼ਮੀ ਹੋ ਗਏ। ਬੱਚਿਆਂ ਲਈ ਇਲਾਜ ਲਈ ਹਸਪਤਾਲ ਦਾਖਲ ਕਰਵਾਇਾ ਗਿਆ। ਇਹ ਵੀ ਪਤਾ ਲੱਗਾ ਹੈ ਕਿ ਤਲਵਾਰ ਨਾਲ ਹਮਲੇ ਤੋਂ ਪਹਿਲਾਂ ਮੁਲਜ਼ਮ ਨੇ ਬੱਚਿਆਂ ਦੀ ਕੁੱਟਮਾਰ ਵੀ ਕੀਤੀ। ਬੱਚਿਆਂ ਦਾ ਨਾਂ ਗਗਨਦੀਪ ਸਿੰਘ (13) ਅਤੇ ਸਿਮਰਨ ਕੌਰ (15) ਹੈ। ਪੁਲਸ ਨੇ ਪਿਤਾ ਖ਼ਿਲਾਫ਼ ਇਰਾਦਾ ਕਤਲ ਦਾ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਬੱਚੇ ਗਗਨਦੀਪ ਨੇ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਕਿ ਉਹ ਤਿੰਨ ਭੈਣ-ਭਰਾ ਹਨ ਤੇ ਉਨ੍ਹਾਂ ਦੀ ਮਾਂ ਬਲਵਿੰਦਰ ਕੌਰ ਦਾ ਪਿਤਾ ਜਗਮੇਲ ਸਿੰਘ ਨਾਲ ਝਗੜਾ ਰਹਿਣ ਕਰਕੇ ਉਹ ਡੇਰਾਬੱਸੀ ਸਥਿਤ ਆਪਣੇ ਪੇਕੇ ਘਰ ਰਹਿੰਦੀ ਹੈ। ਗਗਨਦੀਪ ਨੇ ਦੱਸਿਆ ਕਿ ਜਗਮੇਲ ਸਿੰਘ ਅਕਸਰ ਤਿੰਨਾਂ ਬੱਚਿਆਂ ਦੀ ਕੁੱਟਮਾਰ ਕਰਦਾ ਹੈ ਤੇ ਖਾਣਾ ਵੀ ਨਹੀਂ ਦਿੰਦਾ।
ਇਹ ਵੀ ਪੜ੍ਹੋ : ਸੂਬੇ ਦੇ ਸਕੂਲਾਂ ਨੂੰ ਲੈ ਕੇ ਪੰਜਾਬ ਕੈਬਨਿਟ ਦਾ ਵੱਡਾ ਫ਼ੈਸਲਾ, ਵਿਜ਼ਟਿੰਗ ਫੈਕਲਟੀ ਨੂੰ ਪ੍ਰਵਾਨਗੀ
ਬੀਤੀ 25 ਅਗਸਤ ਨੂੰ ਵੀ ਉਸ ਨੇ ਸਿਮਰਨ ਦੀ ਕੁੱਟਮਾਰ ਕੀਤੀ ਸੀ, ਜਿਸ ਦੀ ਖ਼ਬਰ ਉਨ੍ਹਾਂ ਨੇ ਫੋਨ ’ਤੇ ਆਪਣੀ ਮਾਂ ਨੂੰ ਦਿੱਤੀ ਸੀ। ਇਸ ਮਗਰੋਂ 26 ਅਗਸਤ ਨੂੰ ਉਨ੍ਹਾਂ ਦੇ ਪਿਤਾ ਨੇ ਤਿੰਨੇ ਭੈਣ-ਭਰਾਵਾਂ ਨੂੰ ਇਕੱਠੇ ਕਰ ਲਿਆ ਤੇ ਕਿਰਪਾਨ ਮਾਰ ਕੇ ਸਿਮਰਨ ਨੂੰ ਜ਼ਖ਼ਮੀ ਕਰ ਦਿੱਤਾ। ਇਸ ਮਗਰੋਂ ਪਿਤਾ ਨੇ ਉਸ ’ਤੇ ਵੀ ਕਿਰਪਾਨ ਦੇ ਕਈ ਵਾਰ ਕੀਤੇ ਪਰ ਉਹ ਭੱਜ ਕੇ ਰਿਸ਼ਤੇਦਾਰਾਂ ਦੇ ਘਰ ਚਲਾ ਗਿਆ। ਰਿਸ਼ਤੇਦਾਰਾਂ ਨੇ ਦੋਵਾਂ ਨੂੰ ਜ਼ਖਮੀ ਹਾਲਤ ਵਿਚ ਸਿਵਲ ਹਸਪਤਾਲ ਡੇਰਾਬੱਸੀ ਲਿਆਂਦਾ। ਉਧਰ ਪੁਲਸ ਦਾ ਕਹਿਣਾ ਹੈ ਕਿ ਮੁਲਜ਼ਮ ਜਗਮੇਲ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਿਸ ਨੂੰ ਅਦਾਲਤ ਵਿੱਚ ਪੇਸ਼ ਕਰਕੇ ਇਕ ਦਿਨ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ। ਰਿਮਾਂਡ ਦੌਰਾਨ ਮੁਲਜ਼ਮ ਕੋਲੋਂ ਪੁੱਛਗਿੱਛ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਅੱਧੀ ਰਾਤ ਨੂੰ ਦਿਓਰ ਨੇ ਭਾਬੀ ਨਾਲ ਕਰ ’ਤਾ ਵੱਡਾ ਕਾਂਡ, ਮੰਜ਼ਰ ਦੇਖ ਬੱਚਿਆਂ ਦੀਆਂ ਨਿਕਲੀਆਂ ਚੀਕਾਂ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8