11 ਸਾਲਾ ਧੀ ਨਾਲ ਕਈ ਵਾਰ ਹਵਸ ਮਿਟਾਉਂਦਾ ਰਿਹਾ ਦਰਿੰਦਾ ਪਿਓ, ਹੁਣ ਅਦਾਲਤ ਨੇ ਸੁਣਾਈ ਮਿਸਾਲੀ ਸਜ਼ਾ

Wednesday, Apr 03, 2024 - 10:50 AM (IST)

11 ਸਾਲਾ ਧੀ ਨਾਲ ਕਈ ਵਾਰ ਹਵਸ ਮਿਟਾਉਂਦਾ ਰਿਹਾ ਦਰਿੰਦਾ ਪਿਓ, ਹੁਣ ਅਦਾਲਤ ਨੇ ਸੁਣਾਈ ਮਿਸਾਲੀ ਸਜ਼ਾ

ਲੁਧਿਆਣਾ (ਮਹਿਰਾ) : ਆਪਣੀ ਹੀ ਨਾਬਾਲਗ ਧੀ ਨਾਲ ਜਬਰ-ਜ਼ਿਨਾਹ ਕਰਨ ਦੇ ਦੋਸ਼ੀ ਪਿਤਾ ਨੂੰ ਵਧੀਕ ਸੈਸ਼ਨ ਜੱਜ ਅਮਰਜੀਤ ਸਿੰਘ ਦੀ ਅਦਾਲਤ ਨੇ 20 ਸਾਲ ਦੀ ਕੈਦ ਦੀ ਸਖ਼ਤ ਸਜ਼ਾ ਸੁਣਾਈ ਹੈ। ਅਦਾਲਤ ਨੇ ਮੁਲਜ਼ਮ ਨੂੰ 3 ਲੱਖ 20 ਹਜ਼ਾਰ ਰੁਪਏ ਜੁਰਮਾਨਾ ਭਰਨ ਦਾ ਵੀ ਹੁਕਮ ਦਿੱਤਾ ਹੈ। ਅਦਾਲਤ ਨੇ ਆਪਣੇ ਹੁਕਮ ’ਚ ਇਹ ਵੀ ਕਿਹਾ ਹੈ ਕਿ ਜੇਕਰ ਮੁਲਜ਼ਮ ਤੋਂ ਉਕਤ ਜੁਰਮਾਨਾ ਵਸੂਲ ਹੁੰਦਾ ਹੈ ਤਾਂ ਉਸ ’ਚੋਂ 3 ਲੱਖ ਰੁਪਏ ਪੀੜਤ ਬੱਚੀ ਨੂੰ ਦਿੱਤੇ ਜਾਣ। ਮਾਮਲਾ ਇਕ ਸਮਾਜਸੇਵੀ ਮਨਦੀਪ ਕੌਰ ਦੀ ਸ਼ਿਕਾਇਤ ’ਤੇ 2 ਦਸੰਬਰ 2022 ਨੂੰ ਥਾਣਾ ਸਰਾਭਾ ਨਗਰ ’ਚ ਦਰਜ ਕੀਤਾ ਗਿਆ ਸੀ।

ਇਹ ਵੀ ਪੜ੍ਹੋ : ਕੇਕ ਖਾਣ ਤੋਂ ਬਾਅਦ 10 ਸਾਲਾ ਕੁੜੀ ਦੇ ਮੌਤ ਹੋਣ ਦੇ ਮਾਮਲੇ 'ਚ ਹੈਰਾਨ ਕਰ ਦੇਣ ਵਾਲਾ ਖ਼ੁਲਾਸਾ

ਸ਼ਿਕਾਇਤਕਰਤਾ ਨੇ ਅਦਾਲਤ ਨੂੰ ਦੱਸਿਆ ਕਿ ਉਹ ਇਕ ਸਮਾਜਸੇਵਿਕਾ ਹੈ। 1 ਦਸੰਬਰ 2022 ਨੂੰ ਜਾਣਕਾਰੀ ’ਚ ਆਇਆ ਕਿ ਅਵਤਾਰ ਨਗਰ ਸਥਿਤ ਇਕ ਕੁਆਰਟਰ ’ਚ ਇਕ ਵਿਅਕਤੀ ਆਪਣੀ 11 ਸਾਲਾ ਬੇਟੀ ਨਾਲ ਕਾਫੀ ਸਮੇਂ ਤੋਂ ਜ਼ਬਰਦਸਤੀ ਸਰੀਰਕ ਸਬੰਧ ਬਣਾ ਰਿਹਾ ਸੀ। ਇਸ ਤੋਂ ਬਾਅਦ ਉਸ ਨੇ ਇਹ ਸ਼ਰਮਨਾਕ ਮਾਮਲਾ ਪੁਲਸ ਦੇ ਧਿਆਨ ਵਿਚ ਲਿਆਂਦਾ ਅਤੇ ਸ਼ਿਕਾਇਤ ਕਰਨ ’ਤੇ ਪੁਲਸ ਨੇ ਕੇਸ ਦਰਜ ਕਰਕੇ ਮੁਲਜ਼ਮ ਪਿਤਾ ਨੂੰ ਗ੍ਰਿਫਤਾਰ ਕਰ ਲਿਆ ਅਤੇ ਅਦਾਲਤ ’ਚ ਪੇਸ਼ ਕੀਤਾ ਸੀ। ਹੁਣ ਅਦਾਲਤ ਨੇ ਇਸ ਮਾਮਲੇ ਵਿਚ ਮੁਲਜ਼ਮ ਪਿਤਾ  ਦੋਸ਼ੀ ਕਰਾਰ ਦਿੰਦਿਆਂ ਸਖ਼ਤ ਸਜ਼ਾ ਦਾ ਐਲਾਨ ਕੀਤਾ ਹੈ। 

ਇਹ ਵੀ ਪੜ੍ਹੋ : ਪੰਜਾਬ ਹੋਮਗਾਰਡ 'ਚ ਤਾਇਨਾਤ ਜਵਾਨ ਦੇ 22 ਸਾਲਾ ਪੁੱਤ ਦੀ ਨਸ਼ੇ ਕਾਰਣ ਮੌਤ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News