ਪੰਜਾਬ ''ਚ ਆਨਰ ਕਿਲਿੰਗ, ਸਹੁਰੇ ਨੇ ਕੁਹਾੜੀ ਮਾਰ-ਮਾਰ ਕਤਲ ਕੀਤਾ ਜਵਾਈ

Saturday, Sep 28, 2024 - 06:21 PM (IST)

ਪੰਜਾਬ ''ਚ ਆਨਰ ਕਿਲਿੰਗ, ਸਹੁਰੇ ਨੇ ਕੁਹਾੜੀ ਮਾਰ-ਮਾਰ ਕਤਲ ਕੀਤਾ ਜਵਾਈ

ਲਹਿਰਾਗਾਗਾ (ਗਰਗ) : ਥਾਣਾ ਲਹਿਰਾ ਅਧੀਨ ਆਉਂਦੇ ਪਿੰਡ ਭਾਈ ਕਿ ਪਿਸ਼ੌਰ ਵਿਚ ਇਕ ਕੁੜੀ ਨਾਲ ਪ੍ਰੇਮ ਵਿਆਹ ਕਰਵਾਉਣ ਵਾਲੇ ਨੌਜਵਾਨ ਗੁਰਦੀਪ ਸਿੰਘ ਉਰਫ਼ ਘੋਗੜ (27) ਨੂੰ ਕੁੜੀ ਦੇ ਪਰਿਵਾਰ ਵੱਲੋਂ ਅਣਖ਼ ਖਾਤਰ ਕਤਲ ਕੀਤੇ ਜਾਣ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਲਹਿਰਾਗਾਗਾ ਪੁਲਸ ਮੁਖੀ ਇੰਸਪੈਕਟਰ ਵਿਨੋਦ ਕੁਮਾਰ ਨੇ ਮ੍ਰਿਤਕ ਦੇ ਭਰਾ ਮਨਜੀਤ ਸਿੰਘ ਪੁੱਤਰ ਹਰਨੈਬ ਸਿੰਘ ਉਰਫ ਨੈਬ ਪੁੱਤਰ ਗੁਰਦਿਆਲ ਸਿੰਘ ਵਾਸੀ ਭਾਈ ਕਿ ਪਿਸ਼ੌਰ ਦੇ ਬਿਆਨ ’ਤੇ ਕੇਸ ਦਰਜ ਕਰ ਕੇ ਲਾਸ਼ ਪੋਸਟਮਾਰਟਮ ਲਈ ਸਿਵਲ ਹਸਪਤਾਲ ਵਿਚ ਭੇਜ ਦਿੱਤੀ ਹੈ ਅਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਐਕਸ਼ਨ ਮੂਡ ਵਿਚ ਪੰਜਾਬ ਦਾ ਬਿਜਲੀ ਵਿਭਾਗ, ਹੁਣ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ

ਮ੍ਰਿਤਕ ਦੇ ਭਰਾ ਮਨਜੀਤ ਸਿੰਘ ਨੇ ਦੱਸਿਆ ਕਿ ਗੁਰਦੀਪ ਸਿੰਘ ਨੇ ਕਰੀਬ 3 ਸਾਲ ਪਹਿਲਾਂ ਮੁਲਜ਼ਮ ਗੁਰਜੰਟ ਸਿੰਘ ਦੀ ਕੁੜੀ ਰਜਨੀ ਕੌਰ ਨਾਲ ਪ੍ਰੇਮ ਵਿਆਹ ਕਰਵਾਇਆ ਸੀ, ਜਿਸ ਕਾਰਨ ਰਜਨੀ ਕੌਰ ਦਾ ਪਰਿਵਾਰ ਗੁਰਦੀਪ ਤੋਂ ਨਾਰਾਜ਼ ਸੀ। ਲੰਘੀਂ ਸ਼ਾਮ ਮਨਜੀਤ ਸਿੰਘ ਸਮੇਤ ਆਪਣੇ ਭਰਾ ਗੁਰਦੀਪ ਸਿੰਘ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਪਿੰਡ ਭਾਈ ਕਿ ਪਿਸ਼ੌਰ ਠੇਕੇ ਤੋਂ ਸ਼ਰਾਬ ਲੈਣ ਆਏ ਸੀ ਤਾਂ ਠੇਕੇ ਕੋਲ ਗੁਰਜੰਟ ਸਿੰਘ ਬੈਠਾ ਸ਼ਰਾਬ ਪੀ ਰਿਹਾ ਸੀ ਅਤੇ ਉਸਦੇ ਨਾਲ ਦੋ/ਤਿੰਨ ਹੋਰ ਨਾਮਲੂਮ ਵਿਅਕਤੀ ਵੀ ਬੈਠੇ ਸੀ, ਜਿਨ੍ਹਾਂ ਦੇ ਹੱਥਾਂ ਵਿਚ ਮਾਰੂ ਹਥਿਆਰ ਸਨ।

ਇਹ ਵੀ ਪੜ੍ਹੋ : ਪੰਜਾਬ ਦਾ ਇਹ ਵੱਡਾ ਸ਼ਹਿਰ ਕਰਵਾਇਆ ਗਿਆ ਬੰਦ, ਭਖਿਆ ਮਾਹੌਲ

ਮੁਲਜ਼ਮ ਗੁਰਜੰਟ ਸਿੰਘ ਨੇ ਲਲਕਾਰੇ ਮਾਰਦਿਆਂ ਗੁਰਦੀਪ ਸਿੰਘ ਉਰਫ ਘੋਗੜ 'ਤੇ ਹਮਲਾ ਕਰ ਦਿੱਤਾ। ਉਸ ਨੇ ਗੁਰਦੀਪ ਦੇ ਸਿਰ ਵਿਚ ਕੁਹਾੜੀ ਮਾਰ ਦਿੱਤੀ ਅਤੇ ਆਪਣੇ ਸਾਥੀਆਂ ਨਾਲ ਮਿਲ ਕੇ ਉਸ ਦੀ ਕੁੱਟਮਾਰ ਵੀ ਕੀਤੀ। ਇਸ ਕਾਰਨ ਗੁਰਦੀਪ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਪੁਲਸ ਨੇ ਜ਼ੇਰੇ-ਦਫ਼ਾ 103, 3 (5)191(3) ਬੀਐੱਨਐੱਸ ਗੁਰਜੰਟ ਸਿੰਘ ਵਾਸੀ ਭਾਈ ਕਿ ਪਿਸ਼ੌਰ ਸਮੇਤ ਨਾਮਾਲੂਮ ਦੋ/ਤਿੰਨ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ : ਪੰਜਾਬ ਬੋਰਡ ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ, ਵਿਭਾਗ ਵਲੋਂ ਜਾਰੀ ਹੋਏ ਹੁਕਮ

 


author

Gurminder Singh

Content Editor

Related News