ਰਾਤ ਨੂੰ ਘਰ ’ਚ ਇਕੱਲੀ ਨੂੰਹ ਵੇਖ ਸਹੁਰੇ ਦੀ ਬਦਲੀ ਨੀਅਤ, ਹਵਸ ਦਾ ਸ਼ਿਕਾਰ ਬਣਾ ਦਿੱਤੀ ਇਹ ਧਮਕੀ

Thursday, Sep 07, 2023 - 06:23 PM (IST)

ਰਾਤ ਨੂੰ ਘਰ ’ਚ ਇਕੱਲੀ ਨੂੰਹ ਵੇਖ ਸਹੁਰੇ ਦੀ ਬਦਲੀ ਨੀਅਤ, ਹਵਸ ਦਾ ਸ਼ਿਕਾਰ ਬਣਾ ਦਿੱਤੀ ਇਹ ਧਮਕੀ

ਗੁਰਦਾਸਪੁਰ (ਵਿਨੋਦ)- ਗੁਰਦਾਸਪੁਰ ਤੋਂ ਸ਼ਰਮਨਾਕ ਕਾਰੇ ਦੀ ਖ਼ਬਰ ਸਾਹਮਣੇ ਆਈ ਹੈ, ਜਿਥੇ ਸਹੁਰੇ ਵੱਲੋਂ ਆਪਣੀ ਹੱਦਾਂ ਪਾਰ ਕਰਦੇ ਹੋਏ ਸ਼ਰਮਨਾਕ ਘਟਨਾ ਨੂੰ ਅੰਜਾਮ ਦਿੱਤਾ ਗਿਆ। ਜਾਣਕਾਰੀ ਮੁਤਾਬਕ ਰਾਤ ਸਮੇਂ ਘਰ ’ਚ ਨੂੰਹ ਨੂੰ ਇਕੱਲੀ ਵੇਖ ਕੇ ਸਹੁਰੇ ਵੱਲੋਂ ਉਸ ਨੂੰ ਆਪਣੀ ਹਵਸ ਦਾ ਸ਼ਿਕਾਰ ਬਣਾਇਆ ਗਿਆ। ਜਿਸ ਸਬੰਧੀ ਥਾਣਾ ਸਦਰ ਪੁਲਸ ਨੇ ਉਕਤ ਦੋਸ਼ੀ ਦੇ ਖ਼ਿਲਾਫ਼ ਜਬਰ-ਜ਼ਿਨਾਹ ਕਰਨ ਦੀ ਧਾਰਾ 376, 506 ਦੇ ਤਹਿਤ ਮਾਮਲਾ ਦਰਜ ਕਰਕੇ ਮੁਲਜ਼ਮ ਦੀ ਭਾਲ ਸ਼ੁਰੂ ਕਰ ਦਿੱਤੀ।

ਇਹ ਵੀ ਪੜ੍ਹੋ- ਸੱਪ ਨੇ ਵਿਅਕਤੀ ਦੇ ਮਾਰੇ ਕਈ ਡੰਗ, ਪਲਾਸ ਨਾਲ ਖਿੱਚਣ ਦੀ ਕੀਤੀ ਕੋਸ਼ਿਸ਼ ਪਰ ਵਾਪਰ ਗਈ ਅਣਹੋਣੀ

ਇਸ ਸਬੰਧੀ ਇੰਸਪੈਕਟਰ ਸੀਮਾ ਇੰਚਾਰਜ ਵੋਮੈਨ ਸੈੱਲ ਸਬ ਡਿਵੀਜ਼ਨ ਸਿਟੀ ਗੁਰਦਾਸਪੁਰ ਨੇ ਦੱਸਿਆ ਕਿ ਥਾਣਾ ਸਦਰ ਦੇ ਅਧੀਨ ਪੈਂਦੇ ਇਕ ਪਿੰਡ ਦੀ ਰਹਿਣ ਵਾਲੀ ਔਰਤ ਨੇ ਬਿਆਨ ਦਿੱਤਾ ਕਿ 5-9-23 ਨੂੰ ਉਹ ਅਤੇ ਉਸ ਦਾ ਸਹੁਰਾ ਆਪਣੇ ਘਰ ’ਚ ਮੌਜੂਦ ਸੀ। ਰਾਤ ਕਰੀਬ 10 ਵਜੇ ਉਹ ਆਪਣੇ ਕਮਰੇ ਵਿਚ ਬੈੱਡ ਉੱਪਰ ਲੰਮੀ ਪਈ ਸੀ ਕਿ ਅਚਾਨਕ ਉਸ ਦਾ ਸਹੁਰਾ ਉਸ ਦੇ ਕਮਰੇ ਅੰਦਰ ਆ ਗਿਆ। ਜਿਸ ਨੇ ਅੰਦਰ ਆ ਕੇ ਕਮਰੇ ਦੀ ਕੁੰਡੀ ਬੰਦ ਕਰ ਲਈ ਅਤੇ ਉਸ ਦੀ ਮਰਜ਼ੀ ਤੋਂ ਬਿਨਾਂ ਉਸ ਨਾਲ ਜਬਰ-ਜ਼ਿਨਾਹ ਕੀਤਾ ਅਤੇ ਕਿਹਾ ਕਿ ਇਸ ਬਾਰੇ ਕਿਸੇ ਨੂੰ ਦੱਸਿਆ ਤਾਂ ਤੈਨੂੰ ਜਾਨੋਂ ਮਾਰ ਦੇਵਾਂਗਾ। ਪੁਲਸ ਅਧਿਕਾਰੀ ਨੇ ਦੱਸਿਆ ਕਿ ਉਕਤ ਔਰਤ ਦੇ ਬਿਆਨਾਂ ਦੇ ਆਧਾਰ ’ਤੇ ਦੋਸ਼ੀ ਮਨੋਹਰ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਮੁਲਜ਼ਮ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਪੰਜਾਬ ਦੇ ਇਸ ਹਸਪਤਾਲ ’ਚ ਹੋਈ ਪਹਿਲੀ ਦਿਲ ਦੀ ਸਰਜਰੀ, ਨਕਲੀ ਦਿਲ ਨਾਲ ਚਲਾ ਦਿੱਤੀ ਮਰੀਜ਼ ਦੀ ਧੜਕਣ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News