5 ਬੱਚਿਆਂ ਦੇ ਪਿਓ ਨੇ ਚੁੱਕਿਆ ਖ਼ੌਫ਼ਨਾਕ ਕਦਮ, ਕਿਸੇ ਨੂੰ ਨਾ ਹੋਇਆ ਯਕੀਨ

Sunday, Nov 03, 2024 - 12:17 PM (IST)

5 ਬੱਚਿਆਂ ਦੇ ਪਿਓ ਨੇ ਚੁੱਕਿਆ ਖ਼ੌਫ਼ਨਾਕ ਕਦਮ, ਕਿਸੇ ਨੂੰ ਨਾ ਹੋਇਆ ਯਕੀਨ

ਫਾਜ਼ਿਲਕਾ : ਇੱਥੇ ਮੰਡੀ ਰੋਡਾਵਾਲੀ ਨੇੜੇ 5 ਬੱਚਿਆਂ ਦੇ ਪਿਓ ਨੇ ਖ਼ੌਫ਼ਨਾਕ ਕਦਮ ਚੁੱਕਦੇ ਹੋਏ ਟਰੇਨ ਹੇਠਾਂ ਆ ਕੇ ਖ਼ੁਦਕੁਸ਼ੀ ਕਰ ਲਈ। ਫਿਲਹਾਲ ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ 'ਚ ਰਖਵਾਇਆ ਹੈ। ਜਾਣਕਾਰੀ ਦਿੰਦੇ ਹੋਏ ਮ੍ਰਿਤਕ ਸਤਨਾਮ ਸਿੰਘ (55) ਦੇ ਭਰਾ ਰਾਜਾ ਸਿੰਘ ਨੇ ਦੱਸਿਆ ਕਿ ਉਸ ਦਾ ਭਰਾ ਇੱਟਾਂ ਦੇ ਭੱਠੇ 'ਤੇ ਮਜ਼ਦੂਰੀ ਦਾ ਕੰਮ ਕਰਦਾ ਸੀ। ਉਸ ਦੀਆਂ 3 ਧੀਆਂ ਅਤੇ 2 ਪੁੱਤਰ ਸਨ, ਜੋ ਕਿ ਵਿਆਹੇ ਹੋਏ ਸਨ। ਦਿਹਾੜੀ-ਮਜ਼ਦੂਰੀ ਨਾ ਮਿਲਣ ਕਾਰਨ ਉਹ ਖ਼ੁਦ ਨੂੰ ਆਰਥਿਕ ਤੌਰ 'ਤੇ ਕਮਜ਼ੋਰ ਸਮਝਦਾ ਸੀ।

ਇਹ ਵੀ ਪੜ੍ਹੋ : ਪੰਜਾਬ 'ਚ ਵੱਡਾ ਧਮਾਕਾ, ਚੱਲਦੀ ਟਰੇਨ 'ਚ ਪੈ ਗਈਆਂ ਚੀਕਾਂ (ਵੀਡੀਓ)

ਇਸ ਕਾਰਨ ਉਹ ਮਾਨਸਿਕ ਤੌਰ 'ਤੇ ਪਰੇਸ਼ਾਨ ਰਹਿੰਦਾ ਸੀ। ਇਸੇ ਪਰੇਸ਼ਾਨੀ ਦੇ ਕਾਰਨ ਉਸ ਨੇ ਮੰਡੀ ਰੋਡਾਵਾਲੀ ਦੇ ਨੇੜਿਓਂ ਲੰਘ ਰਹੀ ਟਰੇਨ ਹੇਠਾਂ ਆ ਕੇ ਖ਼ੁਦਕੁਸ਼ੀ ਕਰ ਲਈ। ਰਾਜਾ ਸਿੰਘ ਨੇ ਦੱਸਿਆ ਕਿ ਪਹਿਲਾਂ ਉਸ ਨੇ ਘਰ 'ਚ ਪਟਾਕੇ ਚਲਾਏ ਅਤੇ ਫਿਰ ਬਾਅਦ 'ਚ ਇਸ ਖ਼ੌਫ਼ਨਾਕ ਕਾਰੇ ਨੂੰ ਅੰਜਾਮ ਦਿੱਤਾ।

ਇਹ ਵੀ ਪੜ੍ਹੋ : ਪੰਜਾਬੀਓ ਕੱਢ ਲਓ ਕੰਬਲ ਤੇ ਰਜਾਈਆਂ! ਮੌਸਮ ਵਿਭਾਗ ਦੀ ਆ ਗਈ ਵੱਡੀ Update

ਉਸ ਨੇ ਦੱਸਿਆ ਕਿ ਕਿਸੇ ਨੇ ਸੋਚਿਆ ਵੀ ਨਹੀਂ ਸੀ ਕਿ ਉਹ ਇਸ ਤਰ੍ਹਾਂ ਕਰ ਲਵੇਗਾ। ਫਿਲਹਾਲ ਪੁਲਸ ਵਲੋਂ ਮ੍ਰਿਤਕ ਦੀ ਲਾਸ਼ ਦਾ ਪੋਸਟ ਮਾਰਟਮ ਕਰਵਾਇਆ ਜਾ ਰਿਹਾ ਹੈ। ਰੇਲਵੇ ਪੁਲਸ ਦੇ ਅਧਿਕਾਰੀ ਸੁਰਿੰਦਰ ਸਿੰਘ ਦਾ ਕਹਿਣਾ ਹੈ ਕਿ ਮ੍ਰਿਤਕ ਦੇ ਭਰਾ ਅਤੇ ਪੁੱਤਰ ਦੇ ਬਿਆਨਾਂ 'ਤੇ ਧਾਰਾ-194 ਦੀ ਕਾਰਵਾਈ ਕੀਤੀ ਜਾ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8



 


author

Babita

Content Editor

Related News