ਦੁਖ਼ਦਾਇਕ ਖ਼ਬਰ : ਮਸ਼ਹੂਰ ਪੰਜਾਬੀ ਗਾਇਕ ਦੇ ਪਿਤਾ ਦਾ ਹੋਇਆ ਦੇਹਾਂਤ

Tuesday, Sep 03, 2024 - 08:52 PM (IST)

ਦੁਖ਼ਦਾਇਕ ਖ਼ਬਰ : ਮਸ਼ਹੂਰ ਪੰਜਾਬੀ ਗਾਇਕ ਦੇ ਪਿਤਾ ਦਾ ਹੋਇਆ ਦੇਹਾਂਤ

ਜਲੰਧਰ- ਮਸ਼ਹੂਰ ਪੰਜਾਬੀ ਗਾਇਕ ਲੈਂਬਰ ਹੁਸੈਨਪੁਰੀ ਦੇ ਪਿਤਾ ਦਾ ਦੇਹਾਂਤ ਹੋ ਗਿਆ ਹੈ। ਇਸ ਦੀ ਜਾਣਕਾਰੀ ਗਾਇਕ ਨੇ ਸੋਸ਼ਲ ਮੀਡੀਆ ਰਾਹੀਂ ਸਾਂਝੀ ਕੀਤੀ ਹੈ। ਉਨ੍ਹਾਂ ਆਪਣੇ ਫੇਸਬੁੱਕ ਅਕਾਊਂਟ 'ਤੇ ਪੋਸਟ ਪਾ ਕੇ ਇਸ ਬਾਰੇ ਦੱਸਿਆ। ਦੱਸ ਦੇਈਏ ਕਿ ਗਾਇਕ ਲੈਂਬਰ ਹੁਸੈਨਪੁਰੀ ਅਜੇ ਵਿਦੇਸ਼ 'ਚ ਹਨ ਅਤੇ ਉਨ੍ਹਾਂ ਦੇ ਇੰਡੀਆ ਪਰਤਣ 'ਤੇ ਹੀ ਪਿਤਾ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।

PunjabKesari

ਉਨ੍ਹਾਂ ਪੋਸਟ 'ਚ ਲਿਖਿਆ ''ਆਪ ਜੀ ਨੂੰ ਬਹੁਤ ਦੁਖੀ ਹਿਰਦੇ ਨਾਲ ਸੁਚਿਤ ਕੀਤਾ ਜਾਂਦਾ ਹੈ ਕਿ ਮੇਰੇ ਸਤਿਕਾਰਯੋਗ ਪਿਤਾ ਜੀ ਸਰਦਾਰ ਮੋਹਨ ਸਿੰਘ ਜੀ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦਿਆਂ ਅੱਜ ਮਿਤੀ 3 ਸਿਤੰਬਰ 2024 ਨੂੰ ਸਾਨੂੰ ਸਦੀਵੀਂ ਵਿਛੋੜਾ ਦੇ ਗਏ ਹਨ। ਉਨ੍ਹਾਂ ਦਾ ਅੰਤਿਮ ਸਸਕਾਰ ਪਿੰਡ ਹੁਸੈਨਪੁਰ, ਡਾਕਖਾਨਾ ਮਾਲੜੀ, ਤਹਿਸੀਲ ਨਕੋਦਰ, ਜਿਲਾ ਜਲੰਧਰ, ਪੰਜਾਬ ਵਿਖੇ ਹੋਏਗਾ ਜੀ। ਮੈਂ ਆਪ ਹਾਲੇ ਇੰਡੀਆ ਤੋਂ ਬਾਹਰ ਹਾਂ ਜੀ ਇਸ ਲਈ ਅੰਤਿਮ ਸੰਸਕਾਰ ਦੀ ਤਾਰੀਖ ਜਲਦ ਹੀ ਦੱਸੀ ਜਾਏਗੀ। ਆਪ ਸਭ ਮੇਰੇ ਪਿਤਾ ਜੀ ਲਈ ਅਰਦਾਸ ਕਰੋ ਕਿ ਪਰਮਾਤਮਾ ਉਨ੍ਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਜੀ।''


author

Rakesh

Content Editor

Related News