ਦੋ ਧੀਆਂ ਦੇ ਪਿਓ ਨੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ ''ਚ ਦੱਸੀ ਹੈਰਾਨ ਕਰ ਦੇਣ ਵਾਲੀ ਗੱਲ
Wednesday, Aug 28, 2024 - 06:25 PM (IST)

ਅੰਮ੍ਰਿਤਸਰ (ਗੁਰਪ੍ਰੀਤ)- ਅੰਮ੍ਰਿਤਸਰ ਦੇ ਘਨਪੁਰ ਇਲਾਕੇ 'ਚ ਨਿਹੰਗਾਂ ਦੇ ਡੇਰੇ 'ਚ ਰਹਿਣ ਵਾਲੇ ਇੱਕ ਪ੍ਰਵਾਸੀ ਨੌਜਵਾਨ ਮੁੰਨਾ ਲਾਲ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਵਿਅਕਤੀ ਦੀਆਂ ਦੋ ਛੋਟੀਆਂ ਬੱਚੀਆਂ ਹਨ ਤੇ ਉਹ ਨਿਹੰਗਾਂ ਦੇ ਡੇਰੇ 'ਤੇ ਕਾਫੀ ਸਮੇਂ ਤੋਂ ਰਹਿ ਰਿਹਾ ਸੀ।
ਇਹ ਵੀ ਪੜ੍ਹੋ-ਪੰਜਾਬ 'ਚ ਵੱਡੀ ਵਾਰਦਾਤ, ਆੜ੍ਹਤੀਏ 'ਤੇ ਤਾਬੜਤੋੜ ਫਾਇਰਿੰਗ
ਪੁਲਸ ਵੱਲੋਂ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਇਸ ਮੌਕੇ ਪੀੜਤ ਪਰਿਵਾਰ ਤੇ ਇਲਾਕੇ ਦੇ ਲੋਕਾਂ ਨੇ ਗੱਲਬਾਤ ਕਰਦੇ ਹੋਏ ਦੱਸਿਆ ਕਿ ਮੁੰਨਾ ਲਾਲ ਤੇ ਉਸ ਦੀ ਪਤਨੀ ਤੇ ਦੋ ਬੱਚੀਆਂ ਕਾਫੀ ਸਮੇਂ ਤੋਂ ਇੱਥੇ ਰਹਿ ਰਹੇ ਹਨ। ਉਹਨਾਂ ਦੱਸਿਆ ਕਿ ਮੁੰਨਾ ਲਾਲ ਦੀ ਪਤਨੀ ਇੱਕ ਬੱਬੂ ਨਾਂ ਦੀ ਔਰਤ ਦੇ ਘਰ ਕੰਮ ਕਰਦੀ ਸੀ ਤੇ ਉਸ ਨੂੰ 5000 ਮਹੀਨਾ ਦਿੰਦੀ ਸੀ ਤੇ ਉਸ ਨਾਲ ਕੁੱਟਮਾਰ ਵੀ ਕਰਦੀ ਸੀ।
ਇਹ ਵੀ ਪੜ੍ਹੋ- ਪੰਜਾਬ 'ਚ 16 ਸਾਲਾ ਨਾਬਾਲਗ ਕੁੜੀ ਨੇ ਦਿੱਤਾ ਬੱਚੇ ਨੂੰ ਜਨਮ
ਪਿਛਲੇ ਦਿਨੀਂ ਉਸ ਨੇ ਮੁੰਨਾ ਲਾਲ ਦੀ ਪਤਨੀ 'ਤੇ ਚੋਰੀ ਦਾ ਇਲਜ਼ਾਮ ਲਗਾਇਆ ਜਿਸ ਦੇ ਚਲਦੇ ਮੁੰਨਾ ਲਾਲ ਨੂੰ ਉਸਨੇ ਆਪਣੇ ਘਰ ਬੁਲਾਇਆ ਤੇ ਬੁਰੀ ਤਰ੍ਹਾਂ ਕੁੱਟਮਰ ਕੀਤੀ। ਇਸ ਤੋਂ ਮੁੰਨਾ ਲਾਲ ਨੂੰ ਪੁਲਸ ਹਵਾਲੇ ਕਰਾ ਦਿੱਤਾ ਜਿਸ ਤੋਂ ਬਾਅਦ ਪੁਲਸ ਵੱਲੋਂ ਵੀ ਉਸ ਨਾਲ ਕੁੱਟਮਾਰ ਕੀਤੀ ਗਈ। ਇਹ ਸਭ ਹੋਣ ਕਾਰਨ ਮੁੰਨਾ ਲਾਲ ਆਪਣੇ ਆਪ ਨੂੰ ਅਪਮਾਨਿਤ ਮਹਿਸੂਸ ਕਰਨ ਲਗਾ ਅਤੇ ਦੇਰ ਰਾਤ ਉਸ ਨੇ ਆਪਣੇ ਘਰ ਖ਼ੁਦਕੁਸ਼ੀ ਕਰ ਲਈ। ਮੁੰਨਾ ਲਾਲ ਨੇ ਇੱਕ ਸੂਸਾਈਡ ਨੋਟ ਵੀ ਲਿਖਿਆ ਹੈ ਜਿਸ ਵਿੱਚ ਉਸ ਨੇ ਔਰਤ ਦਾ ਨਾਂ ਲਿਖਿਆ ਹੈ। ਪੁਲਸ ਅਧਿਕਾਰੀਆਂ ਨੇ ਸੂਸਾਈਡ ਨੋਟ ਆਪਣੇ ਕਬਜ਼ੇ 'ਚ ਲੈ ਲਿਆ ਹੈ। ਇਸ ਮੌਕੇ ਇਲਾਕੇ ਦੇ ਲੋਕਾਂ ਤੇ ਪੀੜਤ ਪਰਿਵਾਰ ਨੇ ਪੁਲਸ ਪ੍ਰਸ਼ਾਸਨ ਕੋਲੋਂ ਇਨਸਾਫ ਦੀ ਗੁਹਾਰ ਲਗਾਈ ਹੈ ਤੇ ਬੱਬੂ ਨਾਮ ਦੀ ਔਰਤ 'ਤੇ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ ਹਵਾਈ ਅੱਡੇ 'ਤੇ ਚੂਹਿਆਂ ਦੀ ਲੈਂਡਿੰਗ, ਦੇਖੋ ਹੈਰਾਨ ਕਰਨ ਵਾਲੀ ਵੀਡੀਓ
ਇਸ ਮੌਕੇ ਪੁਲਸ ਅਧਿਕਾਰੀ ਨੇ ਦੱਸਿਆ ਕਿ ਸਾਡੇ ਕੋਲ ਸ਼ਿਕਾਇਤ ਆਈ ਸੀ ਕਿ ਮੁੰਨਾ ਲਾਲ ਦੇ ਨਾਂ ਦੇ ਪ੍ਰਵਾਸੀ ਨੌਜਵਾਨ ਨੇ ਆਪਣੇ ਘਰ ਵਿੱਚ ਖੁਦਕੁਸ਼ੀ ਕਰ ਲਈ ਹੈ। ਉਸ 'ਤੇ ਚੋਰੀ ਦਾ ਇਲਜ਼ਾਮ ਲਗਾਇਆ ਗਿਆ ਸੀ ਜਿਸਦੇ ਚਲਦੇ ਉਸ ਨੇ ਆਪਣੇ ਆਪ ਨੂੰ ਅਪਮਾਨਿਤ ਮਹਿਸੂਸ ਕਰਦੇ ਹੋਏ ਖੁਦਕੁਸ਼ੀ ਕਰ ਲਈ ਹੈ। ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਦੇ ਲਈ ਭੇਜ ਦਿੱਤਾ ਹੈ ਤੇ ਬੱਬੂ ਨਾਂ ਦੀ ਔਰਤ ਖ਼ਿਲਾਫ਼ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8