ਫਗਵਾੜਾ 'ਚ ਰੂਹ ਕੰਬਾਊ ਘਟਨਾ, ਪਿਤਾ ਨੇ ਪਰਿਵਾਰ ਦੇ 5 ਮੈਂਬਰਾਂ ਨੂੰ ਦਿੱਤਾ ਜ਼ਹਿਰ, ਪਈਆਂ ਭਾਜੜਾਂ

Wednesday, Aug 02, 2023 - 07:05 PM (IST)

ਫਗਵਾੜਾ 'ਚ ਰੂਹ ਕੰਬਾਊ ਘਟਨਾ, ਪਿਤਾ ਨੇ ਪਰਿਵਾਰ ਦੇ 5 ਮੈਂਬਰਾਂ ਨੂੰ ਦਿੱਤਾ ਜ਼ਹਿਰ, ਪਈਆਂ ਭਾਜੜਾਂ

ਫਗਵਾੜਾ (ਮਨਪ੍ਰੀਤ)- ਫਗਵਾੜਾ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਫਗਵਾੜਾ ਦੇ ਸੰਗਤਪੁਰ ਵਿਖੇ ਇਕੋ ਪਰਿਵਾਰ ਦੇ 5 ਮੈਂਬਰਾਂ ਨੇ ਸ਼ੱਕੀ ਹਾਲਾਤ 'ਚ ਜ਼ਹਿਰੀਲਾ ਪਦਾਰਥ ਨਿਗਲ ਲਿਆ। ਪ੍ਰਾਪਤ ਜਾਣਕਾਰੀ ਅਨੁਸਾਰ ਪੀੜਤ ਪਰਿਵਾਰ ਪਿੰਡ ਸੰਗਤਪੁਰ ਦਾ ਵਸਨੀਕ ਹੈ। ਪੀੜਤ ਪਰਿਵਾਰ ਟਰੈਵਲ ਏਜੰਟ ਦਾ ਕੰਮ ਕਰਦਾ ਹੈ। ਇਸ ਘਟਨਾ ਵਿੱਚ ਇਕ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਘਟਨਾ ਦੀ ਜਾਣਕਾਰੀ ਦਿੰਦੇ ਹੋਏ ਬੱਚੇ ਨੇ ਦੱਸਿਆ ਕਿ ਪੁਲਸ ਦੇਰ ਰਾਤ ਉਨ੍ਹਾਂ ਦੇ ਘਰ ਆਈ ਸੀ।

ਇਸ ਘਟਨਾ ਤੋਂ ਬਾਅਦ ਉਨ੍ਹਾਂ ਦੇ ਪਿਤਾ ਨੇ ਸਾਰਿਆਂ ਨੂੰ ਜ਼ਹਿਰ ਦੇ ਦਿੱਤਾ। ਜਿਸ ਵਿੱਚ ਇਕ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਸੂਤਰਾਂ ਮੁਤਾਬਕ ਇਹ ਕਬੂਤਰਬਾਜ਼ੀ ਦਾ ਮਾਮਲਾ ਹੈ। ਪੀੜਤਾਂ ਦੀ ਪਛਾਣ ਹਰਦੀਪ ਸਿੰਘ (41), ਰੁਚੀ (38), ਕੁਲਦੀਪ ਕੌਰ (77), ਰੁਹਾਨੀ (13) ਅਤੇ ਇਹਰਨ (9) ਵਜੋਂ ਹੋਈ ਹੈ।

ਇਹ ਵੀ ਪੜ੍ਹੋ- ਜਲੰਧਰ 'ਚ ਵੱਡੀ ਵਾਰਦਾਤ, ਇਸ ਮਸ਼ਹੂਰ ਸ਼ੋਅਰੂਮ 'ਚ ਸੁਰੱਖਿਆ ਗਾਰਡਾਂ ਨੂੰ ਬੰਦੀ ਬਣਾ ਕੀਤੀ ਲੱਖਾਂ ਦੀ ਲੁੱਟ

PunjabKesari

ਉਥੇ ਹੀ ਦੂਜੇ ਪਾਸੇ ਪੀੜਤ ਕੁਲਦੀਪ ਕੌਰ ਨੇ ਦੋਸ਼ ਲਾਇਆ ਕਿ ਉਸ ਦੇ ਲੜਕੇ ਨੇ ਉਸ ਨੂੰ ਕੁਝ ਦੋਸਤਾਂ ਤੋਂ ਪੈਸੇ ਦਿਵਾਏ ਸਨ ਜੋ ਬੈਂਕ ਵਿਚ ਟਰਾਂਸਫਰ ਕਰਵਾਉਣੇ ਸਨ। ਉਹ ਉਨ੍ਹਾਂ ਨੇ ਟਰਾਂਸਫਰ ਕਰ ਦਿੱਤੇ ਪਰ ਇਸ ਦੇ ਬਾਵਜੂਦ ਉਨ੍ਹਾਂ ਦੇ ਦੋਸਤ ਉਨ੍ਹਾਂ ਨੂੰ ਪ੍ਰੇਸ਼ਾਨ ਕਰ ਰਹੇ ਸਨ। ਨੂੰਹ ਰੁਚੀ ਇਕ ਪ੍ਰਾਈਵੇਟ ਸਕੂਲ ਵਿਚ 3500 ਰੁਪਏ 'ਚ ਨੌਕਰੀ ਕਰਦੀ ਹੈ। ਦੇਰ ਰਾਤ ਪੁਲਸ ਦੇ ਆਉਣ ਤੋਂ ਬਾਅਦ ਸਾਰਿਆਂ ਨੇ ਇਹ ਕਦਮ ਚੁੱਕਿਆ। ਇਸ ਘਟਨਾ ਵਿੱਚ ਇਕ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਪਰਿਵਾਰਕ ਮੈਂਬਰ ਨੇ ਦੱਸਿਆ ਕਿ ਪੈਸਿਆਂ ਦੇ ਲੈਣ-ਦੇਣ ਦੇ ਮਾਮਲੇ 'ਚ ਮਾਨਸਿਕ ਤਣਾਅ ਕਾਰਨ ਇਹ ਕਦਮ ਚੁੱਕਿਆ ਹੈ। ਫਿਲਹਾਲ ਪੁਲਸ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕਰ ਰਹੀ ਹੈ। ਇਸ ਸਬੰਧੀ ਜਦੋਂ ਮੀਡੀਆ ਨਾਲ ਗੱਲ ਕੀਤੀ ਗਈ ਤਾਂ ਥਾਣਾ ਪਿੰਦੀ ਦੇ ਸਬ-ਇੰਸਪੈਕਟਰ ਹਜਿੰਦਰ ਸਿੰਘ ਰਾਵਲ ਨੇ ਦੱਸਿਆ ਕਿ ਉਹ ਮਾਮਲੇ ਦੀ ਜਾਂਚ ਕਰ ਰਹੇ ਹਨ।

ਇਹ ਵੀ ਪੜ੍ਹੋ- ਸ੍ਰੀ ਮੁਕਤਸਰ ਸਾਹਿਬ ਤੋਂ ਵੱਡੀ ਖ਼ਬਰ: ਬਜ਼ੁਰਗ ਵਿਅਕਤੀ ਦਾ ਗੋਲ਼ੀਆਂ ਮਾਰ ਕੇ ਕੀਤਾ ਕਤਲ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


author

shivani attri

Content Editor

Related News