ਪਿਓ ਨਿਕਲਿਆ ਪੁੱਤ ਦਾ ਵੈਰੀ, ਆਪਣੇ ਹੱਥਾਂ ਨਾਲ ਪੁੱਤ ਨੂੰ ਉਤਾਰਿਆ ਮੌਤ ਦੇ ਘਾਟ
Sunday, Sep 22, 2024 - 06:29 PM (IST)
ਸੁਨਾਮ ਉਧਮ ਸਿੰਘ ਵਾਲਾ /ਚੀਮਾਂ (ਬਾਂਸਲ)- ਪੰਜਾਬ 'ਚ ਆਏ ਦਿਨ ਵੱਡੀਆਂ ਵਾਰਦਾਤਾਂ ਸਾਹਮਣੇ ਆ ਰਹੀਆਂ। ਕਿਤੇ ਪਿਓ ਵੱਲੋਂ ਪੁੱਤ ਦਾ ਕਤਲ ਕੀਤਾ ਜਾ ਰਿਹਾ ਅਤੇ ਕਿਤੇ ਪੁੱਤ ਵੱਲੋਂ ਪਿਓ ਦਾ ਕਤਲ ਕੀਤਾ ਜਾ ਰਿਹਾ ਹੈ। ਇਸੇ ਵਿਚਾਲੇ ਇਕ ਹੋਰ ਖ਼ਬਰ ਸਾਹਮਣੇ ਆਈ ਹੈ, ਜਿਥੇ ਚੀਮਾ ਦੇ ਇੱਕ ਨੌਜਵਾਨ ਦਾ ਉਸਦੇ ਹੀ ਪਿਓ ਨੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਹੈ। ਇਸ ਦੌਰਾਨ ਘਰ 'ਚ ਮਾਂ-ਧੀ ਦੀ ਜਾਨ ਵੀ ਬਹੁਤ ਮੁਸ਼ਕਿਲ ਨਾਲ ਬਚੀ ਹੈ। ਪੁਲਸ ਨੇ ਸਥਾਨਕ ਹਸਪਤਾਲ 'ਚ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਉਲਾਂਭਾ ਦੇਣ ਗਏ ਵਿਅਕਤੀ ਨਾਲ ਕੁੱਟ-ਮਾਰ, ਵੱਢੀਆਂ ਗਈਆਂ ਦੋਵੇਂ ਲੱਤਾਂ
ਇਸ ਸਬੰਧੀ ਥਾਣਾ ਮੁਖੀ ਚੀਮਾ ਮਨਜੀਤ ਸਿੰਘ ਨੇ ਦੱਸਿਆ ਕਿ ਰਵੀਨਾ ਰਾਣੀ ਉਰਫ ਪਰਮਜੀਤ ਕੌਰ ਚੀਮਾ ਨੇ ਜਾਣਕਾਰੀ ਦਿੱਤੀ ਕਿ ਅਮਨਦੀਪ ਸਿੰਘ ਦੇ ਪਿਓ ਗੋਪਾਲ ਸਿੰਘ ਜੋ ਫੌਜ 'ਚੋਂ ਰਿਟਾਇਰ ਸੀ ਅਤੇ ਹੁਣ ਪ੍ਰਾਈਵੇਟ ਤੌਰ 'ਤੇ ਕੰਮ ਕਰਦਾ ਸੀ। ਪਿਓ ਗੋਪਾਲ ਸਿੰਘ ਦਾ ਕਿਸੇ ਨਾਲ ਨਜਾਇਜ਼ ਸਬੰਧ ਦੀ ਜਿਸ ਕਾਰਨ ਘਰ 'ਚ ਕਲੇਸ਼ ਰਹਿੰਦਾ ਸੀ। ਇਸ ਦੌਰਾਨ ਗੋਪਾਲ ਸਿੰਧ ਨੇ ਬੀਤੀ ਰਾਤ 11 ਵਜੇ ਦੇ ਕਰੀਬ ਉਸ ਦੇ ਮੁੰਡੇ ਅਮਨਦੀਪ ਸਿੰਘ ਦੇ ਗੋਲੀ ਮਾਰ ਕੇ ਉਸ ਨੂੰ ਮਾਰ ਦਿੱਤਾ।
ਇਹ ਵੀ ਪੜ੍ਹੋ- ਜਵਾਈ ਦਾ ਖੌਫ਼ਨਾਕ ਕਾਰਾ, ਸਹੁਰੇ ਪਰਿਵਾਰ ਘਰ ਆ ਕੇ ਕਰ ਗਿਆ ਵੱਡਾ ਕਾਂਡ
ਪੁਲਸ ਨੇ ਦੱਸਿਆ ਕਿ ਇਸ ਸਬੰਧ 'ਚ ਗੋਪਾਲ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸ ਦੀ ਭਾਲ ਕੀਤੀ ਜਾ ਰਹੀ ਹੈ। ਇਸ ਦੌਰਾਨ ਮ੍ਰਿਤਕ ਦੀ ਭੈਣ ਨੇ ਧਾਹਾਂ ਮਾਰਦਿਆਂ ਕਿਹਾ ਕਿ ਮੇਰੇ ਪਿਓ ਨੇ ਮੇਰੇ ਭਰਾ ਨੂੰ ਮਾਰ ਦਿੱਤਾ, ਉਸ ਨੂੰ ਫਾਂਸੀ ਦੀ ਸਜ਼ਾ ਦਿਓ। ਇਸ ਖ਼ਬਰ ਨੂੰ ਲੈ ਕੇ ਪੂਰੇ ਪਿੰਡ ਵਾਸੀ ਮ੍ਰਿਤਕ ਦੇ ਘਰ 'ਚ ਮੌਜੂਦ ਸੀ ਅਤੇ ਪੂਰਾ ਪਿੰਡ 'ਚ ਅਮਨਦੀਪ ਸਿੰਘ ਦੀ ਮੌਤ ਨੇ ਸੋਗ ਪਸਾਰ ਦਿੱਤਾ ਹੈ।
ਇਹ ਵੀ ਪੜ੍ਹੋ- ਸ਼ੱਕੀ ਹਾਲਾਤ 'ਚ ਨਵ-ਵਿਆਹੁਤਾ ਦੀ ਮੌਤ, ਡੇਢ ਮਹੀਨਾ ਪਹਿਲਾਂ ਹੋਇਆ ਸੀ ਵਿਆਹ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8