ਸੁਲਤਾਨਪੁਰ ਲੋਧੀ 'ਚ ਛੱਪੜ 'ਚੋਂ ਮਿਲਿਆ ਨਵਜੰਮੀ ਬੱਚੀ ਦਾ ਭਰੂਣ, ਫੈਲੀ ਸਨਸਨੀ
Saturday, Feb 03, 2024 - 11:48 AM (IST)
ਸੁਲਤਾਨਪੁਰ ਲੋਧੀ (ਧੀਰ)- ਸੁਲਤਾਨਪੁਰ ਲੋਧੀ ਦੇ ਨਜ਼ਦੀਕੀ ਪਿੰਡ ਸਰਾਏ ਜੱਟਾਂ ਦੇ ਛੱਪੜ ’ਚੋਂ ਭਰੂਣ ਮਿਲਣ ਤੋਂ ਬਾਅਦ ਸਮੁੱਚੇ ਪਿੰਡ ’ਚ ਸਨਸਨੀ ਫੈਲ ਗਈ। ਨਵਜੰਮੀ ਬੱਚੀ ਦੇ ਭਰੂਣ ਦਾ ਪਤਾ ਉਸ ਵੇਲੇ ਲੱਗਾ, ਜਦੋਂ ਸਥਾਨਕ ਲੋਕ ਨੇੜੇ ਬਣੀ ਪੀਰ ਝੰਗੀ ਸ਼ਾਹ ਦੀ ਜਗ੍ਹਾ ’ਤੇ ਨਤਮਸਤਕ ਹੋਣ ਲਈ ਜਾ ਰਹੇ ਸਨ।
ਜਾਣਕਾਰੀ ਦਿੰਦੇ ਹੋਏ ਪਿੰਡ ਸਰਾਏ ਜੱਟਾਂ ਦੇ ਵਾਸੀਆਂ ਦੱਸਿਆ ਕਿ ਪਹਿਲਾਂ ਤਾਂ ਲੋਕਾਂ ਨੂੰ ਉਹ ਇਕ ਪਲਾਸਟਿਕ ਦਾ ਗੁੱਡਾ ਪ੍ਰਤੀਤ ਹੋਇਆ ਪਰ ਜਦ ਉਸ ਨੂੰ ਨੇੜਿਓਂ ਸੋਟੀ ਨਾਲ ਹਿਲਾ ਕੇ ਵੇਖਿਆ ਤਾਂ ਇਹ ਨਵਜੰਮੀ ਬੱਚੀ ਦਾ ਭਰੂਣ ਨਿਕਲਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਉਨ੍ਹਾਂ ਪਿੰਡ ਦੇ ਸਰਪੰਚ ਨਾਲ ਗੱਲਬਾਤ ਕੀਤੀ ਅਤੇ ਤੁਰੰਤ ਪੁਲਸ ਨੂੰ ਸੂਚਿਤ ਕੀਤਾ ਗਿਆ। ਸਮੁੱਚੇ ਪਿੰਡ ਵਾਸੀਆਂ ਵੱਲੋਂ ਇਸ ਕੀਤੇ ਗਏ ਮਾੜੇ ਕੰਮ ਦੀ ਪੁਰਜ਼ੋਰ ਨਿਖੇਧੀ ਕੀਤੀ ਅਤੇ ਇਸ ਮਾਮਲੇ ਦੀ ਜਾਂਚ ਕਰਨ ਦੀ ਮੰਗ ਕੀਤੀ। ਸੂਚਨਾ ਮਿਲਣ ਉਪਰੰਤ ਮੌਕੇ ’ਤੇ ਪਹੁੰਚ ਕੇ ਪੁਲਸ ਨੇ ਇਸ ਮਾਮਲੇ ਦੀ ਜਾਂਚ ਆਰੰਭ ਕੀਤੀ ਗਈ।
ਇਹ ਵੀ ਪੜ੍ਹੋ: ਕੇਵਲ ਢਿੱਲੋਂ ਤੋਂ ਸੁਣੋ ਕਿਵੇਂ ਪੰਜਾਬ ’ਚ ਆਈ ਪੈਪਸੀਕੋ ਕੰਪਨੀ ਤੇ ਮਿਲਿਆ 40 ਹਜ਼ਾਰ ਲੋਕਾਂ ਨੂੰ ਰੁਜ਼ਗਾਰ
ਗੱਲਬਾਤ ਕਰਦੇ ਹੋਏ ਏ. ਐੱਸ. ਆਈ. ਜੋਗਿੰਦਰ ਸਿੰਘ ਥਾਣਾ ਸੁਲਤਾਨਪੁਰ ਲੋਧੀ ਨੇ ਦੱਸਿਆ ਕਿ ਸਾਨੂੰ ਇਸ ਭਰੂਣ ਸਬੰਧੀ ਨਗਰ ਨਿਵਾਸੀਆਂ ਵੱਲੋਂ ਸੂਚਨਾ ਮਿਲੀ ਸੀ, ਜਿਸ ਦੇ ਆਧਾਰ ’ਤੇ ਅਸੀਂ ਮੌਕੇ ’ਤੇ ਪਹੁੰਚੇ ਹਾਂ ਅਤੇ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਹ ਭਰੂਣ ਨਵਜੰਮੀ ਬੱਚੀ ਦਾ ਹੈ, ਜਿਸ ਨੂੰ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਦੇ ਮੋਰਚਰੀ ਵਿਚ ਰੱਖਿਆ ਜਾਵੇਗਾ ਅਤੇ ਇਸ ਮਾਮਲੇ ਦੀ ਜਾਂਚ ਉਪਰੰਤ ਬਣਦੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ: 32 ਸਾਲ ਦੀ ਉਮਰ 'ਚ ਪੂਨਮ ਪਾਂਡੇ ਨੇ ਦੁਨੀਆ ਨੂੰ ਕਿਹਾ ਅਲਵਿਦਾ, ਇਹ ਗ੍ਰਹਿ ਬਣੇ ਅਦਾਕਾਰਾ ਦੀ ਮੌਤ ਦਾ ਕਾਰਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
'ਜਗਬਾਣੀ' ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।