ਮੰਗਣੀ ਹੋਣ ਤੋਂ ਬਾਅਦ ਕੁੜੀ ਨੇ ਵਿਆਹ ਤੋਂ ਕੀਤਾ ਇਨਕਾਰ, ਮੰਗੇਤਰ ਨੇ ਉਹ ਕੀਤਾ ਜੋ ਸੋਚਿਆ ਨਾ ਸੀ

Tuesday, Oct 01, 2024 - 06:36 PM (IST)

ਮੰਗਣੀ ਹੋਣ ਤੋਂ ਬਾਅਦ ਕੁੜੀ ਨੇ ਵਿਆਹ ਤੋਂ ਕੀਤਾ ਇਨਕਾਰ, ਮੰਗੇਤਰ ਨੇ ਉਹ ਕੀਤਾ ਜੋ ਸੋਚਿਆ ਨਾ ਸੀ

ਅੰਮ੍ਰਿਤਸਰ/ ਅਜਨਾਲਾ- ਅਜਨਾਲਾ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿਸ 'ਚ ਕੁਝ ਦਿਨ ਪਹਿਲਾ ਅਜਨਾਲਾ ਦੇ ਪਿੰਡ ਰਿਆੜ ਦੀ ਰਹਿਣ ਵਾਲੀ ਕੁੜੀ ਨੇ ਜਦੋਂ ਵਿਆਹ ਤੋਂ ਇਨਕਾਰ ਕਰ ਦਿੱਤਾ ਤਾਂ ਉਸ ਨੂੰ ਤੇ ਉਸ ਦੀ ਮਾਂ ਨੂੰ ਬੰਧਕ ਬਣਾ ਕੇ ਦੋਵਾਂ ਦੀ ਬੁਰੀ ਤਰ੍ਹਾਂ ਕੁਟਮਾਰ ਕੀਤੀ ਗਈ। ਘਟਨਾ ਦੇ ਨੌਵੇ ਦਿਨ ਕੁੜੀ ਮੁਸਕਾਨਪ੍ਰੀਤ ਕੌਰ ਦੀ ਹਸਪਤਾਲ ਵਿਚ ਮੌਤ ਹੋ ਗਈ। ਪੁਲਸ ਨੇ ਪਿੰਡ ਲੱਖੂਵਾਲ ਦੇ ਗੁਰਸਿਮਰਨਜੀਤ ਸਿੰਘ ਤੇ ਉਸ ਦੀ ਮਾਂ ਦੇ ਖਿਲਾਫ ਹੱਤਿਆ ਦੀ ਕੋਸ਼ਿਸ਼ ਅਤੇ ਹੱਤਿਆ ਦੇ ਦੋਸ਼ ਤਹਿਤ ਮਾਮਲਾ ਦਰਜ ਕੀਤਾ ਹੈ। ਇੰਸਪੈਕਟਰ ਅਰਜਨ ਕੁਮਾਰ ਨੇ ਦੱਸਿਆ ਕਿ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਪੇਮਾਰੀ ਕੀਤੀ ਜਾ ਰਹੀ ਹੈ। ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾ ਨੂੰ ਸੌਂਪ ਦਿੱਤੀ ਗਈ ਹੈ। 

ਇਹ ਵੀ ਪੜ੍ਹੋ-  ਰੌਂਗਟੇ ਖੜ੍ਹੇ ਕਰ ਦੇਵੇਗੀ ਬਟਾਲਾ ਬੱਸ ਹਾਦਸੇ ਦੀ CCTV

ਮਨਦੀਪ ਕੌਰ ਨੇ ਪੁਲਸ ਨੂੰ ਆਪਣੀ ਸ਼ਿਕਾਇਤ ਵਿਚ ਦੱਸਿਆ ਕਿ ਇਕ ਸਾਲ ਪਹਿਲਾ ਮੁਲਜ਼ਮ ਗੁਰਸਿਮਰਨਜੀਤ ਸਿੰਘ ਨੇ ਉਸ ਦੀ ਕੁੜੀ ਮੁਸਕਾਨਪ੍ਰੀਤ ਕੌਰ ਨਾਲ ਜ਼ਬਰਦਸਤੀ ਮੰਗਣੀ ਕਰਵਾ ਲਈ ਸੀ। ਹੁਣ ਜਦੋਂ ਧੀ ਨੂੰ ਗੁਰਸਿਮਰਨਜੀਤ ਸਿੰਘ ਦੀਆਂ ਆਦਤਾਂ ਬਾਰੇ ਪਤਾ ਲੱਗਾ ਤਾਂ ਧੀ ਨੇ ਵਿਆਹ ਤੋਂ ਇਨਕਾਰ ਕਰ ਦਿੱਤਾ। 21 ਸਤੰਬਰ ਦੀ ਦੁਪਹਿਰ ਨੂੰ ਮੁਲਜ਼ਮ ਤੇ ਉਸ ਦੀ ਮਾਂ ਨੇ ਉਸ ਨੂੰ ਫੋਨ ਕਰ ਕੇ ਕਿਹਾ ਕਿ ਮੁਸਕਾਨਪ੍ਰੀਤ ਕੌਰ ਨੇ ਉਸ ਨਾਲ ਵਿਆਹ ਕਰਨ ਤੋਂ ਇਨਕਾਰ ਕਰ ਦਿੱਤਾ ਹੈ ਅਤੇ ਹੁਣ ਉਨ੍ਹਾਂ ਦੇ ਘਰ ਵਿਚ ਕਲੇਸ਼ ਚੱਲ ਰਿਹਾ ਹੈ। ਇਸ ਦੌਰਾਨ  ਦੋਵੇਂ ਕਿਸੇ ਤਰ੍ਹਾਂ ਉਸ ਦੇ ਘਰ ਪਹੁੰਚ ਗਏ।

 ਇਹ ਵੀ ਪੜ੍ਹੋ- ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਥਾਣੇਦਾਰ ਦੇ ਮੁੰਡੇ ਨੂੰ ਮਾਰੀਆਂ ਗੋਲੀਆਂ

ਪੀੜਤਾ ਨੇ ਦੱਸਿਆ ਕਿ ਇਹ ਸੁਣ ਕੇ ਉਹ ਆਪਣੀ ਕੁੜੀ ਨੂੰ ਲਖੂਵਾਲ ਸਥਿਤ ਆਪਣੇ ਘਰ ਲੈ ਗਿਆ। ਉੱਥੇ ਦੋਵਾਂ ਮਾਂ-ਪੁੱਤ ਨੇ ਉਸ ਨੂੰ ਬੰਧਕ ਬਣਾ ਲਿਆ ਅਤੇ ਵਿਆਹ ਤੋਂ ਇਨਕਾਰ ਕਰਨ ਦਾ ਮਜ਼ਾ ਚਖਾਉਣ ਦੀਆਂ ਧਮਕੀਆਂ ਦੇਣ ਲੱਗੇ। ਮਨਦੀਪ ਕੌਰ ਨੇ ਦੱਸਿਆ ਕਿ ਦੋਵਾਂ ਨੇ ਉਸ ਦੇ ਵਾਲ ਖਿੱਚੇ ਅਤੇ ਕੁੱਟਮਾਰ ਕੀਤੀ। ਜਦੋਂ ਉਨ੍ਹਾਂ ਨੇ ਉਥੇ ਜਾਣ ਦੀ ਕੋਸ਼ਿਸ਼ ਕੀਤੀ ਤਾ ਦੋਸ਼ੀ ਗੁਰਸਿਮਰਨਜੀਤ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਉਨ੍ਹਾਂ ਨੂੰ ਬੁਰੀ ਤਰ੍ਹਾਂ ਜ਼ਖ਼ਮੀ ਕਰ ਦਿੱਤਾ। ਜਿਸ ਤੋਂ ਬਾਅਦ ਮੇਰੀ ਧੀ ਦੀ ਹਸਪਤਾਲ 'ਚ ਮੌਤ ਹੋ ਗਈ।

ਇਹ ਵੀ ਪੜ੍ਹੋ- ਪੰਜਾਬ ਦੇ ਗੁਰੂਘਰ 'ਚ ਵੱਡਾ ਹਾਦਸਾ, ਸਰੋਵਰ 'ਚ ਡੁੱਬਣ ਕਾਰਨ ਪਤੀ-ਪਤਨੀ ਦੀ ਮੌਤ 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News