ਡੀ. ਜੇ. ’ਤੇ ਗਾਣਾ ਚਲਾਉਣ ਨੂੰ ਲੈ ਕੇ ਹੋਈ ਲੜਾਈ, ਫਿਰ ਟਾਈਮ ਪਾ ਕੇ ਭਿੜੀਆਂ ਦੋਵੇਂ ਧਿਰਾਂ, ਹੋਇਆ ਖੂਨੀ ਟਕਰਾਅ

11/29/2022 6:31:00 PM

ਕਪੂਰਥਲਾ (ਚੰਦਰ ਮੜੀਆ) : ਜਿਥੇ ਇਕ ਪਾਸੇ ਪੰਜਾਬ ਦੇ ਮੁੱਖ ਮੰਤਰੀ ਗੈਂਗਸਟਰਾਂ ਨੂੰ ਲੈ ਕੇ ਸੂਬੇ ਵਿਚ ਸਭ ਕੁੱਝ ਠੀਕ ਹੋਣ ਦੀ ਗੱਲ ਆਖ ਰਹੇ ਹਨ। ਉਥੇ ਹੀ ਇਥੋਂ ਕੁੱਝ ਕਿਲੋਮੀਟਰ ਦੂਰੀ ’ਤੇ ਹੀ ਨਸ਼ੇ ਦੇ ਵਪਾਰ ਲਈ ਬਦਨਾਮ ਬੂਟਾ ਪਿੰਡ ਵਿਚ ਦੋ ਧਿਰਾਂ ਆਹਮੋ-ਸਾਹਮਣੇ ਹੋ ਗਈਆਂ। ਜਾਣਕਾਰੀ ਮੁਤਾਬਕ ਸਾਰਾ ਝਗੜਾ ਘਰ ਵਿਚ ਡੀ. ਜੇ. ਲਗਾ ਕੇ ਪਾਰਟੀ ਕਰਨ ਨੂੰ ਲੈ ਕੇ ਹੋਇਆ। ਗੱਲ ਇਥੋਂ ਤੱਕ ਵੱਧ ਗਈ ਕਿ ਦੋਵਾਂ ਧਿਰਾਂ ਨੇ ਇਕ ਦੂਜੇ ਨਾਲ ਨਜਿੱਠਣ ਲਈ ਸਮਾਂ ਬੰਨ੍ਹ ਲਿਆ। ਪੁਲਸ ਸੂਤਰਾਂ ਮੁਤਾਬਕ ਪਿੰਡ ਦੇ ਬਾਹਰ ਗੁਰਦੁਆਰੇ ਕੋਲ ਦੋਵੇਂ ਧਿਰਾਂ ਇਕੱਠੀਆਂ ਹੋਈਆਂ ਅਤੇ ਦੋਵਾਂ ਧਿਰਾਂ ਵਿਚ 50 ਦੇ ਕਰੀਬ ਲੋਕਾਂ ਕੋਲ ਹਥਿਆਰ ਫੜੇ ਹੋਏ ਸਨ ਅਤੇ ਆਪਸ ਵਿਚ ਝਗੜਾ ਕਰ ਰਹੇ ਸਨ। ਸੂਤਰਾਂ ਮੁਤਾਬਕ ਇਸ ਦੌਰਾਨ ਕੁੱਝ ਲੋਕਾਂ ਕੋਲ ਨਾਜਾਇਜ਼ ਅਸਲਾ ਵੀ ਸੀ। 

ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ 30 ਲੱਖ ਖਰਚ ਕੇ ਆਸਟ੍ਰੇਲੀਆ ਭੇਜੀ ਪਤਨੀ ਨੇ ਤੋੜ ਦਿੱਤੇ ਸੁਫ਼ਨੇ, ਸੋਚਿਆ ਨਾ ਸੀ ਕਰੇਗੀ ਇਹ ਕੁੱਝ

ਉਕਤ ਘਟਨਾ ਨੂੰ ਲੈ ਕੇ ਪੂਰੇ ਪਿੰਡ ਵਿਚ ਦਹਿਸ਼ਤ ਦਾ ਮਾਹੌਲ ਹੈ। ਪਿੰਡ ’ਚੋਂ ਮਿਲੀ ਜਾਣਕਾਰੀ ਅਨੁਸਾਰ ਦੋਵੇਂ ਧਿਰਾਂ ਕਥਿਤ ਤੌਰ ’ਤੇ ਚਿੱਟੇ ਦਾ ਕੰਮ ਕਰਦੀਆਂ ਹਨ। ਇਨ੍ਹਾਂ ’ਤੇ ਪਹਿਲਾਂ ਵੀ ਮਾਮਲੇ ਦਰਜ ਹਨ। ਪੁਲਸ ਨੇ ਦੋਵੇਂ ਧਿਰਾਂ ਦੇ ਕੁੱਝ ਲੋਕਾਂ ’ਤੇ ਬਾਏ ਨੇਮ ਮਾਮਲਾ ਦਰਜ ਕੀਤਾ ਹੈ।

ਇਹ ਵੀ ਪੜ੍ਹੋ : ਬਟਾਲਾ ’ਚ ਗੋਲ਼ੀ ਗੈਂਗ ਦੇ ਖ਼ਤਰਨਾਕ ਗੈਂਗਸਟਰ ਗ੍ਰਿਫ਼ਤਾਰ, ਪੁਲਸ ਨੇ ਇੰਝ ਵਿਛਾਇਆ ਜਾਲ

ਫਿਲਹਾਲ ਇਸ ਮਾਮਲੇ ਵਿਚ ਪੁਲਸ ਥਾਣਾ ਕੋਤਵਾਲੀ ਵਿਚ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਦੱਸਿਆ ਗਿਆ ਹੈ ਕਿ ਡੀ. ਜੇ. ’ਤੇ ਗਾਣਾ ਲਗਾਉਣ ਨੂੰ ਲੈ ਕੇ ਤਕਰਾਰ ਹੋਈ ਸੀ, ਜਿਸ ਤੋਂ ਬਾਅਦ ਦੋਵੇਂ ਧਿਰਾਂ ਨੇ ਟਾਈਮ ਪਾ ਲਿਆ ਅਤੇ ਵੱਖ-ਵੱਖ ਹਥਿਆਰਾਂ ਨਾਲ ਦੱਸੀ ਜਗ੍ਹਾ ’ਤੇ ਪਹੁੰਚ ਗਈਆਂ। ਦੋਵਾਂ ਧਿਰਾਂ ਕੋਲ ਕਈ ਮਾਰੂ ਹਥਿਆਰ ਸਨ। ਫਿਲਹਾਲ ਪੁਲਸ ਨੇ ਇਸ ਮਾਮਲੇ ਵਿਚ ਕਈ ਲੋਕਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਅਤੇ ਜਾਂਚ ਕਰਨ ਦੀ ਗੱਲ ਆਖੀ ਜਾ ਰਹੀ ਹੈ। ਪੁਲਸ ਦਾ ਕਹਿਣਾ ਹੈ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਮਲੁਜ਼ਮਾਂ ਨੂੰ ਬਖਸ਼ਿਆ ਨਹੀਂ ਜਾਵੇਗਾ। 

ਇਹ ਵੀ ਪੜ੍ਹੋ : ਬੀ. ਐੱਸ. ਐੱਫ. ਦੇ ਜਵਾਨ ਦੀ ਕਰਤੂਤ, ਅਫਸਰ ਨਾਲ ਬਣਾਓ ਸੰਬੰਧ ਨਹੀਂ ਤਾਂ ਫਸਾਵਾਂਗੇ ਦੇਸ਼ ਧ੍ਰੋਹ ਦੇ ਕੇਸ ’ਚ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

Gurminder Singh

This news is Content Editor Gurminder Singh