ਸ਼੍ਰੋਮਣੀ ਕਮੇਟੀ ਵੱਲੋਂ ਕਲੀਨ ਚਿੱਟ ਤੋਂ ਬਾਅਦ ਹੀ ਚੱਲਣ ਦਿੱਤੀ ਜਾਵੇਗੀ ਫਿਲਮ ‘ਐਮਰਜੈਂਸੀ’

Monday, Sep 09, 2024 - 07:02 AM (IST)

ਜਲੰਧਰ (ਰਾਜੂ ਅਰੋੜਾ) : ਪੰਜਾਬੀਅਤ ਅਤੇ ਕਿਸਾਨ ਵਿਰੋਧੀ ਕੰਗਣਾ ਰਣੌਤ ਦੀ ਫਿਲਮ ‘ਐਮਰਜੈਂਸੀ’ ਨੂੰ ਜਿੰਨੀ ਦੇਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਲੀਨ ਚਿੱਟ ਨਹੀਂ ਦਿੱਤੀ ਜਾਂਦੀ, ਉਦੋਂ ਤਕ ਇਸ ਫਿਲਮ ਨੂੰ ਕਿਸੇ ਵੀ ਸਿਨੇਮਾਘਰ ਵਿਚ ਨਹੀਂ ਚੱਲਣ ਦਿੱਤਾ ਜਾਵੇਗਾ।

ਉਕਤ ਬਿਆਨ ਜਾਰੀ ਕਰਦਿਆਂ ਸਿੰਘ ਸਭਾਵਾਂ ਦੇ ਨੁਮਾਇੰਦਿਆਂ ਜਥੇ. ਜਗਜੀਤ ਸਿੰਘ ਗਾਬਾ, ਗੁਰਬਖਸ਼ ਸਿੰਘ ਜੁਨੇਜਾ, ਗੁਰਕਿਰਪਾਲ ਸਿੰਘ, ਪਰਮਿੰਦਰ ਸਿੰਘ ਦਸਮੇਸ਼ ਨਗਰ, ਗੁਰਮੀਤ ਸਿੰਘ ਬਿੱਟੂ, ਕੁਲਜੀਤ ਸਿੰਘ ਚਾਵਲਾ, ਕੰਵਲਜੀਤ ਸਿੰਘ ਟੋਨੀ, ਗੁਰਿੰਦਰ ਸਿੰਘ ਮਝੈਲ, ਗੁਰਜੀਤ ਸਿੰਘ ਪੋਪਲੀ, ਹਰਜੀਤ ਸਿੰਘ ਬਾਬਾ ਅਤੇ ਗੁਰਜੀਤ ਸਿੰਘ ਟੱਕਰ ਨੇ ਸਿਨੇਮਾਘਰਾਂ ਦੇ ਮਾਲਕਾਂ ਨੂੰ ਇਹ ਫਿਲਮ ਨਾ ਲਾਉਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਉਨ੍ਹਾਂ ਨੂੰ ਸੋਚ-ਸਮਝ ਕੇ ਇਸ ਫਿਲਮ ਨੂੰ ਆਪਣੇ ਅਦਾਰੇ ਵਿਚ ਚਲਾਉਣਾ ਚਾਹੀਦਾ ਹੈ ਕਿਉਂਕਿ ਸਿੱਖਾਂ ਦੀ ਸਰਵਉੱਚ ਸੰਸਥਾ ਸ਼੍ਰੋਮਣੀ ਕਮੇਟੀ ਦੀ ਪ੍ਰਵਾਨਗੀ ਤੋਂ ਬਗੈਰ ਇਸ ਫਿਲਮ ਨੂੰ ਕਿਸੇ ਵੀ ਸਿਨੇਮਾਘਰ ਵਿਚ ਨਹੀਂ ਚੱਲਣ ਦਿੱਤਾ ਜਾਵੇਗਾ ਅਤੇ ਸਿੱਖ ਸੰਸਥਾਵਾਂ ਦੇ ਵਿਰੋਧ ਨਾਲ ਹੋਣ ਵਾਲੇ ਕਿਸੇ ਵੀ ਨੁਕਸਾਨ ਦੇ ਉਹ ਖੁਦ ਜ਼ਿੰਮੇਵਾਰ ਹੋਣਗੇ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOSs:-  https://itune.apple.com/in/app/id53832 3711?mt=8

 


Sandeep Kumar

Content Editor

Related News