ਖਜ਼ਾਨਾ ਮੰਤਰੀ ਦਾ ਫੂਕਿਆ ਪੁਤਲਾ
Saturday, Feb 24, 2018 - 03:25 AM (IST)

ਚੋਹਲਾ ਸਾਹਿਬ, (ਨਈਅਰ, ਰਾਏ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਸੂਬਾ ਕਮੇਟੀ ਦੇ ਫੈਸਲੇ ਤਹਿਤ ਅੱਜ ਸਰਕਲ ਫਤਿਆਬਾਦ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਆਪਣੀਆਂ ਮੰਗਾਂ ਦੇ ਸਬੰਧ ਵਿਚ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦਾ ਪੁਤਲਾ ਫੂਕਦਿਆਂ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ।
ਇਸ ਮੌਕੇ ਯੂਨੀਅਨ ਦੀ ਬਲਾਕ ਪ੍ਰਧਾਨ ਜਤਿੰਦਰ ਕੌਰ ਭੈੱਲ ਨੇ ਕਿਹਾ ਕਿ ਖਜ਼ਾਨਾ ਮੰਤਰੀ ਨੇ ਸਾਡੀਆਂ ਮੰਗਾਂ ਤਾਂ ਕੀ ਮੰਨਣੀਆਂ ਸਨ, ਉਲਟਾ ਗੱਲਬਾਤ ਕਰਨ ਲਈ ਵੀ ਤਿਆਰ ਨਹੀਂ, ਜਿਸ ਕਾਰਨ ਜਥੇਬੰਦੀ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਸਰਕਲ ਪ੍ਰਧਾਨ ਦਵਿੰਦਰ ਕੌਰ ਛਾਪੜੀ ਸਾਹਿਬ ਨੇ ਚਿਤਾਵਨੀ ਭਰੇ ਲਹਿਜ਼ੇ ਨਾਲ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਜਲਦੀ ਨਾ ਮੰਨੀਆਂ ਗਈਆਂ ਤਾਂ ਸੂਬਾ ਕਮੇਟੀ ਦੇ ਫੈਸਲੇ ਅਨੁਸਾਰ ਸਮੁੱਚੇ ਸੂਬੇ 'ਚ ਵੱਡੇ ਪੱਧਰ 'ਤੇ ਧਰਨੇ, ਮੁਜ਼ਾਹਰੇ ਕਰ ਕੇ ਸਰਕਾਰ ਦੀ ਪੋਲ ਖੋਲ੍ਹੀ ਜਾਵੇਗੀ। ਇਸ ਮੌਕੇ ਹਰਮੀਤ ਕੌਰ, ਰੇਨੂੰ ਬਾਲਾ, ਕੁਲਵੰਤ ਕੌਰ, ਸੁਨੀਤਾ ਰਾਣੀ, ਜਸਬੀਰ ਕੌਰ, ਲਖਵਿੰਦਰ ਕੌਰ, ਹਰਮਨਦੀਪ ਕੌਰ, ਵੀਨਾ ਕੁਮਾਰੀ, ਕੁਲਬੀਰ ਕੌਰ, ਗੁਰਮੀਤ ਕੌਰ, ਸੁਰਿੰਦਰ ਕੌਰ, ਜਸਵੰਤ ਕੌਰ, ਬਲਜਿੰਦਰ ਕੌਰ, ਗੁਰਸ਼ਰਨ ਕੌਰ, ਸਿਮਰਜੀਤ ਕੌਰ ਤੇ ਗੁਰਨਾਮ ਕੌਰ ਆਦਿ ਆਗੂ ਹਾਜ਼ਰ ਸਨ।