ਪਹਿਲੇ ਦਿਨ 562 ਸ਼ਰਧਾਲੂਆਂ ਨੇ ਕਰਤਾਰਪੁਰ ਸਥਿਤ ਦਰਬਾਰ ਸਾਹਿਬ ''ਚ ਟੇਕਿਆ ਮੱਥਾ
Sunday, Nov 10, 2019 - 01:57 AM (IST)

ਨਾਰੋਵਾਲ/ਨਵੀਂ ਦਿੱਲੀ - ਪਾਕਿਸਤਾਨ 'ਚ ਕਰਤਾਰਪੁਰ ਸਥਿਤ ਗੁਰਦੁਆਰਾ ਦਰਬਾਰ ਸਾਹਿਬ 'ਚ ਪਹਿਲੇ ਦਿਨ ਭਾਰਤ ਤੋਂ ਆਏ 562 ਸ਼ਰਧਾਲੂਆਂ ਨੇ ਮੱਥਾ ਟੇਕਿਆ। ਅਧਿਕਾਰੀਆਂ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਕਰਤਾਰਪੁਰ ਗਲਿਆਰਾ ਭਾਰਤ 'ਚ ਪੰਜਾਬ ਦੇ ਗੁਰਦਾਸਪੁਰ ਜ਼ਿਲੇ ਸਥਿਤ ਡੇਰਾ ਬਾਬਾ ਨਾਨਕ ਗੁਰਦੁਆਰੇ ਨੂੰ ਪਾਕਿਸਾਤਨ ਦੇ ਕਰਤਾਰਪੁਰ ਸਥਿਤ ਦਰਬਾਰ ਸਾਹਿਬ ਗੁਰਦੁਆਰੇ ਨਾਲ ਜੋੜਦਾ ਹੈ। 4 ਕਿਲੋਮੀਟਰ ਲੰਬੇ ਇਸ ਗਲਿਆਰੇ ਦਾ ਉਦਘਾਟਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕੀਤਾ ਗਿਆ।
ਗ੍ਰਹਿ ਮੰਤਰਾਲੇ ਦੇ ਅਧਿਕਾਰੀਆਂ ਨੇ ਆਖਿਆ ਕਿ ਗੁਰਦੁਆਰਾ ਦਰਬਾਰ ਸਾਹਿਬ 'ਚ ਪਹਿਲੇ ਦਿਨ ਜਾਣ ਵਾਲੇ ਜੱਥੇ 'ਚ ਕੁਲ 562 ਸ਼ਰਧਾਲੂ ਸ਼ਾਮਲ ਸਨ। ਭਾਰਤ ਅਤੇ ਪਾਕਿਸਤਾਨ ਵਿਚਾਲੇ ਹੋਏ ਸਮਝੌਤੇ ਮੁਤਾਬਕ ਸਾਰੇ ਸ਼ਰਧਾਲੂ ਪਾਕਿਸਤਾਨ ਦੇ ਨਾਰੋਵਾਲ ਜ਼ਿਲੇ 'ਚ ਸਥਿਤ ਗੁਰਦੁਆਰੇ 'ਚ ਮੱਥਾ ਟੇਕਣ ਤੋਂ ਬਾਅਦ ਭਾਰਤ ਵਾਪਸ ਆ ਗਏ।