ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਜਾਇਆ ਗਿਆ ਨਗਰ ਕੀਰਤਨ (ਵੀਡੀਓ)

08/22/2017 1:05:16 PM


ਸ੍ਰੀ ਮੁਕਤਸਰ ਸਾਹਿਬ, ਅੰਮ੍ਰਿਤਸਰ(ਸੁਮੀਤ ਖੰਨਾ)— ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ ਸਿੱਖ ਸੰਗਤਾਂ ਵੱਲੋਂ ਬੜੀ ਸ਼ਰਧਾ, ਉਤਸ਼ਾਹ ਅਤੇ ਸਦਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਹ ਤਸਵੀਰਾਂ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਸ੍ਰੀ ਮੁਕਤਸਰ ਸਾਹਿਬ ਦੀਆਂ ਹਨ ਜਿਥੇ ਅਮ੍ਰਿਤ ਵੇਲੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਹਿਨੁਮਾਈ ਹੇਠ ਨਗਰ ਕੀਰਤਨ ਸਜਾਇਆ ਗਿਆ। ਢੋਲ ਅਤੇ ਨਗਾੜਿਆਂ ਦੀ ਗੁੰਜ ਅਤੇ ਰਵਾਈਤੀ ਸਾਜਾ ਨਾਲ ਆਰੰਭ ਹੋਏ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਵੱਲੋਂ ਕੀਤੀ ਗਈ। ਇਸ ਸਮਾਗਮ 'ਚ ਭਾਗ ਲੈਣ ਲਈ ਇਲਾਕੇ ਭਰ ਦੀਆਂ ਸੰਗਤਾਂ ਸਵੇਰੇ ਤੋਂ ਹੀ ਗੁਰਦੁਆਰਾ ਸਾਹਿਬ 'ਚ ਹਾਜ਼ਰ ਹੋਣੀ ਸ਼ੁਰੂ ਹੋ ਗਈ ਸਨ। ਨਗਰ ਕੀਰਤਨ ਰਾਹੀ ਸਾਰੀ ਸਾਧ ਸੰਗਤ ਨੂੰ ਗੁਰਬਾਣੀ ਕੀਰਤਨ ਰਾਹੀ ਨਿਹਾਲ ਕੀਤਾ ਗਿਆ। 
ਜੇਕਰ ਗੱਲ ਅੰਮ੍ਰਿਤਸਰ ਗੁਰਦੁਆਰੇ ਦੀ ਕਰੀਏ ਤਾਂ ਰਾਮਸਰ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਨੂੰ ਸੋਨੇ ਦੀ ਪਾਲਕੀ 'ਚ ਸੁਸ਼ੋਬਿਤ ਕਰਕੇ ਸੱਚ ਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪ੍ਰਕਾਸ਼ ਕੀਤਾ ਗਿਆ। ਵੱਡੀ ਗਿਣਤੀ 'ਚ ਸਿੱਖ ਸੰਗਤਾਂ ਨੇ ਹਾਜ਼ਰ ਹੋ ਕੇ ਆਪਣੀ ਜਨਮ ਸੁਹੇਲਾ ਕੀਤਾ। ਇਸ ਮੌਕੇ ਦੌਰਾਨ ਗੁਰਦੁਆਰਾ ਸ੍ਰੀ ਟੂਟੀ ਗੰਡੀ ਸਾਹਿਬ ਨੂੰ ਰੰਗ ਬਿਰੰਗੀਆਂ ਲਾਈਟਾਂ ਨਾਲ ਸਜਾਇਆ ਹੋਇਆ ਸੀ। ਜਦਕਿ ਸ੍ਰੀ ਹਰਿਮੰਦਰ ਸਾਹਿਬ ਵਿਖੇ ਰਾਤ ਸਮੇਂ ਮਨਮੋਹਰ ਆਤਿਸ਼ਬਾਜ਼ੀ ਕੀਤੀ ਜਾਵੇਗੀ।