ਕਾਂਗਰਸੀ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ, ਚੋਣ ਮੈਦਾਨ ''ਚ ਉਤਾਰੇ ਇਹ ਨਵੇਂ ਚਿਹਰੇ

Saturday, Jan 15, 2022 - 06:34 PM (IST)

ਕਾਂਗਰਸੀ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ, ਚੋਣ ਮੈਦਾਨ ''ਚ ਉਤਾਰੇ ਇਹ ਨਵੇਂ ਚਿਹਰੇ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਨੇ ਅੱਜ (ਸ਼ਨੀਵਾਰ) ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਕੇਂਦਰੀ ਚੋਣ ਕਮੇਟੀ ਵੱਲੋਂ 86 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ, ਜਿਨ੍ਹਾਂ 'ਚ ਕਈ ਨਵੇਂ ਚਿਹਰਿਆਂ ਨੂੰ ਵੀ ਚੋਣ ਅਖਾੜੇ 'ਚ ਉਤਾਰਿਆ ਗਿਆ ਹੈ। 

ਇਹ ਵੀ ਪੜ੍ਹੋ : ਕਾਂਗਰਸ ਵਲੋਂ ਚੋਣਾਂ ਲਈ ਪਹਿਲੀ ਸੂਚੀ ਜਾਰੀ, ਚਰਨਜੀਤ ਚੰਨੀ, ਨਵਜੋਤ ਸਿੱਧੂ ਸਣੇ ਕਈ ਦਿੱਗਜ ਆਗੂਆਂ ਦਾ ਐਲਾਨ

ਨਵੇਂ ਚਿਹਰਿਆਂ ਵਿੱਚ ਚਰਚਿਤ ਹਲਕਿਆਂ ਦੀ ਗੱਲ ਕਰੀਏ ਤਾਂ ਮਾਨਸਾ ਤੋਂ ਸਿੱਧੂ ਮੂਸੇਵਾਲਾ ਤੇ ਮੋਗਾ ਤੋਂ ਕੁਝ ਦਿਨ ਪਹਿਲਾਂ ਕਾਂਗਰਸ 'ਚ ਸ਼ਾਮਲ ਹੋਈ ਅਦਾਕਾਰ ਸੋਨੂੰ ਸੂਦ ਦੀ ਭੈਣ ਮਾਲਵਿਕਾ ਸੂਦ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਦੱਸਣਯੋਗ ਹੈ ਕਿ ਮਾਨਸਾ ਤੋਂ ਕਾਂਗਰਸ ਦੇ ਨੌਜਵਾਨ ਆਗੂ ਚੁਸ਼ਪਿੰਦਰ ਸਿੰਘ ਚਾਹਲ ਅਤੇ ਕਾਂਗਰਸ 'ਚ ਸ਼ਾਮਲ ਹੋਏ 'ਆਪ' ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਟਿਕਟ ਦੀ ਦਾਅਵੇਦਾਰੀ ਜਤਾ ਰਹੇ ਸਨ। ਇਸੇ ਤਰ੍ਹਾਂ ਮੋਗਾ ਤੋਂ ਕਾਂਗਰਸ ਵਿਧਾਇਕ ਹਰਜੋਤ ਕਮਲ ਟਿਕਟ ਲਈ ਜੱਦੋ-ਜਹਿਦ ਕਰ ਰਹੇ ਸਨ ਪਰ ਉਨ੍ਹਾਂ ਨੂੰ ਵੀ ਟਿਕਟ ਨਹੀਂ ਮਿਲੀ, ਜਿਸ ਕਾਰਨ ਹਰਜੋਤ ਕਮਲ ਅੱਜ ਕਾਂਗਰਸ ਨੂੰ ਅਲਵਿਦਾ ਆਖ ਭਾਜਪਾ 'ਚ ਸ਼ਾਮਲ ਹੋ ਗਏ। 

ਇਹ ਵੀ ਪੜ੍ਹੋ : ਵਿਧਾਨ ਸਭਾ ਚੋਣਾਂ : ਅਕਾਲੀ ਦਲ ਦੇ ਬਿਕਰਮ ਮਜੀਠੀਆ ਨਾਲ ਭਿੜੇਗਾ ਕਾਂਗਰਸ ਦਾ ‘ਜੱਗਾ‘, ਹੋਵੇਗਾ ਫਸਵਾਂ ਮੁਕਾਬਲਾ

ਇਸ ਤੋਂ ਇਲਾਵਾ ਜਿਨ੍ਹਾਂ ਨਵੇਂ ਚਿਹਰਿਆਂ ਨੂੰ ਮੌਕਾ ਦਿੱਤਾ ਗਿਆ ਹੈ, ਉਨ੍ਹਾਂ 'ਚ ਸੁਜਾਨਪੁਰ ਤੋਂ ਨਰੇਸ਼ ਪੁਰੀ ਨੂੰ ਟਿਕਟ ਮਿਲੀ ਹੈ, ਇਥੋਂ 2017 ਵਿਧਾਨ ਸਭਾ ਚੋਣਾਂ 'ਚ ਕਾਂਗਰਸ ਦੇ ਉਮੀਦਵਾਰ ਅਮਿਤ ਸਿੰਘ ਭਾਜਪਾ ਦੇ ਦਿਨੇਸ਼ ਸਿੰਘ ਤੋਂ ਹਾਰ ਗਏ ਸਨ। ਕਾਦੀਆਂ ਹਲਕੇ ਤੋਂ ਮੌਜੂਦਾ ਵਿਧਾਇਕ ਫਤਿਹਜੰਗ ਸਿੰਘ ਬਾਜਵਾ ਦੇ ਭਾਜਪਾ 'ਚ ਸ਼ਾਮਲ ਹੋਣ ਮਗਰੋਂ ਕਾਂਗਰਸ ਨੇ ਉਨ੍ਹਾਂ ਦੇ ਵੱਡੇ ਭਰਾ ਪ੍ਰਤਾਪ ਸਿੰਘ ਬਾਜਵਾ ਨੂੰ ਚੋਣ ਮੈਦਾਨ 'ਚ ਉਤਾਰਿਆ ਹੈ। ਸ੍ਰੀ ਹਰਗੋਬਿੰਦਪੁਰ ਤੋਂ ਬਲਵਿੰਦਰ ਸਿੰਘ ਜੋ ਭਾਜਪਾ 'ਚ ਸ਼ਾਮਲ ਹੋਣ ਮਗਰੋਂ ਮੁੜ ਕਾਂਗਰਸ ਵਿੱਚ ਪਰਤ ਆਏ ਹਨ ਪਰ ਉਨ੍ਹਾਂ ਦੀ ਜਗ੍ਹਾ ਮਨਦੀਪ ਸਿੰਘ ਰੰਗੜ ਨੰਗਲ ਨੂੰ ਮੌਕਾ ਦਿੱਤਾ ਗਿਆ ਹੈ।

ਪੜ੍ਹੋ ਇਹ ਵੀ ਖ਼ਬਰ : ਵੱਡੀ ਵਾਰਦਾਤ: 2 ਮਹੀਨੇ ਪਹਿਲਾਂ ਵਿਆਹੀ ਕੁੜੀ ਦਾ ਸਹੁਰੇ ਪਰਿਵਾਰ ਵਲੋਂ ਕਤਲ, ਵਜ੍ਹਾ ਜਾਣ ਹੋ ਜਾਵੋਗੇ ਹੈਰਾਨ

ਇਨ੍ਹਾਂ ਉਮੀਦਵਾਰਾਂ ਤੋਂ ਇਲਾਵਾ ਮਜੀਠਾ ਤੋਂ ਜਗਵਿੰਦਰਪਾਲ ਸਿੰਘ, ਫਗਵਾੜਾ ਤੋਂ ਬਲਵਿੰਦਰ ਸਿੰਘ ਧਾਲੀਵਾਲ, ਆਦਮਪੁਰ ਤੋਂ ਸੁਖਵਿੰਦਰ ਸਿੰਘ ਕੋਟਲੀ, ਮੁਕੇਰੀਆਂ ਤੋਂ ਇੰਦੂ ਬਾਲਾ, ਗੜ੍ਹਸ਼ੰਕਰ ਤੋਂ ਅਮਰਪ੍ਰੀਤ ਲਾਲੀ, ਦਾਖਾ ਤੋਂ ਕੈਪਟਨ ਸੰਦੀਪ ਸਿੰਘ ਸੰਧੂ, ਨਿਹਾਲ ਸਿੰਘ ਵਾਲਾ ਤੋਂ ਭੁਪਿੰਦਰ ਸਾਹੋਕੇ, ਅਬੋਹਰ ਤੋਂ ਸੰਦੀਪ ਜਾਖੜ, ਬੱਲੂਆਣਾ ਤੋਂ ਰਾਜਿੰਦਰ ਕੌਰ, ਲੰਬੀ ਤੋਂ ਜਗਪਾਲ ਸਿੰਘ ਅਬੁਲਖੁਰਾਣਾ, ਮਲੋਟ ਤੋਂ ਰੁਪਿੰਦਰ ਰੂਬੀ, ਮੌੜ ਤੋਂ ਡਾ. ਮਨੋਜ ਬਾਲਾ ਬਾਂਸਲ, ਬੁਢਲਾਡਾ ਤੋਂ ਰਣਵੀਰ ਕੌਰ ਤੇ ਪਟਿਆਲਾ ਰੂਰਲ ਤੋਂ ਮੋਹਿਤ ਮਹਿੰਦਰਾ ਨੂੰ ਵੀ ਕਾਂਗਰਸ ਨੇ ਚੋਣ ਮੈਦਾਨ 'ਚ ਉਤਾਰਿਆ ਹੈ। 

ਇਹ ਵੀ ਪੜ੍ਹੋ : ਇਕ ਮਹੀਨਾ ਪਹਿਲਾਂ ਹੋਇਆ ਸੀ ਵਿਆਹ, ਹਾਦਸੇ ’ਚ ਪਤੀ ਦੀ ਮੌਤ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Harnek Seechewal

Content Editor

Related News