ਕਾਂਗਰਸ ਉਮੀਦਵਾਰਾਂ ਦੀ ਵਾਇਰਲ ਹੋ ਰਹੀ ਪਹਿਲੀ ਸੂਚੀ ਨੇ ਭੰਬਲਭੂਸੇ 'ਚ ਪਾਏ ਲੋਕ, ਜਾਣੋ ਕੀ ਹੈ ਸੱਚਾਈ

01/14/2022 7:46:04 PM

ਚੰਡੀਗੜ੍ਹ— ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸੀ ਪਾਰਟੀਆਂ ਆਪਣੇ-ਆਪਣੇ ਉਮੀਦਵਾਰਾਂ ਦੀਆਂ ਸੂਚੀਆਂ ਜਾਰੀ ਕਰ ਰਹੀਆਂ ਹਨ। ਇਸ ਦੌਰਾਨ ਕਾਂਗਰਸ ਵੱਲੋਂ ਆਪਣੇ ਉਮੀਦਵਾਰਾਂ ਦੀ ਪਹਿਲੀ ਲਿਸਟ ਜਲਦੀ ਹੀ ਜਾਰੀ ਕਰਨ ਦਾ ਐਲਾਨ ਕੀਤਾ ਹੋਇਆ ਹੈ। ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦੀ ਇਕ ਅਜਿਹੀ ਹੀ ਪਹਿਲੀ ਲਿਸਟ ਸਾਹਮਣੇ ਆ ਰਹੀ ਹੈ, ਜਿਸ ’ਤੇ 2022 ਦੀ ਫਰਸਟ ਲਿਸਟ ਆਫ਼ ਕੈਂਡੀਡੇਟਸ ਇਲੈਕਸ਼ਨ 2020 ਲਿਖਿਆ ਹੋਇਆ ਹੈ। ਇਹ ਲਿਸਟ ਪੂਰੀ ਤਰ੍ਹਾਂ ਫੇਕ ਲੱਗ ਰਹੀ ਹੈ। ਕਾਂਗਰਸ ਦੀ ਇਹ ਲਿਸਟ ਸੋਸ਼ਲ ਮੀਡੀਆ ’ਤੇ ਖ਼ੂਬ ਵਾਇਰਲ ਵੀ ਹੋ ਰਹੀ ਹੈ।

ਇਹ ਵੀ ਪੜ੍ਹੋ:  ਪੰਜਾਬ ’ਚ ਯੈਲੋ ਅਲਰਟ, ਜਾਣੋ ਅਗਲੇ 48 ਘੰਟਿਆਂ ਤੱਕ ਪੰਜਾਬ ਦੇ ਮੌਸਮ ਦਾ ਹਾਲ 

PunjabKesari

ਇਥੇ ਦੱਸਣਯੋਗ ਹੈ ਕਿ 14 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਸਿਆਸੀ ਪਾਰਟੀਆਂ ਨੇ ਕਮਰ ਪੂਰੀ ਤਰ੍ਹਾਂ ਕੱਸ ਲਈ ਹੈ। ਸਿਆਸੀ ਪਾਰਟੀਆਂ ਵੱਲੋਂ ਜਿੱਥੇ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਰਿਹਾ ਹੈ, ਉਥੇ ਹੀ ਵੋਟਰਾਂ ਨੂੰ ਲੁਭਾਉਣ ਲਈ ਵੱਡੇ-ਵੱਡੇ ਵਾਅਦੇ ਵੀ ਕੀਤੇ ਜਾ ਰਹੇ ਹਨ। ਉਮੀਵਾਰਾਂ ਦੀ ਲਿਸਟ ਜਾਰੀ ਕਰਨ ’ਚ ਸਭ ਤੋਂ ਮੋਹਰੀ ਸ਼੍ਰੋਮਣੀ ਅਕਾਲੀ ਦਲ ਦੀ ਪਾਰਟੀ ਰਹੀ ਹੈ, ਜਿਸ ਨੇ ਚੋਣਾਂ ਲਈ ਸਭ ਤੋਂ ਪਹਿਲਾਂ ਆਪਣੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ। ਇਸ ਦੇ ਇਲਾਵਾ ਆਮ ਆਦਮੀ ਪਾਰਟੀ ਵੱਲੋਂ 100 ਤੋਂ ਵਧੇਰੇ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਿਆ ਹੈ। ਕਾਂਗਰਸ ਦੀ ਪਾਰਟੀ ਵੱਲੋਂ ਅਜੇ ਤੱਕ ਕਿਸੇ ਵੀ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਗਿਆ ਹੈ। ਇਹ ਫੇਕ ਲਿਸਟ ਹੈ, ਜੋ ਕਿ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਹੀ ਹੈ। 

ਇਹ ਵੀ ਪੜ੍ਹੋ: ਪੰਜਾਬ ਦੀ ਸਿਆਸਤ ’ਚ 30 ਸਾਲਾ ’ਚ ਇਨ੍ਹਾਂ ਨਵੇਂ ਚਿਹਰਿਆਂ ਨੂੰ ਅਚਾਨਕ ਮਿਲੀ ਮੁੱਖ ਮੰਤਰੀ ਦੀ ਕੁਰਸੀ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News