ਜੀ-20 ਸੰਮੇਲਨ ਨੂੰ ਲੈ ਕੇ ਸਬ-ਕੈਬਨਿਟ ਕਮੇਟੀ ਦੀ ਪਹਿਲੀ ਮੀਟਿੰਗ ਅੱਜ

Monday, Nov 07, 2022 - 11:01 AM (IST)

ਚੰਡੀਗੜ੍ਹ/ਜਲੰਧਰ (ਸ਼ਰਮਾ, ਧਵਨ) : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਅੰਮ੍ਰਿਤਸਰ ਵਿਖੇ ਹੋਣ ਵਾਲੇ ਜੀ-20 ਸਿਖਰ ਸੰਮੇਲਨ ਨੂੰ ਸਫ਼ਲ ਬਣਾਉਣ ਦੇ ਮਕਸਦ ਨਾਲ ਸੰਮੇਲਨ ਦੀਆਂ ਤਿਆਰੀਆਂ ਦੀ ਨਿਗਰਾਨੀ ਲਈ ਸੂਬਾ ਸਰਕਾਰ ਵਲੋਂ ਗਠਿਤ ਕੀਤੀ ਗਈ ਸਬ-ਕੈਬਨਿਟ ਕਮੇਟੀ ਦੀ ਪਹਿਲੀ ਮੀਟਿੰਗ ਅੱਜ 7 ਨਵੰਬਰ 2022 ਨੂੰ ਚੰਡੀਗੜ੍ਹ ਵਿਖੇ ਰੱਖੀ ਗਈ ਹੈ। ਪੰਜਾਬ ਸਰਕਾਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਸੂਬਾ ਸਰਕਾਰ ਵਲੋਂ ਜੀ-20 ਸੰਮੇਲਨ ਦੀ ਮਹੱਤਤਾ ਨੂੰ ਵੇਖਦਿਆਂ ਸਬ-ਕੈਬਨਿਟ ਕਮੇਟੀ ਦਾ ਗਠਨ ਕੀਤਾ ਗਿਆ ਹੈ ਤਾਂ ਜੋ ਇਸ ਮੌਕੇ ਪੰਜਾਬ ਸੂਬੇ ਨੂੰ ਦੁਨੀਆ ਭਰ ਦੇ ਨਕਸ਼ੇ ’ਤੇ ਸੈਰ-ਸਪਾਟੇ ਦੇ ਕੇਂਦਰ ਵਜੋਂ ਪੇਸ਼ ਕੀਤਾ ਜਾ ਸਕੇ।

ਇਹ ਵੀ ਪੜ੍ਹੋ :  1000 ਰੁਪਏ ਦੀ ਉਡੀਕ 'ਚ ਬੈਠੀਆਂ ਔਰਤਾਂ ਨੂੰ ਪੰਜਾਬ ਸਰਕਾਰ ਦੇਣ ਜਾ ਰਹੀ ਵੱਡੀ ਖ਼ੁਸ਼ਖ਼ਬਰੀ, ਖਰੜਾ ਤਿਆਰ

ਬੁਲਾਰੇ ਨੇ ਦੱਸਿਆ ਕਿ ਇਸੇ ਮਕਸਦ ਨਾਲ ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਦੀ ਪ੍ਰਧਾਨਗੀ ਹੇਠ ਇਕ ਸਬ-ਕੈਬਨਿਟ ਕਮੇਟੀ ਦਾ ਗਠਨ ਕੀਤਾ ਗਿਆ ਹੈ, ਜਿਸ ਵਿਚ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਸ਼ਾਮਲ ਹਨ।

ਇਹ ਵੀ ਪੜ੍ਹੋ :  ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਕੱਟੜਪੰਥੀਆਂ ਨਾਲ ਨਜਿੱਠਣ ਲਈ ਸਰਕਾਰ ਕੋਲੋਂ ਮੰਗੇ ਹਥਿਆਰ

ਬੁਲਾਰੇ ਨੇ ਅੱਗੇ ਦੱਸਿਆ ਕਿ ਇਹ ਪੰਜਾਬ ਲਈ ਬੜੇ ਮਾਣ ਵਾਲੀ ਗੱਲ ਹੈ ਕਿ ਇਹ ਜੀ-20 ਸੰਮੇਲਨ ਅੰਮ੍ਰਿਤਸਰ ਵਿਖੇ ਹੋਵੇਗਾ, ਜਿਸ ਵਿਚ ਵਿਸ਼ਵ ਭਰ ਦੇ ਪ੍ਰਮੁੱਖ ਦੇਸ਼ਾਂ ਦੇ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਸ਼ਾਮਲ ਹੋਣਗੇ, ਸਿੱਖਿਆ, ਕਿਰਤ ਅਤੇ ਹੋਰ ਅਹਿਮ ਮੁੱਦਿਆਂ ’ਤੇ ਚਰਚਾ ਕਰਨਗੇ। ਇਸਦਾ ਪੰਜਾਬ ਦੇ ਲੋਕਾਂ ਨੂੰ ਲਾਭ ਹੋਵੇਗਾ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਜੀ-20 ਸਿਖਰ ਸੰਮੇਲਨ ਦੀ ਤਿਆਰੀ ਲਈ ਅੰਮ੍ਰਿਤਸਰ ਦਾ ਸੁੰਦਰੀਕਰਨ ਕਰਨ ਲਈ ਵਿਕਾਸ ਕਾਰਜ ਕੀਤੇ ਜਾਣਗੇ, ਜੋ ਕਿ ਅੱਵਲ ਦਰਜੇ ਦੇ ਹੋਣਗੇ।

ਇਹ ਵੀ ਪੜ੍ਹੋ : ਮੰਤਰੀ ਕੁਲਦੀਪ ਧਾਲੀਵਾਲ ਨੇ ਐੱਨ.ਆਰ.ਆਈਜ਼ ਦੀ ਸਹੂਲਤ ਲਈ ਕੀਤਾ ਅਹਿਮ ਐਲਾਨ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੇ ਰਾਏ


Harnek Seechewal

Content Editor

Related News