ਖਾਲਸਾ ਪੰਥ ਦੀ ਚੜ੍ਹਦੀ ਕਲਾ ਦਾ ਪ੍ਰਤੀਕ ਕੌਮੀ ਤਿਉਹਾਰ ਹੋਲਾ-ਮਹੱਲਾ ਦੇ ਪਹਿਲੇ ਪੜ੍ਹਾਅ ਦੀ ਹੋਈ ਸ਼ੁਰੂਆਤ

Monday, Mar 10, 2025 - 11:40 AM (IST)

ਖਾਲਸਾ ਪੰਥ ਦੀ ਚੜ੍ਹਦੀ ਕਲਾ ਦਾ ਪ੍ਰਤੀਕ ਕੌਮੀ ਤਿਉਹਾਰ ਹੋਲਾ-ਮਹੱਲਾ ਦੇ ਪਹਿਲੇ ਪੜ੍ਹਾਅ ਦੀ ਹੋਈ ਸ਼ੁਰੂਆਤ

ਸ੍ਰੀ ਕੀਰਤਪੁਰ ਸਾਹਿਬ (ਬਾਲੀ, ਚੋਵੇਸ਼ ਲਟਾਵਾ)-ਖ਼ਾਲਸਾ ਪੰਥ ਦੀ ਚੜ੍ਹਦੀ ਕਲਾ ਦਾ ਪ੍ਰਤੀਕ 6 ਰੋਜ਼ਾ ਕੌਮੀ ਤਿਉਹਾਰ ਹੋਲੇ-ਮਹੱਲੇ ਦਾ ਪਹਿਲਾ ਪੜਾਅ ਇਤਿਹਾਸਕ ਧਰਤੀ ਸ੍ਰੀ ਕੀਰਤਪੁਰ ਸਾਹਿਬ ਦੇ ਗੁਰਦੁਆਰਾ ਪਤਾਲਪੁਰੀ ਸਾਹਿਬ ਤੋਂ ਸ੍ਰੀ ਅਖੰਡ ਪਾਠ ਸਾਹਿਬ ਦੀ ਅਰੰਭਤਾ ਦੇ ਨਾਲ ਅੱਜ ਤੋਂ ਸ਼ੁਰੂ ਹੋ ਗਿਆ ਹੈ।  ਹੋਲੇ-ਮਹੱਲੇ ਦੀ ਆਰੰਭਤਾ ਪੁਰਾਤਨ ਰਿਵਾਇਤ ਅਨੁਸਾਰ ਕਿਲ੍ਹਾ ਅਨੰਦਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਤੋਂ ਪੰਜ ਪੁਰਾਤਨ ਨਗਾਰੇ ਅਤੇ ਨਰਸਿੰਘੇ ਵਜਾਉਣ ਤੋਂ ਬਾਅਦ ਕੀਤੀ ਜਾਂਦੀ ਹੈ, ਜਿਸ ਦੀ ਆਰੰਭਤਾ ਅੱਜ ਕਿਲ੍ਹਾ ਅਨੰਦਗੜ ਸਾਹਿਬ ਤੋਂ ਧਾਰਮਿਕ ਦੀਵਾਨ ਸਜਾਉਣ ਤੋਂ ਉਪਰੰਤ ਹੈੱਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵੱਲੋਂ ਅਰਦਾਸ ਕਰਨ ਤੋਂ ਬਾਅਦ ਪੰਜ ਨਗਾਰੇ ਦੀ ਚੋਟ 'ਤੇ ਕੀਤੀ ਗਈ। ਜਿਸ ਤੋਂ ਬਾਅਦ ਅਗਲੀ ਸਵੇਰ ਨੂੰ ਹੋਲੇ-ਮਹੱਲੇ ਦਾ ਪਹਿਲਾ ਪੜ੍ਹਾਅ ਸ੍ਰੀ ਕੀਰਤਪੁਰ ਸਾਹਿਬ ਵਿਖੇ ਆਰੰਭ ਕੀਤਾ ਗਿਆ।  

PunjabKesari

ਇਹ ਵੀ ਪੜ੍ਹੋ : ਪੰਜਾਬ 'ਚ ਮੌਸਮ ਬਾਰੇ ਵੱਡੀ ਅਪਡੇਟ, ਫਿਰ ਬਦਲੇਗਾ ਮੌਸਮ, ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ

ਉਨ੍ਹਾਂ ਦੱਸਿਆ ਕਿ ਇਸ ਸਾਲ 10 ਮਾਰਚ ਤੋਂ 12 ਮਾਰਚ ਤੱਕ ਸ੍ਰੀ ਕੀਰਤਪੁਰ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਆਰੰਭ ਹੋਣਗੇ ਅਤੇ 13 ਮਾਰਚ ਤੋਂ 15 ਮਾਰਚ ਤੱਕ ਸ਼੍ਰੀ ਆਨੰਦਪੁਰ ਸਾਹਿਬ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਅਖੰਡ ਪਾਠ ਆਰੰਭ ਕੀਤੇ ਜਾਣਗੇ, ਜਿਸ ਤੋਂ ਬਾਅਦ 15 ਮਾਰਚ ਨੂੰ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਪੰਜ ਨਿਸ਼ਾਨਚੀ ਸਿੰਘ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਮਹੱਲਾ ਕੱਢਿਆ ਜਾਵੇਗਾ, ਜੋ ਸ੍ਰੀ ਅਨੰਦਪੁਰ ਸਾਹਿਬ ਦੇ ਚਰਨ ਗੰਗਾ ਸਟੇਡੀਅਮ ਵਿਖੇ ਗੁਰੂ ਦੀਆਂ ਲਾਡਲੀਆਂ ਫੌਜਾਂ ਨਹੰਗ ਸਿੰਘ ਆਪਣੇ ਜੰਗ ਜੋ ਕਰਤੱਬ ਵਿਖਾਉਂਦੀਆਂ ਹਨ। 

PunjabKesari

ਇਸ ਮੌਕੇ ਹੈੱਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਤੋਂ ਇਲਾਵਾ ਮੈਨੇਜਰ ਮਲਕੀਤ ਸਿੰਘ ਵਧੀਕ ਮੈਨੇਜਰ ਹਰਦੇਵ ਸਿੰਘ ਬਾਬਾ ਜਰਨੈਲ ਸਿੰਘ ਬਾਬਾ ਸਤਨਾਮ ਸਿੰਘ ਸ੍ਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਦਲਜੀਤ ਸਿੰਘ ਭਿੰਡਰ ਮੇਲਾ ਅਫ਼ਸਰ ਜਸਪ੍ਰੀਤ ਸਿੰਘ ਸ੍ਰੀ ਅਨੰਦਪੁਰ ਸਾਹਿਬ ਦਵਿੰਦਰ ਸਿੰਘ ਤਰਲੋਚਨ ਸਿੰਘ ਬੇਅੰਤ ਸਿੰਘ ਚਨੋਲੀ ਭਾਈ ਸਰਬਜੀਤ ਸਿੰਘ ਖੰਡੂਰ ਸਾਹਿਬ ਬਾਬਾ ਪ੍ਰੇਮ ਸਿੰਘ ਭਲੜੀ ਹਰਦੇਵ ਸਿੰਘ ਤੋਂ ਇਲਾਵਾ ਬੁੱਢੀ ਗਿਣਤੀ ਵਿੱਚ ਸੰਗਤ ਹਾਜ਼ਰ ਸੀ।  ਉਥੇ ਹੀ ਹੋਰ ਜਾਣਕਾਰੀ ਦਿੰਦੇ ਗੁਰਦੁਆਰਾ ਪਤਾਲਪੁਰੀ ਸਾਹਿਬ ਦੇ ਮੈਨੇਜਰ ਭਾਈ ਸੰਦੀਪ ਸਿੰਘ ਕਲੋਤਾ ਅਤੇ ਗੁਰਦੁਆਰਾ ਬਾਬਾ ਗੁਰਦਿੱਤਾ ਜੀ ਦੇ ਮੈਨੇਜਰ ਭਾਈ ਅਮਰਜੀਤ ਸਿੰਘ ਬਾੜੀਆ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੀ ਆਮਦ ਨੂੰ ਲੈ ਕੇ ਰਿਹਾਇਸ਼, ਲੰਗਰ, ਗਠੜੀ ਘਰ, ਜੋੜਾ ਘਰ ਆਦਿ ਦੇ ਪੁਖ਼ਤਾ ਪ੍ਰਬੰਧ ਕੀਤੇ ਜਾ ਚੁੱਕੇ ਹਨ।

PunjabKesari

ਇਹ ਵੀ ਪੜ੍ਹੋ : ਕੇਸਗੜ੍ਹ ਸਾਹਿਬ ਦੇ ਜਥੇਦਾਰ ਦੀ ਤਾਜਪੋਸ਼ੀ ਵਿਵਾਦਾਂ 'ਚ ਘਿਰੀ, ਬੁੱਢਾ ਦਲ ਦੇ ਮੁਖੀ ਵੱਲੋਂ ਵੱਡਾ ਐਲਾਨ

ਇਸ ਤੋਂ ਇਲਾਵਾ ਸੰਗਤਾਂ ਦੀ ਰਿਹਾਇਸ਼ ਲਈ ਆਰਜ਼ੀ ਤੌਰ ’ਤੇ ਵਾਟਰ ਪਰੂਫ਼ ਟੈਂਟ ਵੀ ਲਗਾਏ ਗਏ ਹਨ, ਜਿਸ ਵਿਚ 10,000 ਦੇ ਕਰੀਬ ਸੰਗਤਾਂ ਅਰਾਮ ਕਰ ਸਕਦੀਆਂ ਹਨ। ਉਨ੍ਹਾਂ ਦੱਸਿਆ ਕਿ ਬਾਹਰਲੀ ਸੰਗਤ ਦੇ ਸਹਿਯੋਗ ਨਾਲ ਵੱਖ-ਵੱਖ ਥਾਵਾਂ ’ਤੇ ਗੁਰੂ ਦੇ ਲੰਗਰ ਲਗਾਏ ਗਏ ਹਨ। ਇਸ ਤੋਂ ਇਲਾਵਾ ਸਥਾਨਕ ਪੁਲਸ ਥਾਣਾ ਸ੍ਰੀ ਕੀਰਤਪੁਰ ਸਾਹਿਬ ਦੇ ਐੱਸ. ਐੱਚ. ਓ. ਇੰਸਪੈਕਟਰ ਜਤਿਨ ਕਪੂਰ ਨੇ ਦੱਸਿਆ ਕਿ ਟ੍ਰੈਫ਼ਿਕ ਦੀ ਸਮੱਸਿਆ ਨੂੰ ਵੇਖਦੇ ਹੋਏ ਵਿਸ਼ੇਸ਼ ਤੌਰ ’ਤੇ ਪਾਰਕਿੰਗਾਂ ਦਾ ਪ੍ਰਬੰਧ ਕੀਤਾ ਗਿਆ ਹੈ ਅਤੇ ਟ੍ਰੈਫ਼ਿਕ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਵਾਧੂ ਪੁਲਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਵੱਖ-ਵੱਖ ਥਾਵਾਂ ’ਤੇ ਬੇਰੀਗੇਡ ਲਗਾ ਕੇ ਵੱਡੀਆਂ ਗੱਡੀਆਂ ਦੇ ਦਾਖਲੇ ’ਤੇ ਰੋਕ ਲਗਾਈ ਗਈ ਹੈ। ਇਸ ਮੌਕੇ ਐੱਸ. ਐੱਚ. ਓ. ਜਤਿਨ ਕਪੂਰ ਨੇ ਆਉਣ ਵਾਲੀ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਗੁਰੂ ਘਰਾਂ ਦੇ ਦਰਸ਼ਨ ਕਰਨ ਲਈ ਸ਼ਰਧਾ ਭਾਵਨਾ ਨਾਲ ਆਉਣ ਅਤੇ ਜੋ ਵੀ ਨੌਜਵਾਨ ਹੋਲੇ ਮਹੱਲੇ ਦੌਰਾਨ ਆ ਕੇ ਹੁੱਲੜਬਾਜ਼ੀ ਕਰਦੇ ਹਨ ਅਤੇ ਆਪਣੇ ਮੋਟਰ ਸਾਈਕਲਾਂ ਤੇ ਭਿਆਨਕ ਆਵਾਜ਼ਾਂ ਕੱਢਣ ਵਾਲੇ ਯੰਤਰ ਫਿੱਟ ਕਰ ਕੇ ਆਉਂਦੇ ਹਨ ਉਨ੍ਹਾਂ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ। 

PunjabKesari

ਇਹ ਵੀ ਪੜ੍ਹੋ : ਵੱਡੇ ਐਕਸ਼ਨ ਦੀ ਤਿਆਰੀ 'ਚ ਅਕਾਲੀ ਦਲ, ਮਜੀਠੀਆ ਸਣੇ ਕਈ ਸੀਨੀਅਰ ਆਗੂਆਂ 'ਤੇ ਡਿੱਗੇਗੀ ਗਾਜ

ਉਨ੍ਹਾਂ ਨੌਜਵਾਨਾਂ ਨੂੰ ਖ਼ਾਸ ਕਰਕੇ ਹਦਾਇਤ ਕੀਤੀ ਕਿ ਉਹ ਆਪਣੇ ਮੋਟਰਸਾਈਕਲਾਂ ’ਤੇ ਕੋਈ ਵੀ ਅਜਿਹਾ ਯੰਤਰ ਫਿੱਟ ਨਾ ਕਰਨ ਜਿਸ ਨਾਲ ਸੰਗਤਾਂ ਨੂੰ ਪ੍ਰੇਸ਼ਾਨੀ ਆਵੇ ਅਤੇ ਨਾ ਹੀ ਆਪਣੇ ਮੋਟਰਸਾਈਕਲਾਂ ਦੇ ਸਲੰਸਰਾਂ ਆਦਿ ਖੋਲ੍ਹ ਕੇ ਆਉਣ ਨਹੀਂ ਤਾਂ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ । ਕੌਮੀ ਤਿਉਹਾਰ ਹੋਲੇ-ਮਹੱਲੇ ਨੂੰ ਲੈ ਕੇ ਸਿਹਤ ਵਿਭਾਗ ਵੱਲੋਂ ਸੰਗਤਾਂ ਦੀ ਸਹੂਲਤ ਲਈ ਵੱਖ-ਵੱਖ ਥਾਵਾਂ ’ਤੇ ਆਰਜ਼ੀ ਡਿਸਪੈਂਸਰੀਆਂ ਅਤੇ ਮੁਢਲੇ ਸਿਹਤ ਕੇਂਦਰ ਸ੍ਰੀ ਕੀਰਤਪੁਰ ਸਾਹਿਬ ਵਿਖੇ ਸੰਗਤ ਦੀ ਸਹੂਲਤ ਲਈ ਹੋਰ ਢੁਕਵੇਂ ਪ੍ਰਬੰਧ ਕੀਤੇ ਗਏ ਹਨ। ਇਸ ਤੋਂ ਇਲਾਵਾ ਲੰਗਰਾਂ ਦੀ ਚੈਕਿੰਗ ਲਈ ਵਿਸ਼ੇਸ਼ ਤੌਰ ’ਤੇ ਟੀਮਾਂ ਬਣਾਈਆਂ ਗਈਆਂ ਹਨ।

PunjabKesari

ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਅਤੇ ਸ੍ਰੀ ਕੀਰਤਪੁਰ ਸਾਹਿਬ ਵਿਖੇ 24 ਘੰਟੇ ਬਿਜਲੀ ਸਪਲਾਈ ਲਈ ਲੋੜੀਂਦੇ ਟਰਾਂਸਫ਼ਾਰਮਰ ਅਤੇ ਬਿਜਲੀ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਸੰਗਤ ਦੀ ਸਹੂਲਤ ਲਈ ਪੀਣ ਵਾਲੇ ਪਾਣੀ ਦਾ ਪ੍ਰਬੰਧ ਕੀਤਾ ਗਿਆ। ਇਸ ਤੋਂ ਇਲਾਵਾ ਜਨ ਸਿਹਤ ਵਿਭਾਗ ਵੱਲੋਂ ਵੱਖ-ਵੱਖ ਥਾਵਾਂ ’ਤੇ ਸੰਗਤ ਦੀ ਸਹੂਲਤ ਲਈ ਆਰਜੀ ਪਖਾਨੇ ਬਣਾਏ ਗਏ ਹਨ। ਨਗਰ ਪੰਚਾਇਤ ਸ੍ਰੀ ਕੀਰਤਪੁਰ ਸਾਹਿਬ ਵੱਲੋਂ ਵੀ ਸੰਗਤ ਦੀ ਸਹੂਲਤ ਲਈ ਵੱਖ-ਵੱਖ ਪ੍ਰਬੰਧ ਕਰਨ ਦਾ ਦਾਅਵਾ ਕੀਤਾ ਗਿਆ ਹੈ।

PunjabKesari

ਸੰਗਤ ਦੀ ਆਮਦ ਸ਼ੁਰੂ
ਹੋਲੇ-ਮਹੱਲੇ ਮੌਕੇ ਸੰਗਤ ਦੀ ਆਮਦ 8 ਮਾਰਚ ਤੋਂ ਹੀ ਸ਼ੁਰੂ ਹੋ ਗਈ ਸੀ। ਜਿਸ ਕਾਰਨ ਗੁਰਦੁਆਰਾ ਬਾਬਾ ਗੁਰਦਿੱਤਾ ਜੀ, ਦਰਗਾਹ ਬਾਬਾ ਬੁੱਢਣ ਸ਼ਾਹ, ਗੁ. ਪਤਾਲਪੁਰੀ ਸਾਹਿਬ, ਡੇਰਾ ਬਾਬਾ ਸ੍ਰੀ ਚੰਦ ਜੀ ਦੇ ਧਾਰਮਿਕ ਅਸਥਾਨਾਂ ’ਤੇ ਸੰਗਤ ਦੀ ਕਾਫ਼ੀ ਗਹਿਮਾ ਗਾਮੀ ਹੈ। ਸੰਗਤ ਦੇ ਵਾਹਨਾਂ ਕਾਰਨ ਅਤੇ ਹਿਮਾਚਲ ਪ੍ਰਦੇਸ਼ ਨੂੰ ਜਾਣ ਵਾਲੇ ਟਰੱਕਾਂ ਕਾਰਨ ਬਿਲਾਸਪੁਰ ਰੋਡ ਉਪਰ ਜਾਮ ਵਾਲੀ ਸਥਿਤੀ ਦੇਖਣ ਨੂੰ ਮਿਲ ਰਹੀ ਹੈ। ਦਰਗਾਹ ਬਾਬਾ ਬੁੱਢਣ ਸ਼ਾਹ ਵਿਖੇ ਪ੍ਰਬੰਧਕਾਂ ਵੱਲੋਂ ਸੰਗਤ ਦੀ ਸਹੂਲਤ ਲਈ ਸਾਰੇ ਪ੍ਰਬੰਧ ਕਰ ਲਏ ਹਨ। ਬਾਬਾ ਦਿਲਬਾਗ ਮੁਹੰਮਦ ਸਾਹ ਨੇ ਦੱਸਿਆ ਕਿ ਇਸ ਬਾਰ ਮੇਲੇ ਵਿਚ ਪਿਛਲੇ ਸਾਲ ਨਾਲੋਂ ਜ਼ਿਆਦਾ ਸੰਗਤ ਆਉਣ ਦੀ ਉਮੀਦ ਹੈ।

PunjabKesari

ਇਹ ਵੀ ਪੜ੍ਹੋ : ਜਲੰਧਰ 'ਚ ਗੁੰਡਾਗਰਦੀ, ਗੁਰਦੁਆਰੇ ਦੇ ਪ੍ਰਧਾਨ ਦੇ ਘਰ ’ਤੇ ਵਰ੍ਹਾਈਆਂ ਇੱਟਾਂ, ਗੱਡੀਆਂ ਦੇ ਭੰਨੇ ਸ਼ੀਸ਼ੇ
 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e 


author

shivani attri

Content Editor

Related News