ਸ਼ਹਿਰ ’ਚ ਫੂਡ ਸੇਫਟੀ ਟੀਮ ਨੇ ਵੱਖ-ਵੱਖ ਇਲਾਕਿਆਂ ਤੋਂ ਖੁਰਾਕੀ ਪਦਾਰਥਾਂ ਦੇ ਭਰੇ 9 ਸੈਂਪਲ
Saturday, Oct 11, 2025 - 07:46 AM (IST)

ਲੁਧਿਆਣਾ ਸੁਧੀਰ) : ਸਿਵਲ ਸਰਜਨ ਲੁਧਿਆਣਾ ਡਾ. ਰਮਨਦੀਪ ਕੌਰ ਦੀ ਅਗਵਾਈ ਅਤੇ ਡੈਜ਼ੀਗਨੇਟਿਡ ਅਫਸਰ ਡਾ. ਸੰਦੀਪ ਸਿੰਘ ਦੀ ਦੇਖ-ਰੇਖ ਹੇਠ ਫੂਡ ਸੇਫਟੀ ਟੀਮ ਲੁਧਿਆਣਾ ਵਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ’ਚ ਖੁਰਾਕ ਸਮੱਗਰੀ ਦੀ ਗੁਣਵੱਤਾ ਤੇ ਸੁਰੱਖਿਆ ਨੂੰ ਯਕੀਨੀ ਕਰਨ ਲਈ ਵਿਸ਼ੇਸ਼ ਜਾਂਚ ਮੁਹਿੰਮ ਚਲਾਈ ਗਈ। ਇਹ ਮੁਹਿੰਮ ਖ਼ਾਸ ਤੌਰ ’ਤੇ ਤਿਉਹਾਰੀ ਮੌਸਮ ਨੂੰ ਧਿਆਨ ’ਚ ਰੱਖਦਿਆਂ ਚਲਾਈ ਗਈ, ਤਾਂ ਜੋ ਮਾਰਕੀਟਾਂ ਵਿਚ ਵਿਕ ਰਹੀਆਂ ਮਿਠਾਈਆਂ, ਦੁੱਧ ਉਤਪਾਦਾਂ ਅਤੇ ਹੋਰ ਖਾਣ-ਪੀਣ ਦੀਆਂ ਚੀਜ਼ਾਂ ਦੀ ਗੁਣਵੱਤਾ ਦੀ ਜਾਂਚ ਕੀਤੀ ਜਾ ਸਕੇ।
ਇਹ ਵੀ ਪੜ੍ਹੋ : ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਨੇ ਸਾਨੂੰ ਆਜ਼ਾਦੀ, ਧਰਮ ਤੇ ਇਨਸਾਫ਼ ਲਈ ਲੜਨ ਦੀ ਪ੍ਰੇਰਣਾ ਦਿੱਤੀ - ਮੰਤਰੀ ਸੌਂਦ
ਜਾਂਚ ਦੌਰਾਨ ਟੀਮ ਵਲੋਂ ਕੁੱਲ 9 ਖੁਰਾਕ ਦੇ ਸੈਂਪਲ ਇਕੱਠੇ ਕੀਤੇ ਗਏ, ਜੋ ਕਿ ਕਾਕੋਵਾਲ ਰੋਡ, ਨੂਰਵਾਲਾ ਰੋਡ, ਗਿੱਲ ਰੋਡ, ਕੋਟ ਮੰਗਲ ਸਿੰਘ ਅਤੇ ਬਸੰਤ ਪਾਰਕ ਇਲਾਕਿਆਂ ਤੋਂ ਲਏ ਗਏ। ਇਕੱਠੇ ਕੀਤੇ ਗਏ ਸੈਂਪਲਾਂ ’ਚ ਮੈਂਗੋ ਡਿਲਾਈਟ, ਚਨਾ ਲੱਡੂ (2 ਸੈਂਪਲ), ਦੇਸੀ ਘਿਓ (2 ਸੈਂਪਲ), ਜੰਮੂ ਚਾਕਲੇਟ ਬਰਫੀ, ਗੁਜੀਆ, ਯੂਜ਼ਡ ਕੂਕਿੰਗ ਆਇਲ ਅਤੇ ਪਨੀਰ ਸ਼ਾਮਲ ਸਨ। ਇਹ ਸੈਂਪਲ ਫੂਡ ਸੇਫਟੀ ਐਂਡ ਸਟੈਂਡਰਡ ਅਥਾਰਟੀ ਆਫ਼ ਇੰਡੀਆ ਵਲੋਂ ਨਿਰਧਾਰਿਤ ਮਿਆਰਾਂ ਅਨੁਸਾਰ ਗੁਣਵੱਤਾ ਅਤੇ ਸੁਰੱਖਿਆ ਦੀ ਜਾਂਚ ਲਈ ਇਕੱਠੇ ਕੀਤੇ ਗਏ ਹਨ। ਸਾਰੇ ਸੈਂਪਲ ਸਟੇਟ ਫੂਡ ਲੈਬਾਰਟਰੀ ’ਚ ਭੇਜੇ ਗਏ ਹਨ, ਜਿਥੇ ਉਨ੍ਹਾਂ ਦਾ ਵਿਗਿਆਨਕ ਵਿਸ਼ਲੇਸ਼ਣ ਕੀਤੀ ਜਾਵੇਗਾ। ਲੈਬ ਦੀਆਂ ਰਿਪੋਰਟਾਂ ਪ੍ਰਾਪਤ ਆਉਣ ਉਪਰੰਤ ਉੱਚਿਤ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਕਦੋਂ ਬਹਾਲ ਹੋਵੇਗਾ ਜੰਮੂ-ਕਸ਼ਮੀਰ ਦਾ ਸੂਬੇ ਦਾ ਦਰਜਾ? ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਤੋਂ ਮੰਗਿਆ ਜਵਾਬ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8