ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦਾ ਸਥਾਪਨਾ ਦਿਵਸ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ
Wednesday, Jun 26, 2024 - 06:45 PM (IST)
ਅੰਮ੍ਰਿਤਸਰ (ਸਰਬਜੀਤ)- ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦਾ ਸਥਾਪਨਾ ਦਿਵਸ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਸਥਾਨ 'ਤੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨਤਮਸਤਕ ਹੋਣ ਲਈ ਪਹੁੰਚੀਆਂ। ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਉਪਰੰਤ ਰਾਗੀ ਜਥੇ ਵੱਲੋਂ ਕੀਰਤਨ ਕੀਤਾ ਗਿਆ ਅਰਦਾਸ ਕਰਨ ਉਪਰੰਤ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਜੀ ਨੇ ਸੰਗਤਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਜੀ ਦੀ ਸਥਾਪਨਾ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਮਹਾਰਾਜ ਜੀ ਨੇ 1606 ਈਸਵੀ ਵਿੱਚ ਕਰਵਾਈ ਤੇ ਬਾਬਾ ਬੁੱਢਾ ਜੀ ਤੇ ਭਾਈ ਗੁਰਦਾਸ ਜੀ ਪਾਸੋਂ ਸ੍ਰੀ ਅਕਾਲ ਤਖਤ ਸਾਹਿਬ ਜੀ ਸੇਵਾ ਕੀਤੀ ਗਈ।
ਇਹ ਵੀ ਪੜ੍ਹੋ- ਨਸ਼ੇ ’ਚ ਝੂਮਦੀ ਕੁੜੀ ਨੂੰ ਪੁਲਸ ਨੇ ਲਿਆ ਹਿਰਾਸਤ ’ਚ, ਮੁਆਫੀਨਾਮਾ ਲਿਖ ਕੇ ਦਿੱਤੀ ਚਿਤਾਵਨੀ
1608 'ਚ ਸ੍ਰੀ ਅਕਾਲ ਤਖ਼ਤ ਸਾਹਿਬ ਸੰਪੂਰਨ ਹੋਇਆ ਤੇ ਇਸ ਦੇ ਪਹਿਲੇ ਜਥੇਦਾਰ ਭਾਈ ਗੁਰਦਾਸ ਜੀ ਨੂੰ ਬਣਾਇਆ ਗਿਆ। ਸਿੰਘ ਸਾਹਿਬ ਨੇ ਕਿਹਾ ਕਿ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਮਹਾਰਾਜ ਨੇ ਮੀਰੀ ਪੀਰੀ ਦੀਆਂ ਦੋ ਤਲਵਾਰਾਂ ਪਹਿਨਾਈਆਂ। ਸ੍ਰੀ ਗੁਰੂ ਹਰਗੋਬਿੰਦ ਸਾਹਿਬ ਮਹਾਰਾਜ ਨੇ ਸੰਗਤਾਂ ਨੂੰ ਵਸਤਾਂ ਭੇਟ ਕਰਨ ਦੇ ਦੌਰਾਨ ਸ਼ਸਤਰ ਘੋੜੇ ਆਦਿ ਭੇਟ ਕਰਨ ਲਈ ਕਿਹਾ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਇੱਕ ਥੜ੍ਹਾ ਬਣਾਇਆ ਗਿਆ ਜਿਸ ਉੱਤੇ ਬੈਠ ਕੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਮਹਾਰਾਜ ਘੋੜ ਵਿਦਿਆ , ਸ਼ਸਤਰ ਵਿਦਿਆ ਅਤੇ ਕੁਸ਼ਤੀ ਕਰਵਾਇਆ ਕਰਦੇ ਸਨ।
ਇਹ ਵੀ ਪੜ੍ਹੋ- ਨਸ਼ੇ 'ਚ ਧੁੱਤ ਕੁੜੀ ਦੀ ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ, ਅੱਧੀ ਰਾਤ ਨੂੰ ਸੜਕ 'ਤੇ ਝੂਲਦੀ ਆਈ ਨਜ਼ਰ
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੀ ਸਿੱਖ ਕੌਮ ਦੇ ਕੌਮਾਂਤਰੀ ਮਸਲੇ ਹੱਲ ਕੀਤੇ ਜਾਂਦੇ ਸਨ। ਅਗਰ ਕੋਈ ਗਲਤੀ ਕਰਦਾ ਹੈ ਤਾਂ ਸ੍ਰੀ ਅਕਾਲ ਤਖਤ ਸਾਹਿਬ ਤੋਂ ਹੀ ਸਜਾ ਦਿੱਤੀ ਜਾਂਦੀ ਸੀ ਅਤੇ ਜੇ ਕੋਈ ਸਿੱਖ ਧਰਮ ਦਾ ਮਾਨ ਉੱਚਾ ਕਰਦਾ ਹੈ ਤਾਂ ਉਸਦਾ ਮਾਨ ਸਨਮਾਨ ਵੀ ਇਥੋਂ ਹੀ ਕੀਤਾ ਜਾਂਦਾ ਹੈ। ਇਸ ਮੌਕੇ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਾਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਦਾ ਪਾਲਣ ਕਰਨਾ ਚਾਹੀਦਾ ਹੈ ਜੋ ਵੀ ਇਥੋਂ ਹੁਕਮ ਜਾਰੀ ਹੁੰਦਾ ਹੈ ਸੰਗਤ ਨੂੰ ਹੁਕਮ ਮੰਨਣਾ ਚਾਹੀਦਾ ਹੈ। ਇਸ ਮੌਕੇ ਗਿਆਨੀ ਰਘਬੀਰ ਸਿੰਘ ਜੀ ਨੇ ਕਿਹਾ ਕਿ ਕੋਈ ਵੀ ਆਪਣੀ ਫ਼ਿਲਮ ਦੀ ਪ੍ਰਮੋਸ਼ਨ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੀ ਵਰਤੋਂ ਨਾ ਕੀਤੀ ਜਾਵੇ।ਇਹ ਇੱਕ ਧਾਰਮਿਕ ਆਸਥਾ ਦਾ ਕੇਂਦਰ ਹੈ ਨਾ ਕਿ ਕੋਈ ਫਿਲਮ ਪ੍ਰਮੋਸ਼ਨ ਦਾ ਸਥਾਨ ਹੈ।
ਇਹ ਵੀ ਪੜ੍ਹੋ- ਸ੍ਰੀ ਹਰਿਮੰਦਰ ਸਾਹਿਬ ਵਿਖੇ ਯੋਗਾ ਕਰਨ ਵਾਲੀ ਕੁੜੀ ਵੱਲੋਂ ਧਮਕੀਆਂ ਮਿਲਣ ਦੇ ਬਿਆਨ 'ਤੇ ਬੋਲੇ ਭਾਈ ਗਰੇਵਾਲ
ਉਹਨਾਂ ਨੇ ਸੰਗਤ ਨੂੰ ਕਿਹਾ ਕਿ ਜਦੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਰਦਾਸ ਅਤੇ ਹੁਕਮਨਾਮਾ ਪੜਿਆ ਜਾਂਦਾ ਹੈ ਉਸ ਸਮੇ ਗੁਰੂ ਘਰ ਆਈਆਂ ਸੰਗਤਾਂ ਨੂੰ ਉੱਥੇ ਹੀ ਖੜ੍ਹ ਕੇ ਸਰਵਣ ਕਰਨਾ ਚਾਹੀਦਾ ਹੈ । ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਹੈਡ ਗ੍ਰੰਥੀ ਗੁਰਮਖ ਸਿੰਘ, ਵਧੀਕ ਹੈਡ ਗ੍ਰੰਥੀ ਗਿਆਨੀ ਮਲਕੀਤ ਸਿੰਘ, ਸਕੱਤਰ ਪ੍ਰਤਾਪ ਸਿੰਘ, ਅਡੀਸ਼ਨਲ ਸਕੱਤਰ ਗੁਰਿੰਦਰ ਸਿੰਘ, ਮੀਤ ਸਕੱਤਰ ਜਸਵਿੰਦਰ ਸਿੰਘ ਜੱਸੀ, ਮੈਨੇਜਰ ਭਗਵੰਤ ਸਿੰਘ, ਮੈਨੇਜਰ ਜਸਪਾਲ ਸਿੰਘ, ਅਰਦਸੀਆ ਪ੍ਰੇਮ ਸਿੰਘ, ਮੈਂਬਰ ਅਜਾਇਬ ਸਿੰਘ ਅਭਿਆਸੀ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8