ਭਗੌੜਾ 315 ਬੋਰ ਦੇ ਨਾਜਾਇਜ਼ ਪਿਸਤੌਲ ਸਣੇ ਅੜਿੱਕੇ
Monday, Jul 30, 2018 - 12:59 AM (IST)
ਮਮਦੋਟ, (ਸੰਜੀਵ, ਧਵਨ)– ਜਬਰ-ਜ਼ਨਾਹ ਅਤੇ ਕਈ ਅਪਰਾਧਿਕ ਮਾਮਲਿਆਂ ’ਚ ਲੋਡ਼ੀਂਦੇ ਇਕ ਵਿਅਕਤੀ ਨੂੰ ਥਾਣਾ ਲੱਖੋ ਕੇ ਬਹਿਰਾਮ ਦੀ ਪੁਲਸ ਨੇ 315 ਬੋਰ ਦੇ ਨਾਜਾਇਜ਼ ਪਿਸਤੌਲ ਸਮੇਤ ਗ੍ਰਿਫਤਾਰ ਕਰਨ ’ਚ ਸਫਲਤਾ ਕੀਤੀ ਹੈ। ਜ਼ਿਕਰਯੋਗ ਹੈ ਕਿ ਇਸ ਨੂੰ 2 ਵਾਰ ਜੇਲ ’ਚੋਂ ਪੁਲਸ ਨੂੰ ਚਕਮਾ ਦੇ ਫਰਾਰ ਹੋਣ ਦੇ ਦੋਸ਼ ’ਚ ਅਦਾਲਤ ਵੱਲੋਂ ਭਗੌਡ਼ਾ ਕਰਾਰ ਦਿੱਤਾ ਜਾ ਚੁੱਕਾ ਹੈ। ®ਮਾਮਲੇ ਸਬੰਧੀ ਜਾਣਕਾਰੀ ਦਿੰਦਿਅਾਂ ਏ. ਐੱਸ. ਆਈ. ਬਲਵਿੰਦਰ ਸਿੰਘ ਨੇ ਦੱਸਿਆ ਹੈ ਕਿ ਕਿਸੇ ਖਾਸ ਮੁਖਬਰ ਨੇ ਸੂਚਨਾ ਦਿੱਤੀ ਕਿ ਜ਼ਿਲਾ ਪੁਲਸ ਨੂੰ ਕਈ ਸੰਗੀਨ ਮਾਮਲਿਆਂ ’ਚ ਲੋਡ਼ੀਂਦਾ ਸਾਰਜ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਪੀਰ ਮੁਹੰਮਦ (ਥਾਣਾ ਮੱਖੂ) ਨਜ਼ਦੀਕੀ ਪਿੰਡ ਡੋਡ ਵਿਖੇ ਲੁਕ ਕੇ ਰਹਿ ਰਿਹਾ ਹੈ ਅਤੇ ਛੇਤੀ ਹੀ ਭੱਜਣ ਦੀ ਫਿਰਾਕ ’ਚ ਹੈ। ਉਨ੍ਹਾਂ ਦੱਸਿਆ ਕਿ ਇਸੇ ਸੂਚਨਾ ਦੇ ਅਾਧਾਰ ’ਤੇ ਕਾਰਵਾਈ ਕਰਦਿਆਂ ਛਾਪੇਮਾਰੀ ਕਰ ਕੇ ਨਾਜਾਇਜ਼ ਦੇ 315 ਬੋਰ ਦੇ ਪਿਸਤੌਲ ਸਮੇਤ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
