ਜਲੰਧਰ: ਹਾਦਸੇ 'ਚ ਮਰੇ ਪਿਓ-ਪੁੱਤ ਦਾ ਇਕੱਠਿਆਂ ਹੋਇਆ ਅੰਤਿਮ ਸੰਸਕਾਰ, ਧਾਹਾਂ ਮਾਰ ਰੋਇਆ ਪਰਿਵਾਰ

Monday, Nov 04, 2024 - 12:23 PM (IST)

ਜਲੰਧਰ: ਹਾਦਸੇ 'ਚ ਮਰੇ ਪਿਓ-ਪੁੱਤ ਦਾ ਇਕੱਠਿਆਂ ਹੋਇਆ ਅੰਤਿਮ ਸੰਸਕਾਰ, ਧਾਹਾਂ ਮਾਰ ਰੋਇਆ ਪਰਿਵਾਰ

ਜਲੰਧਰ (ਮ੍ਰਿਦੁਲ)-ਸ਼ਹਿਰ ਦੇ ਪਾਸ਼ ਇਲਾਕੇ ਮਾਡਲ ਟਾਊਨ ’ਚ ਥਿੰਦ ਆਈ ਹਸਪਤਾਲ ਦੇ ਬਾਹਰ ਬਰਥਡੇ ਪਾਰਟੀ ਤੋਂ ਪਰਿਵਾਰ ਨਾਲ ਘਰ ਵਾਪਸ ਜਾਣ ਦੌਰਾਨ ਤੇਜ਼ ਰਫ਼ਤਾਰ ਐੱਕਸ. ਯੂ. ਵੀ. ਵੱਲੋਂ ਪਿਉ-ਪੁੱਤ ਨੂੰ ਕੁਚਲਣ ਦੇ ਮਾਮਲੇ ’ਚ ਮੁਲਜ਼ਮ ਨਿਸ਼ਚਯ ਦੀ ਗ੍ਰਿਫ਼ਤਾਰੀ ਤੋਂ ਬਾਅਦ ਮ੍ਰਿਤਕ ਸੰਦੀਪ ਸ਼ਰਮਾ ਅਤੇ ਉਨ੍ਹਾਂ ਦੇ ਬੇਟੇ ਸਨਨ ਸ਼ਰਮਾ ਦਾ ਨਮ ਅੱਖਾਂ ਨਾਲ ਸਸਕਾਰ ਕਰ ਦਿੱਤਾ ਗਿਆ। ਹਾਲਾਂਕਿ ਪਰਿਵਾਰਕ ਮੈਂਬਰਾਂ ਵੱਲੋਂ ਅਜੇ ਵੀ ਇਸ ਗੱਲ ਦੀ ਮੰਗ ਕੀਤੀ ਗਈ ਹੈ ਕਿ ਨਿਸ਼ਚਯ ਦੇ ਪਿਤਾ ਅਤੇ ਨਾਲ ਬੈਠੇ ਵਿਅਕਤੀ ਦੀ ਗ੍ਰਿਫ਼ਤਾਰੀ ਵੀ ਹੋਣੀ ਚਾਹੀਦੀ ਹੈ, ਜਿਸ ਦੇ ਲਈ ਖ਼ੁਦ ਸੀ. ਪੀ. ਸਵਪਨ ਸ਼ਰਮਾ ਨੇ ਪਰਿਵਾਰ ਨੂੰ ਭਰੋਸਾ ਦਿੱਤਾ ਹੈ।

ਥਾਣਾ ਮਾਡਲ ਟਾਊਨ ਦੇ ਐੱਸ. ਐੱਚ. ਓ. ਸਾਹਿਲ ਚੌਧਰੀ ਨੇ ਦੱਸਿਆ ਕਿ ਮੁਲਜ਼ਮ ਨਿਸ਼ਚਯ ਦਾ ਦੋ ਦਿਨ ਦਾ ਰਿਮਾਂਡ ਮਿਲਿਆ ਹੈ, ਜਿਸ ਕੋਲੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਦੂਜੇ ਪਾਸੇ ਕੇਸ ਦੀ ਜਾਂਚ ਸੀ. ਆਈ. ਏ. ਦੀਆਂ ਟੀਮਾਂ ਪਿਉ ਅਤੇ ਬਾਕੀ ਸਾਥੀਆਂ ਦੀ ਭਾਲ ਵਿਚ ਲੱਗੀਆਂ ਹੋਈਆਂ ਹਨ। ਇਸ ਲਈ ਪੁਲਸ ਵੀ ਉਨ੍ਹਾਂ ਦੇ ਹਰ ਟਿਕਾਣੇ ’ਤੇ ਛਾਪੇਮਾਰੀ ਕਰ ਰਹੀ ਹੈ।

PunjabKesari

ਇਹ ਵੀ ਪੜ੍ਹੋ- 'ਆਯੁਸ਼ਮਾਨ' ਸਕੀਮ ਦੇ ਲਾਭਪਾਤਰੀਆਂ ਲਈ ਅਹਿਮ ਖ਼ਬਰ, ਇਨ੍ਹਾਂ ਚੀਜ਼ਾਂ ਦਾ ਰੱਖਣਾ ਹੋਵੇਗਾ ਧਿਆਨ

ਇਕਬਾਲ ਸ਼ਰਮਾ ਨੇ ਆਪਣੇ ਭਰਾ ਅਤੇ ਭਤੀਜੇ ਦੀ ਚਿਖਾ ਨੂੰ ਦਿੱਤੀ ਅਗਨੀ
ਹਰਨਾਮਦਾਸਪੁਰਾ ਵਿਚ ਪਰਿਵਾਰਕ ਮੈਂਬਰਾਂ ਨੇ ਇਕੱਠੇ ਹੋ ਕੇ ਬਹੁਤ ਭਰੇ ਮਨ ਨਾਲ ਸੰਦੀਪ ਸ਼ਰਮਾ ਅਤੇ ਬੇਟੇ ਸਨਨ ਸ਼ਰਮਾ ਦਾ ਸਸਕਾਰ ਕੀਤਾ। ਸੰਦੀਪ ਸ਼ਰਮਾ ਦੇ ਭਰਾ ਇਕਬਾਲ ਸ਼ਰਮਾ (ਸੇਵਾਮੁਕਤ ਸਰਕਾਰੀ ਅਧਿਕਾਰੀ) ਨੇ ਹੰਝੂ ਭਰੀਆਂ ਅੱਖਾਂ ਨਾਲ ਆਪਣੇ ਭਰਾ ਅਤੇ ਭਤੀਜੇ ਦੀ ਚਿਖਾ ਨੂੰ ਅਗਨੀ ਦਿੱਤੀ। ਇਸ ਦੇ ਨਾਲ ਹੀ ਪਰਿਵਾਰਕ ਮੈਂਬਰਾਂ ਨੇ ਅੰਤਿਮ ਸੰਸਕਾਰ ਤੋਂ ਬਾਅਦ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਮੁਲਜ਼ਮ ਨਿਸ਼ਚਯ ਦੇ ਪਿਤਾ ਸਮੇਤ ਬਾਕੀ ਦੋਸ਼ੀਆਂ ਨੂੰ ਵੀ ਜਲਦ ਤੋਂ ਜਲਦ ਗ੍ਰਿਫ਼ਤਾਰ ਕੀਤਾ ਜਾਵੇ।

PunjabKesari

ਜ਼ਿਕਰਯੋਗ ਹੈ ਕਿ ਵੀਰਵਾਰ ਰਾਤੀਂ ਥਿੰਦ ਹਸਪਤਾਲ ਦੇ ਨਾਲ ਲੱਗਦੇ ਇਕ ਰੈਸਟੋਰੈਂਟ ਵਿਚ ਆਪਣੇ ਦੋਸਤ ਦੀ ਧੀ ਦੀ ਬਰਥਡੇ ਪਾਰਟੀ ਵਿਚ ਫੈਮਿਲੀ ਨਾਲ ਸ਼ਾਮਲ ਹੋਣ ਲਈ ਗਏ ਸੰਦੀਪ ਸ਼ਰਮਾ ਅਤੇ ਉਨ੍ਹਾਂ ਦੇ ਬੇਟੇ ਸਨਨ ਸ਼ਰਮਾ ਪਾਰਟੀ ਤੋਂ ਫ੍ਰੀ ਹੋ ਕੇ ਘਰ ਵਾਪਸ ਜਾਣ ਦੌਰਾਨ ਰੈਸਟੋਰੈਂਟ ਦੇ ਬਾਹਰ ਪਾਰਕ ਕੀਤੀ ਗਈ ਕਾਰ ਵਿਚ ਫੈਮਿਲੀ ਨਾਲ ਬੈਠਣ ਲੱਗੇ ਤਾਂ ਇਸ ਦੌਰਾਨ ਪਿੱਛਿਓਂ ਲੱਗਭਗ 150 ਦੀ ਸਪੀਡ ’ਤੇ ਆ ਰਹੀ ਐਕਸ. ਯੂ. ਵੀ. ਕਾਰ ਨੇ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਚਾਲਕ ਸੰਦੀਪ ਸ਼ਰਮਾ ਕਾਫ਼ੀ ਦੂਰ ਜਾ ਡਿੱਗੇ ਅਤੇ ਟੱਕਰ ਕਾਰਨ ਉਨ੍ਹਾਂ ਦਾ ਬੇਟਾ ਕਾਰ ਦੇ ਹੇਠਾਂ ਜਾ ਡਿੱਗਾ। ਹਾਦਸਾ ਹੋਣ ਦੌਰਾਨ ਰੈਸਟੋਰੈਂਟ ਦੇ ਬਾਹਰ ਖੜ੍ਹੇ ਵੈਲੇ ਕਾਰ ਪਾਰਕਿੰਗ ਸਟਾਫ ਨੇ ਤੁਰੰਤ ਐਂਬੂਲੈਂਸ ਬੁਲਾਈ ਅਤੇ ਪੁਲਸ ਨੂੰ ਫੋਨ ਕੀਤਾ। ਉਨ੍ਹਾਂ ਕਾਫ਼ੀ ਮੁਸ਼ੱਕਤ ਤੋਂ ਬਾਅਦ 17 ਸਾਲਾ ਸਨਨ ਸ਼ਰਮਾ ਦੀ ਬਾਡੀ ਨੂੰ ਕਾਰ ਦੇ ਹੇਠੋਂ ਕੱਢਿਆ।

PunjabKesari

ਇਹ ਵੀ ਪੜ੍ਹੋ- ਜਲੰਧਰ 'ਚ ਗੋਲ਼ੀਆਂ ਮਾਰ ਕੇ ਕਤਲ ਕੀਤੇ ਨੌਜਵਾਨ ਬਾਦਸ਼ਾਹ ਦੇ ਮਾਮਲੇ 'ਚ ਪੁਲਸ ਹੱਥ ਲੱਗੀ CCTV ਨੇ ਖੋਲ੍ਹੇ ਰਾਜ਼

ਉਥੇ ਹੀ, ਕਾਰ ਦੀ ਪਿਛਲੀ ਸੀਟ ’ਤੇ ਬੈਠੀ ਮ੍ਰਿਤਕ ਸੰਦੀਪ ਸ਼ਰਮਾ ਦੀ ਪਤਨੀ ਮੋਨਾ ਸ਼ਰਮਾ ਅਤੇ ਵੱਡੀ ਬੇਟੀ ਇਸ਼ਿਕਾ ਸ਼ਰਮਾ ਗੰਭੀਰ ਜ਼ਖ਼ਮੀ ਹੋ ਗਈਆਂ। ਹਾਦਸੇ ਤੋਂ ਬਾਅਦ ਕੁਝ ਦੇਰ ਤੱਕ ਉਨ੍ਹਾਂ ਨੂੰ ਪਤਾ ਹੀ ਨਹੀਂ ਲੱਗਾ ਕਿ ਕੀ ਹੋਇਆ ਹੈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ। ਨਿੱਜੀ ਹਸਪਤਾਲ ਦੇ ਡਾਕਟਰਾਂ ਨੇ ਪਿਉ ਸੰਦੀਪ ਸ਼ਰਮਾ ਅਤੇ ਪੁੱਤ ਸਨਨ ਸ਼ਰਮਾ ਨੂੰ ਮ੍ਰਿਤਕ ਐਲਾਨ ਦਿੱਤਾ। ਉਥੇ ਹੀ ਬਾਕੀ ਪਰਿਵਾਰਕ ਮੈਂਬਰਾਂ ਦਾ ਇਲਾਜ ਕਰਵਾਇਆ ਗਿਆ। ਦੱਸਿਆ ਜਾ ਰਿਹਾ ਹੈ ਕਿ ਐੱਕਸ. ਯੂ. ਵੀ. ਕਾਰ ਚਾਲਕ ਅਤੇ ਇਕ ਥਾਰ ਚਾਲਕ ਆਪਸ ਵਿਚ ਰੇਸ ਲਾ ਰਹੇ ਸਨ। ਐੱਕਸ. ਯੂ. ਵੀ. ਚਾਲਕ ਟੱਕਰ ਮਾਰਨ ਤੋਂ ਬਾਅਦ ਆਪਣੇ ਦੋਸਤ ਦੀ ਮਹਿੰਦਰਾ ਥਾਰ ਵਿਚ ਬੈਠ ਕੇ ਫਰਾਰ ਹੋ ਗਿਆ ਸੀ।
 

ਇਹ ਵੀ ਪੜ੍ਹੋ- ਜਲੰਧਰ 'ਚ ਸੜਕ ਹਾਦਸੇ ਦੌਰਾਨ ਪਿਓ-ਪੁੱਤ ਦੀ ਹੋਈ ਮੌਤ ਦੇ ਮਾਮਲੇ 'ਚ ਨਵਾਂ ਮੋੜ, ਇਕ ਹੋਰ CCTV ਆਈ ਸਾਹਮਣੇ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

shivani attri

Content Editor

Related News