ਪੰਜਾਬ ''ਚ ਕਾਨੂੰਨ ਵਿਵਸਥਾ ਦਾ ਨਿਕਲਿਆ ਜਨਾਜ਼ਾ, ਮੁੱਖ ਮੰਤਰੀ ਬੇਪਰਵਾਹ: ਹਰਸਿਮਰਤ ਕੌਰ ਬਾਦਲ

Saturday, Feb 28, 2026 - 08:17 PM (IST)

ਪੰਜਾਬ ''ਚ ਕਾਨੂੰਨ ਵਿਵਸਥਾ ਦਾ ਨਿਕਲਿਆ ਜਨਾਜ਼ਾ, ਮੁੱਖ ਮੰਤਰੀ ਬੇਪਰਵਾਹ: ਹਰਸਿਮਰਤ ਕੌਰ ਬਾਦਲ

ਮਾਨਸਾ/ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਬੀਬਾ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੀ ਮੌਜੂਦਾ ਸਥਿਤੀ ਨੂੰ ਲੈ ਕੇ ਆਮ ਆਦਮੀ ਪਾਰਟੀ (AAP) ਦੀ ਸਰਕਾਰ 'ਤੇ ਤਿੱਖੇ ਹਮਲੇ ਕੀਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਲਾਅ ਐਂਡ ਆਰਡਰ (ਕਾਨੂੰਨ ਵਿਵਸਥਾ) ਦਾ ਜਨਾਜ਼ਾ ਨਿਕਲ ਚੁੱਕਾ ਹੈ। ਮਾਨਸਾ ਵਿੱਚ ਪਿਛਲੇ ਦੋ ਦਿਨਾਂ ਵਿੱਚ ਹੋਏ ਤਿੰਨ ਕਤਲਾਂ ਅਤੇ ਵਪਾਰੀਆਂ ਦੇ ਸ਼ਰੇਆਮ ਕਤਲ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਗੈਂਗਸਟਰਾਂ ਵਿੱਚ ਪੁਲਿਸ ਦਾ ਕੋਈ ਖੌਫ਼ ਨਹੀਂ ਰਿਹਾ।


ਹਰਸਿਮਰਤ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਖ਼ਤ ਆਲੋਚਨਾ ਕਰਦਿਆਂ ਕਿਹਾ ਕਿ ਜਦੋਂ ਪੰਜਾਬੀ ਮਰ ਰਹੇ ਹਨ, ਮੁੱਖ ਮੰਤਰੀ ਬੇਪਰਵਾਹ ਹੋ ਕੇ ਬੈਂਗਲੂਰੂ ਵਰਗੇ ਸ਼ਹਿਰਾਂ ਵਿੱਚ ਘੁੰਮ ਰਹੇ ਹਨ। ਉਨ੍ਹਾਂ 'ਆਪ' ਲੀਡਰਸ਼ਿਪ ਨੂੰ '40 ਚੋਰਾਂ ਦਾ ਟੱਬਰ' ਕਰਾਰ ਦਿੱਤਾ ਅਤੇ ਦੋਸ਼ ਲਾਇਆ ਕਿ ਸਰਕਾਰ ਨੇ ਗੈਂਗਸਟਰਾਂ ਨੂੰ ਸ਼ਹਿ ਦਿੱਤੀ ਹੋਈ ਹੈ ਅਤੇ ਪੁਲਿਸ ਨੂੰ ਇੰਨਾ ਕਮਜ਼ੋਰ ਕਰ ਦਿੱਤਾ ਹੈ ਕਿ ਉਹ ਕਾਤਲਾਂ ਨੂੰ ਫੜਨ ਦੇ ਕਾਬਲ ਨਹੀਂ ਰਹੀ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜਦੋਂ ਅਕਾਲੀ ਦਲ ਦੀ ਸਰਕਾਰ ਆਵੇਗੀ ਤਾਂ ਲੁੱਟ-ਖਸੁੱਟ ਕਰਨ ਵਾਲੇ ਅਫ਼ਸਰਾਂ ਅਤੇ ਲੀਡਰਾਂ ਨੂੰ ਵਿਦੇਸ਼ਾਂ ਵਿੱਚੋਂ ਲੱਭ ਕੇ ਵਾਪਸ ਲਿਆਂਦਾ ਜਾਵੇਗਾ ਅਤੇ ਉਨ੍ਹਾਂ ਤੋਂ ਹਿਸਾਬ ਲਿਆ ਜਾਵੇਗਾ।
ਰਾਹੁਲ ਗਾਂਧੀ ਦੇ ਪੰਜਾਬ ਦੌਰੇ 'ਤੇ ਚੁਟਕੀ ਲੈਂਦਿਆਂ ਬੀਬਾ ਬਾਦਲ ਨੇ ਕਿਹਾ ਕਿ ਜੇਕਰ ਉਨ੍ਹਾਂ ਵਿੱਚ ਜ਼ੁਰਤ ਹੈ ਤਾਂ 2027 ਦੀਆਂ ਚੋਣਾਂ ਲਈ ਮੁੱਖ ਮੰਤਰੀ ਦਾ ਚਿਹਰਾ ਐਲਾਨ ਕਰਨ। ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਵਿੱਚ ਮੁੱਖ ਮੰਤਰੀ ਦੀ ਕੁਰਸੀ 500 ਕਰੋੜ ਰੁਪਏ ਵਿੱਚ ਵਿਕਦੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਅਜਿਹੇ ਲੀਡਰ ਸਿਰਫ਼ ਵੋਟਾਂ ਵੇਲੇ ਹੀ ਸ਼ਕਲ ਦਿਖਾਉਂਦੇ ਹਨ। ਇਸ ਸਬੰਧੀ ਹਰਸਿਮਰਤ ਬਾਦਲ ਨੇ 'ਆਪ' ਸਰਕਾਰ 'ਤੇ ਸਿਆਸੀ ਬਦਲਾਖੋਰੀ ਦੇ ਇਲਜ਼ਾਮ ਲਾਉਂਦਿਆਂ ਕਿਹਾ ਕਿ ਜੋ ਵੀ ਉਨ੍ਹਾਂ ਦੇ ਪਰਿਵਾਰ ਨੂੰ ਮਿਲਦਾ ਹੈ ਜਾਂ ਗਾਣਿਆਂ ਵਿੱਚ ਉਨ੍ਹਾਂ ਦਾ ਨਾਂ ਲੈਂਦਾ ਹੈ, ਉਸ ਦੀ ਸੁਰੱਖਿਆ ਵਾਪਸ ਲੈ ਲਈ ਜਾਂਦੀ ਹੈ। ਉਨ੍ਹਾਂ ਸਿੱਧੂ ਮੂਸੇਵਾਲਾ ਦੇ ਪਰਿਵਾਰ ਵੱਲੋਂ ਜਤਾਏ ਗਏ ਖਦਸ਼ਿਆਂ ਦਾ ਵੀ ਜ਼ਿਕਰ ਕੀਤਾ ਕਿ ਚੋਣਾਂ ਤੋਂ ਪਹਿਲਾਂ ਸਰਕਾਰ ਕੋਈ ਵੱਡਾ ਹਾਦਸਾ ਕਰਵਾ ਕੇ ਹਮਦਰਦੀ ਬਟੋਰਨ ਦੀ ਕੋਸ਼ਿਸ਼ ਕਰ ਸਕਦੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Shubam Kumar

Content Editor

Related News