ਅਮਰੀਕਾ ਤੋਂ ਲਾਸ਼ ਬਣ ਪਰਤੇ ਪੁੱਤ ਨੂੰ ਵੇਖ ਧਾਹਾਂ ਮਾਰ ਰੋਇਆ ਪਰਿਵਾਰ, ਸਿਰ ''ਤੇ ਸਿਹਰਾ ਸਜਾ ਦਿੱਤੀ ਅੰਤਿਮ ਵਿਦਾਈ

Friday, Jul 19, 2024 - 06:44 PM (IST)

ਅਮਰੀਕਾ ਤੋਂ ਲਾਸ਼ ਬਣ ਪਰਤੇ ਪੁੱਤ ਨੂੰ ਵੇਖ ਧਾਹਾਂ ਮਾਰ ਰੋਇਆ ਪਰਿਵਾਰ, ਸਿਰ ''ਤੇ ਸਿਹਰਾ ਸਜਾ ਦਿੱਤੀ ਅੰਤਿਮ ਵਿਦਾਈ

ਹੁਸ਼ਿਆਰਪੁਰ (ਅਮਰੀਕ)- ਮੁਕੇਰੀਆਂ ਦੇ ਪਿੰਡ ਬਰਨਾਲਾ ਦੇ 29 ਸਾਲਾ ਨੌਜਵਾਨ ਗੁਰਭੇਜ ਸਿੰਘ ਦੀ ਕੁਝ ਦਿਨ ਪਹਿਲਾਂ ਅਮਰੀਕਾ ਦੇ ਕੈਲੀਫੋਰਨੀਆ ਸ਼ਹਿਰ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ। ਅੱਜ ਉਸ ਦੀ ਮ੍ਰਿਤਕ ਦੇਹ ਜੱਦੀ ਪਿੰਡ ਪਹੁੰਚੀ, ਜਿੱਥੇ ਉਸ ਦਾ ਪਰਿਵਾਰ ਵੱਲੋਂ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਜਦੋਂ ਗੁਰਬੇਜ ਸਿੰਘ ਦੀ ਮ੍ਰਿਤਕ ਦੇਹ ਉਸ ਦੇ ਪਿੰਡ ਬਰਨਾਲਾ ਪੁੱਜੀ ਤਾਂ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ। ਕੈਨੇਡਾ ਰਹਿੰਦੇ ਗੁਰਭੇਜ ਸਿੰਘ ਦਾ ਛੋਟਾ ਭਰਾ ਯੁਵਰਾਜ ਸਿੰਘ ਗੁਰਭੇਜ ਦੀ ਮ੍ਰਿਤਕ ਦੇਹ ਨੂੰ ਲੈ ਕੇ ਪਿੰਡ ਬਰਨਾਲਾ ਪੁੱਜਿਆ।

PunjabKesari

ਜਾਣਕਾਰੀ ਦਿੰਦਿਆਂ ਯੁਵਰਾਜ ਸਿੰਘ ਨੇ ਦੱਸਿਆ ਕਿ ਜਦੋਂ ਮੈਨੂੰ ਪਤਾ ਲੱਗਾ ਕਿ ਮੇਰੇ ਵੱਡੇ ਭਰਾ ਦੀ ਅਮਰੀਕਾ 'ਚ ਮੌਤ ਹੋ ਗਈ ਹੈ ਤਾਂ ਮੈਂ ਤੁਰੰਤ ਅਮਰੀਕਾ ਚਲਾ ਗਿਆ। ਪਹਿਲਾਂ ਤਾਂ ਇਹ ਤੈਅ ਸੀ ਕਿ ਗੁਰਭੇਜ ਦਾ ਅੰਤਿਮ ਸੰਸਕਾਰ ਅਮਰੀਕਾ 'ਚ ਹੀ ਕੀਤਾ ਜਾਵੇਗਾ ਪਰ ਬਾਅਦ 'ਚ ਮੈਂ ਫ਼ੈਸਲਾ ਕੀਤਾ ਕਿ ਗੁਰਭੇਜ ਦਾ ਅੰਤਿਮ ਸੰਸਕਾਰ ਮੈਂ ਆਪਣੇ ਪਰਿਵਾਰ ਕੋਲ ਜਾ ਕੇ ਕਰਾਂਗਾ। ਅੱਜ ਗੁਰਭੇਜ ਸਿੰਘ ਦਾ ਅੰਤਿਮ ਸੰਸਕਾਰ ਪਿੰਡ ਵਿੱਚ ਪੂਰੀਆਂ ਰਸਮਾਂ ਨਾਲ ਕੀਤਾ ਗਿਆ।

PunjabKesari

ਭੈਣ ਨੇ ਗੁਰਭੇਜ ਦੇ ਸਿਰ 'ਤੇ ਸਿਹਰਾ ਸਜਾ ਕੇ ਨਮ ਅੱਖਾਂ ਨਾਲ ਅੰਤਿਮ ਵਿਦਾਈ ਦਿੱਤੀ। ਦੂਜੇ ਪਾਸੇ ਪਿੰਡ ਦੇ ਲੋਕਾਂ ਦਾ ਕਹਿਣਾ ਹੈ ਕਿ ਪਿੰਡ ਬਰਨਾਲਾ ਦੇ ਸ਼ਮਸ਼ਾਨਘਾਟ ਨੂੰ ਜਾਂਦੀ ਸੜਕ ਦਾ ਪਿਛਲੇ 10 ਸਾਲਾਂ ਤੋਂ ਬੁਰਾ ਹਾਲ ਹੈ, ਜਿਸ ਕਾਰਨ ਗੁਰਭੇਜ ਦਾ ਅੰਤਿਮ ਸੰਸਕਾਰ ਕਿਸੇ ਹੋਰ ਪਿੰਡ ਦੇ ਸ਼ਮਸ਼ਾਨਘਾਟ ਵਿੱਚ ਕਰਨਾ ਪਿਆ। ਇਸ ਮਾਮਲੇ ਨੂੰ ਲੈ ਕੇ ਪਿੰਡ ਦੇ ਲੋਕਾਂ ਨੇ ਪ੍ਰਸ਼ਾਸਨ ਪ੍ਰਤੀ ਨਾਰਾਜ਼ਗੀ ਪ੍ਰਗਟਾਈ ਹੈ। 

ਇਹ ਵੀ ਪੜ੍ਹੋ- ਪਾਸਪੋਰਟ ਅਪਲਾਈ ਕਰਨ ਵਾਲਿਆਂ ਲਈ ਅਹਿਮ ਖ਼ਬਰ, ਦਸਤਾਵੇਜ਼ਾਂ ਸਬੰਧੀ ਦਿੱਤੀ ਗਈ ਇਹ ਹਦਾਇਤ

PunjabKesari

PunjabKesari

PunjabKesari
 

ਇਹ ਵੀ ਪੜ੍ਹੋ- ਪੰਜਾਬ 'ਚ ਰੂਹ ਕੰਬਾਊ ਵਾਰਦਾਤ, ਚੌਂਕੀਦਾਰ ਦਾ ਬੇਰਹਿਮੀ ਨਾਲ ਕਤਲ, ਰੇਲਵੇ ਸਟੇਸ਼ਨ ਨੇੜਿਓਂ ਖ਼ੂਨ ਨਾਲ ਲਥਪਥ ਮਿਲੀ ਲਾਸ਼
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

shivani attri

Content Editor

Related News