ਐਕਸੀਡੈਂਟ ’ਚ ਟੁੱਟਿਆ ਲੱਕ ਤਾਂ ਬੇਰੋਜ਼ਗਾਰ ਹੋਣ ’ਤੇ ਫਰਨੀਚਰ ਕਾਰੀਗਰ ਨੇ ਚੁੱਕਿਆ ਖ਼ੌਫ਼ਨਾਕ ਕਦਮ
Wednesday, Dec 14, 2022 - 12:08 AM (IST)
ਜਲੰਧਰ (ਵਰੁਣ) : ਕਾਲਾ ਸੰਘਿਆਂ ਰੋਡ ’ਤੇ ਸਥਿਤ ਦਸਮੇਸ਼ ਨਗਰ ਵਿੱਚ ਫਰਨੀਚਰ ਕਾਰੀਗਰ ਨੇ ਫਾਹਾ ਲਾ ਕੇ ਜਾਨ ਦੇ ਦਿੱਤੀ। ਇਕ ਰੋਡ ਐਕਸੀਡੈਂਟ ਵਿੱਚ ਕਾਰੀਗਰ ਦੇ ਲੱਕ ’ਤੇ ਕਾਫੀ ਗੰਭੀਰ ਸੱਟ ਲੱਗ ਗਈ ਸੀ, ਜਿਸ ਕਾਰਨ ਉਹ ਬੇਰੋਜ਼ਗਾਰ ਹੋ ਗਿਆ ਸੀ ਅਤੇ ਉਸੇ ਗੱਲ ਤੋਂ ਡਿਪ੍ਰੈਸ਼ਨ ਵਿੱਚ ਆ ਕੇ ਉਸ ਨੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਜੀਵਨ ਕੁਮਾਰ (40) ਪੁੱਤਰ ਹਰਵਿੰਦਰ ਸਿੰਘ ਵਾਸੀ ਦਸਮੇਸ਼ ਨਗਰ ਵਜੋਂ ਹੋਈ।
ਇਹ ਵੀ ਪੜ੍ਹੋ : ਲਤੀਫਪੁਰਾ ਕਾਲੋਨੀ ਵਾਸੀਆਂ ਦੇ ਹੱਕ 'ਚ ਆਏ ਸੁਖਬੀਰ ਬਾਦਲ, ਕੀਤਾ ਵੱਡਾ ਐਲਾਨ
ਥਾਣਾ ਭਾਰਗੋ ਕੈਂਪ ਦੇ ਮੁਖੀ ਰਵਿੰਦਰ ਕੁਮਾਰ ਨੇ ਦੱਸਿਆ ਕਿ ਮੰਗਲਵਾਰ ਦੁਪਹਿਰ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਦਸਮੇਸ਼ ਨਗਰ ਵਿੱਚ ਇਕ ਵਿਅਕਤੀ ਨੇ ਖੁਦਕੁਸ਼ੀ ਕਰ ਲਈ ਹੈ। ਪੁਲਸ ਟੀਮ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕੀਤੀ ਤਾਂ ਮ੍ਰਿਤਕ ਜੀਵਨ ਦੀ ਪਤਨੀ ਕਮਲਜੋਤ ਨੇ ਪੁਲਸ ਨੂੰ ਦੱਸਿਆ ਕਿ ਉਸਦਾ ਪਤੀ ਕੁਝ ਸਮੇਂ ਤੋਂ ਡਿਪ੍ਰੈਸ਼ਨ ਵਿਚ ਸੀ ਕਿਉਂਕਿ ਸੜਕ ਹਾਦਸੇ ਵਿਚ ਉਸਦੇ ਲੱਕ ਵਿਚ ਗੰਭੀਰ ਸੱਟ ਲੱਗੀ ਸੀ, ਜਿਸ ਕਾਰਨ ਉਹ ਕੰਮ ਨਹੀਂ ਕਰ ਪਾ ਰਿਹਾ ਸੀ।
ਇਹ ਵੀ ਪੜ੍ਹੋ : ਸਿੱਖ ਨੇਤਾ ਤ੍ਰਿਲੋਚਨ ਸਿੰਘ ਵਜੀਰ ਦੀ ਹੱਤਿਆ ਤੇ ਗਾਂਧੀਨਗਰ ਡਕੈਤੀ ਦਾ ਮਾਸਟਰਮਾਈਂਡ ਗ੍ਰਿਫ਼ਤਾਰ
ਅਜਿਹੇ ਵਿਚ ਦੁਪਹਿਰ ਸਮੇਂ ਉਸ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਇੰਸ. ਰਵਿੰਦਰ ਕੁਮਾਰ ਨੇ ਦੱਸਿਆ ਕਿ ਕਮਲਜੋਤ ਦੇ ਬਿਆਨਾਂ ’ਤੇ ਉਨ੍ਹਾਂ ਨੇ ਧਾਰਾ 174 ਦੀ ਕਾਰਵਾਈ ਕਰਦਿਆਂ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਵਿਚ ਰਖਵਾ ਦਿੱਤਾ ਹੈ।