ਸੂਬੇ ''ਤੇ ਛਾਇਆ ਡੇਂਗੂ ਦਾ ਕਹਿਰ, ਮਾਮਲਿਆਂ ਦੀ ਗਿਣਤੀ ਹੋਈ 4,500 ਦੇ ਪਾਰ

Friday, Sep 22, 2023 - 03:35 PM (IST)

ਚੰਡੀਗੜ੍ਹ (ਬਿਊਰੋ) : ਜਿੱਥੇ ਹੜ੍ਹਾਂ ਕਾਰਨ ਪੂਰਾ ਪੰਜਾਬ ਕੁਦਰਤ ਦੀ ਮਾਰ ਝੱਲ ਰਿਹਾ ਹੈ, ਉੱਥੇ ਹੀ ਪਾਣੀ ਕਾਰਨ ਹੋਰ ਵੀ ਕਈ ਮੁਸੀਬਤਾਂ ਪੈਦਾ ਹੋ ਰਹੀਆਂ ਹਨ। ਜਾਣਕਾਰੀ ਅਨੁਸਾਰ ਸੂਬੇ 'ਚ ਹੁਣ ਤੱਕ ਡੇਂਗੂ ਦੇ 4,500 ਅਤੇ ਚਿਕਨਗੁਨੀਆ ਦੇ 500 ਮਾਮਲੇ ਸਾਹਮਣੇ ਆਏ ਹਨ। ਇਸ ਸਾਲ ਇਹ ਮਾਮਲੇ ਪਿਛਲੇ ਸਾਲ ਨਾਲੋਂ ਦੁੱਗਣੇ ਤੋਂ ਵੀ ਵੱਧ ਹਨ। ਪਿਛਲੇ ਸਾਲ ਇਸੇ ਸਮੇਂ ਦੌਰਾਨ ਡੇਂਗੂ ਦੇ 1,800 ਦੇ ਕਰੀਬ ਮਾਮਲੇ ਦਰਜ ਕੀਤੇ ਗਏ ਸਨ। ਡੇਂਗੂ ਕਾਰਨ 3 ਲੋਕਾਂ ਦੀ ਮੌਤ ਵੀ ਹੋ ਚੁੱਕੀ ਹੈ, ਜਿਨ੍ਹਾਂ 'ਚੋਂ 2 ਪਟਿਆਲਾ ਅਤੇ ਇਕ ਬਠਿੰਡਾ ਦੇ ਮਰੀਜ਼ ਸਨ। 

ਇਹ ਵੀ ਪੜ੍ਹੋ : ਜੇਕਰ ਤੁਹਾਨੂੰ ਵੀ ਆ ਰਹੀਆਂ ਹਨ ਅਜਿਹੀਆਂ ਫ਼ੋਨ ਕਾਲਸ ਤਾਂ ਹੋ ਜਾਓ ਸਾਵਧਾਨ!

ਇਨ੍ਹਾਂ ਮਾਮਲਿਆਂ ਦੀ ਗਿਣਤੀ ਵਿਚ ਰੋਜ਼ ਵਾਧਾ ਹੋਣਾ ਜਾਰੀ ਹੈ। ਹਰ ਰੋਜ਼ 100 ਦੇ ਲਗਭਗ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਜਾਣਕਾਰਾਂ ਮੁਤਾਬਕ ਇਹ ਅੰਕੜਾ ਅਗਲੇ 40 ਦਿਨਾਂ 'ਚ ਹੋਰ ਜ਼ਿਆਦਾ ਵਧਣ ਦੀ ਉਮੀਦ ਹੈ। ਅੰਕੜਿਆਂ ਦੀ ਗੱਲ ਕਰੀਏ ਤਾਂ ਸਭ ਤੋਂ ਵੱਧ 490 ਡੇਂਗੂ ਦੇ ਮਾਮਲੇ ਹੁਸ਼ਿਆਰਪੁਰ ਤੋਂ ਸਾਹਮਣੇ ਆਏ ਹਨ। ਕਪੂਰਥਲਾ 'ਚ 434, ਬਠਿੰਡਾ 'ਚ 401, ਅੰਮ੍ਰਿਤਸਰ 'ਚ 322, ਪਟਿਆਲਾ 'ਚ 307 ਮਾਮਲੇ ਦਰਜ ਕੀਤੇ ਗਏ ਹਨ। ਪਿਛਲੇ ਸਾਲ ਸੂਬੇ 'ਚ ਕੁੱਲ 11,030 ਡੇਂਗੂ ਦੇ ਮਾਮਲੇ ਆਏ ਸਨ, ਜਦਕਿ 41 ਲੋਕਾਂ ਦੀ ਮੌਤ ਹੋਈ ਸੀ। 

ਇਹ ਵੀ ਪੜ੍ਹੋ : ਪੰਜਾਬ ਆਰਟ ਇਨੀਸ਼ੀਏਟਿਵ ਅਤੇ ਅੰਮ੍ਰਿਤਸਰ ਐਡੀਸ਼ਨ ਵੱਲੋਂ ਵਾਤਾਵਰਨ ਤੇ ਸੱਭਿਆਚਾਰ ਸੰਭਾਲ ਉਦਘਾਟਨੀ ਸ਼ੋਅ ਲਾਂਚ

ਪੰਜਾਬ ਸਰਕਾਰ ਦੀ 'ਹਰ ਸ਼ੁੱਕਰਵਾਰ, ਡੇਂਗੂ 'ਤੇ ਵਾਰ' ਮੁਹਿੰਮ ਤਹਿਤ ਸਰਕਾਰੀ ਸਿਹਤ ਵਿਭਾਗ ਦੀਆਂ ਟੀਮਾਂ ਘਰ-ਘਰ ਜਾ ਕੇ ਚੈਂਕਿੰਗ ਕਰ ਰਹੀਆਂ ਹਨ ਅਤੇ ਗੰਦਗੀ ਕਾਰਨ ਜਿਨ੍ਹਾਂ ਲੋਕਾਂ ਦੁਆਰਾ ਸਫਾਈ ਲਈ ਦਿੱਤੇ ਗਏ ਨਿਰਦੇਸ਼ਾਂ ਦਾ ਪਾਲਣ ਨਹੀਂ ਕੀਤਾ ਜਾਂਦਾ, ਉਨ੍ਹਾਂ ਦੇ ਚਲਾਣ ਵੀ ਕੱਟੇ ਜਾ ਰਹੇ ਹਨ। ਹੁਣ ਤੱਕ ਇਸ ਮੁਹਿੰਮ ਤਹਿਤ 800 ਤੋਂ ਵੱਧ ਚਲਾਣ ਕੱਟੇ ਜਾ ਚੁੱਕੇ ਹਨ। 

ਇਹ ਵੀ ਪੜ੍ਹੋ : ਕੈਨੇਡਾ ਦੀ ਅੰਦਰੂਨੀ ਰਿਪੋਰਟ ’ਚ ਖਾਲਿਸਤਾਨ 5ਵਾਂ ਵੱਡਾ ਅੱਤਵਾਦੀ ਖ਼ਤਰਾ, ਇਸ ਦੇ ਬਾਵਜੂਦ ਵੋਟਾਂ ਲਈ ਖਾਲਿਸਤਾਨੀਆਂ ਦੀ ਗੋਦ ’ਚ ਬੈਠੇ ਟਰੂਡੋ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਡੇਂਗੂ ਤੋਂ ਬਚਣ ਲਈ ਲੋਕਾਂ ਨੂੰ ਘੱਟੋ-ਘੱਟ ਨਵੰਬਰ ਤੱਕ ਸੁਚੇਤ ਰਹਿਣ ਦੀ ਲੋੜ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਸਮੱਸਿਆ ਤੋਂ ਸਿਰਫ਼ ਸਫਾਈ ਅਤੇ ਆਲੇ-ਦੁਆਲੇ ਪਾਣੀ ਇਕੱਠਾ ਨਾ ਹੋਣ ਦੇਣ ਨਾਲ ਬਚਿਆ ਜਾ ਸਕਦਾ ਹੈ। ਇਸੇ ਕਾਰਨ 'ਹਰ ਸ਼ੁੱਕਰਵਾਰ, ਡੇਂਗੂ 'ਤੇ ਵਾਰ' ਮੁਹਿੰਮ ਤਹਿਤ ਲੋਕਾਂ ਨੂੰ ਆਪਣੇ ਘਰਾਂ ਅਤੇ ਗਲੀਆਂ ਆਦਿ 'ਚ ਜਮ੍ਹਾ ਪਾਣੀ ਦਾ ਨਿਪਟਾਰਾ ਕਰਨ ਦੀ ਅਪੀਲ ਕੀਤੀ ਗਈ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8 


Anuradha

Content Editor

Related News